Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਜ਼ਿਲ੍ਹਾ ਬਟਾਲਾ ਦੀ ਬਜਰੰਗ ਦਲ ਦੀ ਟੀਮ ਨੇ ਅੱਤਵਾਦ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਐੱਸਡੀਐੱਮ ਨੂੰ ਸੌਂਪਿਆ ਮੰਗ ਪੱਤਰ 

ਜ਼ਿਲ੍ਹਾ ਬਟਾਲਾ ਦੀ ਬਜਰੰਗ ਦਲ ਦੀ ਟੀਮ ਨੇ ਅੱਤਵਾਦ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਐੱਸਡੀਐੱਮ ਨੂੰ ਸੌਂਪਿਆ ਮੰਗ ਪੱਤਰ 

ਬਟਾਲਾ 12 ਜੂਨ (ਅਵਿਨਾਸ਼ ਸ਼ਰਮਾ )

: ਅੱਜ ਬਜਰੰਗ ਦਲ ਜਿਲ੍ਹਾ ਬਟਾਲਾ ਦੀ ਟੀਮ ਵਲੋਂ ਅੱਤਵਾਦ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਐਸ.ਡੀ.ਐਮ ਬਟਾਲਾ ਨੂੰ ਮੰਗ ਪੱਤਰ ਦਿੱਤਾ ਗਿਆ ਜੰਮੂ-ਕਸ਼ਮੀਰ ‘ਚ 9 ਜੂਨ ਨੂੰ ਹਿੰਦੂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ ‘ਤੇ ਦੇਵੀ ਕਟੜਾ ਦੇ ਕਾਇਰਾਨਾ ਹਮਲੇ ‘ਚ 10 ਨਿਰਦੋਸ਼ ਹਿੰਦੂ ਸ਼ਰਧਾਲੂਆਂ ਦੀ ਮੌਤ ਹੋ ਗਈ ਸੀ । ਸਾਰੇ ਦੇਸ਼ ਵਿਚ ਇਸ ਬੇਰਹਿਮ ਘਟਨਾ ਤੋਂ ਦੁਖੀ ਅਤੇ ਡੂੰਘੇ ਗੁੱਸੇ ਵਿਚ ਹੈ।

ਲੰਬੇ ਸਮੇਂ ਤੋਂ ਜੰਮੂ-ਕਸ਼ਮੀਰ ਪਾਕਿ ਅੱਤਵਾਦ ਦੀ ਮਾਰ ਝੱਲ ਰਿਹਾ ਹੈ, ਧਾਰਾ 370 ਹਟਾਏ ਜਾਣ ਤੋਂ ਬਾਅਦ ਉਮੀਦ ਦੀ ਕਿਰਨ ਜਾਗੀ ਹੈ, ਪਰ ਜਾਪਦਾ ਹੈ ਕਿ ਅੱਤਵਾਦੀਆਂ ਦਾ ਮਨੋਬਲ ਅਜੇ ਵੀ ਘੱਟ ਨਹੀਂ ਹੋਇਆ, ਹਿੰਦੂਆਂ ਨੂੰ ਨਿਸ਼ਾਨਾ ਬਣਾ ਕੇ ਮਾਰਨ ਦੀਆਂ ਘਟਨਾਵਾਂ ਵਧ ਗਈਆਂ ਹਨ, ਸਪੱਸ਼ਟ ਕਾਰਨ ਇਸ ਸਭ ਦੇ ਪਿੱਛੇ ਪਾਕਿਸਤਾਨ ਦਾ ਹੱਥ ਹੈ। ਦੇਸ਼ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਸਮੇਂ ਅਜਿਹੀ ਕੋਝੀ ਹਰਕਤ ਕਰਕੇ ਇਸਲਾਮਿਕ ਅੱਤਵਾਦੀਆਂ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਚੁਣੌਤੀ ਦਿੱਤੀ ਹੈ।ਬਜਰੰਗ ਦਲ ਮਾਰੇ ਗਏ ਹਿੰਦੂ ਸ਼ਰਧਾਲੂਆਂ ਨੂੰ ਸ਼ਰਧਾਂਜਲੀ ਭੇਂਟ ਕਰਦਾ ਹੈ ਪਰ ਇਸ ਘਿਨੌਣੇ ਕਾਰੇ ‘ਤੇ ਸਖ਼ਤ ਰੋਸ ਪ੍ਰਗਟ ਕਰਦਾ ਹੈ।

ਕੇਂਦਰ ਸਰਕਾਰ ਨੂੰ ਅਜਿਹੀਆਂ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਨਿਰਣਾਇਕ ਅਤੇ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਜਾਣ ਅਤੇ ਅਜਿਹੇ ਅਨਸਰਾਂ ਦੀ ਸਰਪ੍ਰਸਤੀ ਕਰਨ ਵਾਲੇ ਅੰਦਰੂਨੀ ਅਤੇ ਵਿਦੇਸ਼ੀ ਤੱਤਾਂ ਨਾਲ ਸਖ਼ਤੀ ਨਾਲ ਨਿਪਟਣ ਨੂੰ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਗਈ। ਵਿਭਾਗ ਦੇ ਕੋਆਰਡੀਨੇਟਰ ਰਾਘਵ ਸ਼ਰਮਾ, ਸਿਟੀ ਕੋਆਰਡੀਨੇਟਰ ਰੋਹਿਤ ਸ਼ਰਮਾ ਕਾਲੂ, ਵਿਸ਼ਾਲ ਸ਼ਰਮਾ, ਅਮਿਤ ਕੁਮਾਰ, ਮੁਨੀਸ਼ ਮਰਵਾਹਾ, ਮੁਕੇਸ਼ ਕੁਮਾਰ ਦੀਪਕ ਲਖਨਪਾਲ, ਆਸ਼ੂ ਕੁਮਾਰ, ਨਿਸ਼ਾਂਤ ਗੋਇਲ, ਅਕਸ਼ਿਤ ਮਹਾਜਨ, ਲੱਕੀ ਭਾਟੀਆ, ਅੰਕਿਤ ਪ੍ਰਭਾਕਰ, ਵਿਸ਼ਾਲ ਜੋਸ਼ੀ, ਅਭੀ ਭਾਟੀਆ ਆਦਿ ਹਾਜ਼ਰ ਸਨ।