Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਆਮ ਆਦਮੀ ਕਲੀਨਿਕ ਜਨੌੜੀ ਵਿਖੇ ਮਲੇਰੀਆ ਦਿਵਸ ਮਨਾਇਆ

ਆਮ ਆਦਮੀ ਕਲੀਨਿਕ ਜਨੌੜੀ ਵਿਖੇ ਮਲੇਰੀਆ ਦਿਵਸ ਮਨਾਇਆ

ਗੜਦੀਵਾਲਾ 12 ਜੂਨ (ਚੌਧਰੀ) 
: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਹਰਜੀਤ ਸਿੰਘ ਐਸਐਮਓ ਭੁੰਗਾ ਦੀ ਯੋਗ ਅਗਵਾਈ ਹੇਠ ਆਮ ਆਦਮੀ ਕਲੀਨਿਕ ਜਨੌੜੀ ਵਿਖੇ ਐਂਟੀ ਮਲੇਰੀਆ ਮੰਚ ਮਹੀਨਾ ਤਹਿਤ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕੇ ਡਾਕਟਰ ਸੁਰਿੰਦਰ ਸਿੰਘ ਨੇ ਆਏ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਹੋਣ ਦੇ ਕਾਰਨ, ਲੱਛਣ ਅਤੇ ਇਹਨਾਂ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਮਲੇਰੀਆ ਬੁਖਾਰ ਐਨਾ ਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਕਿ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮੱਛਰ ਰਾਤ ਵੇਲੇ ਅਤੇ ਸਵੇਰ ਵੇਲੇ ਕੱਟਦਾ ਹੈ। ਠੰਡ ਲਗ ਕੇ ਬੁਖਾਰ ਚੜਨਾ ,ਤੇਜ ਬੁਖਾਰ, ਸਿਰ ਦਰਦ ਹੋਣਾ, ਬੁਖਾਰ ਉਤਰਨ ਦੇ ਬਾਅਦ ਥਕਾਵਟ ਕਮਜ਼ੋਰੀ ਅਤੇ ਸਰੀਰ ਨੂੰ ਪਸੀਨਾ ਆਉਣਾ ਆਦਿ ਇਸ ਦੇ ਲੱਛਣ ਹਨ। ਇਸ ਮੌਕੇ ਜਤਿੰਦਰ ਕੁਮਾਰ ਨੇ ਇਸਦੇ ਬਚਾਅ ਲਈ ਦੱਸਿਆ  ਕਿ ਆਪਣੇ ਘਰਾਂ ਦੇ ਆਲੇ ਦੁਆਲੇ ਟੋਇਆ ਵਿੱਚ ਮਿੱਟੀ ਭਰ ਦਿਓ। ਗੰਦਾ ਪਾਣੀ ਖੜਾ ਨਾ ਹੋਣ ਦਿਓ ।ਛੱਪੜਾਂ ਅਤੇ ਖੜੇ ਪਾਣੀ ਚ ਸੜੇ ਹੋਏ ਤੇਲ ਦਾ ਛਿੜਕਾਓ ਕਰੋ। ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਤੇਲ ਦੀ ਵਰਤੋਂ ਕਰੋ ।ਬੁਖਾਰ ਹੋਣ ਦੀ ਸੂਰਤ ਵਿੱਚ ਨੇੜਲੀ ਸਿਹਤ ਸੰਸਥਾ ਨਾਲ ਜਲਦ ਸੰਪਰਕ ਕਰੋ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਸੰਸਥਾਵਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਜੋਸ਼ੀਨ ਸ਼ਰਮਾ, ਵੰਧਨਾ ਮਿਨਹਾਸ,ਕੰਚਨ ਦੇਵੀ, ਸੁਸ਼ਮਾ ਦੇਵੀ, ਮੋਨਿਕਾ ਰਾਣੀ ਅਤੇ ਚੈਨਲਾਂ ਦੇਵੀ ਆਦਿ ਹਾਜਰ ਸਨ।
error: copy content is like crime its probhihated