Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੋਰਾਂ ਨੇ ਬੇਖੌਫ ਹੋ ਕੇ 4 ਘਰਾਂ ਨੂੰ ਬਣਾਇਆ ਨਿਸ਼ਾਨਾ,ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਹੋਏ ਰਫੂਚੱਕਰ

ਚੋਰਾਂ ਨੇ ਬੇਖੌਫ ਹੋ ਕੇ 4 ਘਰਾਂ ਨੂੰ ਬਣਾਇਆ ਨਿਸ਼ਾਨਾ,ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਹੋਏ ਰਫੂਚੱਕਰ

ਦਸੂਹਾ 11 ਜੂਨ (ਚੌਧਰੀ )

: ਬੀਤੀ ਰਾਤ ਪਿੰਡ ਉਂਚੀ ਬੱਸੀ ਵਿਖੇ ਚੋਰਾਂ ਵਲੋਂ 4 ਘਰਾਂ ਨੂੰ ਆਪਣਾ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸੰਤੋਖ ਸਿੰਘ,ਗੁਰਚਰਨ ਸਿੰਘ, ਦਲੀਪ ਸਿੰਘ ਅਤੇ ਬਲਕਾਰ ਸਿੰਘ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ। ਚੋਰਾਂ ਵਲੋਂ ਘਰ ਵਿਚ ਦਾਖਲ ਹੋਣ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।ਪੀੜਤ ਪਰਿਵਾਰ ਦੀ ਮਹਿਲਾ ਪਲਵਿੰਦਰ ਕੌਰ ਨੇ ਦੱਸਿਆ ਕਿ ਅਸੀਂ ਸਾਰਾ ਪਰਿਵਾਰ ਚੁਬਾਰੇ ਤੇ ਸੁੱਤੇ ਪਏ ਸੀ ਅੱਧੀ ਰਾਤ ਨੂੰ ਚੋਰ ਸਾਡੇ ਘਰ ਵਿਚ ਦਾਖਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਦੋਂ ਅਸੀ ਸਵੇਰੇ ਉੱਠੇ ਤਾਂ ਦੇਖਿਆ ਕਿ ਗੋਦਰੇਜ ਦੀ ਅਲਮਾਰੀ ਵਿਚੋਂ ਸਾਰਾ ਸਮਾਨ ਖਿਲਰਿਆ ਪਿਆ ਅਤੇ ਲਾੱਕਰ ਵੀ ਟੁੱਟਾ ਪਿਆ ਸੀ। ਉਨ੍ਹਾਂ ਕਿਹਾ ਕਿ ਚੋਰ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਫਰਾਰ ਹੋ ਗਏ ਹਨ।ਇਸੇ ਤਰਾਂ ਦੂਜੇ ਪੀੜਤ ਪਰਿਵਾਰ ਦੀ ਮਹਿਲਾ ਬਲਵਿੰਦਰ ਕੌਰ ਦੇ ਦੱਸਿਆ ਕਿ ਮੈਂ ਅਤੇ ਮੇਰਾ ਪੁੱਤਰ ਏ ਸੀ ਵਾਲੇ ਕਮਰੇ ਵਿਚ ਸੁੱਤੇ ਹੋਏ ਸਨ ਤਾਂ ਚੋਰਾਂ ਵਲੋਂ ਬੀਤੀ ਰਾਤ ਸਾਡੇ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਸਵੇਰੇ ਜਦੋਂ ਮੈਂ ਉੱਠੀ ਤਾਂ ਪਰਦਾ ਹਟਾਉਣ ਉਪਰੰਤ ਪਤਾ ਚੱਲਿਆ ਕਿ ਖਿੜਕੀ ਦੀ ਗਰਿੱਲ ਪੁੱਟੀ ਹੋਈ ਹੈ। ਦੂਜੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਸਾਰਾ ਸਮਾਨ ਖਿਲਰਿਆ ਪਿਆ ਸੀ। ਇਸ ਘਟਨਾ ਨਾਲ ਪਿੰਡ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਚੋਰੀ ਦੀ ਸੂਚਨਾ ਮਿਲਦੇ ਹੀ ਦਸੂਹਾ ਪੁਲਿਸ ਨੇ ਉੱਚੀ ਬੱਸੀ ਪਹੁੰਚ ਕੇ ਸਾਰੀ ਘਟਨਾ ਦਾ ਜਾਇਜ਼ਾ ਲਿਆ। ਪੀੜਤ ਪਰਿਵਾਰਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਗੁਹਾਰ ਲਗਾਈ ਹੈ ਕਿ ਘਟਨਾ ਦੀ ਜਾਂਚ ਕਰਕੇ ਚੋਰਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਤਾਂਕਿ ਅੱਗੇ ਤੋਂ ਕਿਸੇ ਹੋਰ ਦਾ ਨੁਕਸਾਨ ਨਾ ਹੋ ਸਕੇ।

ਫੋਟੋ : ਪਰਿਵਾਰ ਚੋਰੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ, ਸੀਸੀਟੀਵੀ ਫੁਟੇਜ ਚ ਕੈਦ ਹੋਏ ਚੋਰ।