Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਬਿਜਲੀ ਦਰਾਂ ‘ਚ ਕੀਤੇ ਵਾਧੇ ਨਾਲ ਆਮ ਲੋਕਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਵੇਗਾ : ਸ਼ੁਭਮ ਸਹੋਤਾ

ਬਿਜਲੀ ਦਰਾਂ ‘ਚ ਕੀਤੇ ਵਾਧੇ ਨਾਲ ਆਮ ਲੋਕਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਵੇਗਾ : ਸ਼ੁਭਮ ਸਹੋਤਾ

ਗੜ੍ਹਦੀਵਾਲਾ, 15 ਜੂਨ (ਯੋਗੇਸ਼ ਗੁਪਤਾ )

: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ੁਭਮ ਸਹੋਤਾ ਗੜ੍ਹਦੀਵਾਲਾ ਨੇ ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਫੈਸਲੇ ਨਾਲ ਆਮ ਲੋਕਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਫਤ ਬਿਜਲੀ ਦੇਣ ਦਾ ਦਾਅਵਾ ਕਰਦੇ ਹਨ ਅਤੇ ਬਿਜਲੀ ਬੋਰਡ ਨੂੰ ਮੋਟਾ ਮੁਨਾਫਾ ਕਮਾਉਣ ਦੀ ਗੱਲ ਕਰਦੇ ਹਨ, ਦੂਜੇ ਪਾਸੇ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਲੋਕਾਂ ‘ਤੇ ਬੋਝ ਪਾਇਆ ਜਾ ਰਿਹਾ ਹੈ। ਸ਼ੁਭਮ ਸਹੋਤਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਸੂਬੇ ਵਿੱਚ ਬਿਜਲੀ ਦੀ ਕਿੱਲਤ ਕਾਰਨ ਕੱਟ ਲਾਏ ਜਾ ਰਹੇ ਹਨ ਅਤੇ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਧੀਆਂ ਹੋਈਆਂ ਦਰਾਂ 16 ਜੂਨ ਤੋਂ 7 ਕਿਲੋਵਾਟ ਘਰੇਲੂ ਤੱਕ ਲਾਗੂ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦਰਾਂ ਵਿੱਚ 10 ਤੋਂ 12 ਪੈਸੇ ਪ੍ਰਤੀ ਯੂਨਿਟ ਵਾਧਾ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ੁਭਮ ਸਹੋਤਾ ਨੇ ਕਿਹਾ ਕਿ ਇੱਕ ਪਾਸੇ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਅਤੇ ਦੂਜੇ ਪਾਸੇ ਮਾਫ਼ ਯੂਨਿਟਾਂ ਤੋਂ ਯੂਨਿਟ ਵੱਧ ਜਾਣ ਤੇ ਬਿਜਲੀ ਦੇ ਬਿੱਲ ਭਰਨ ਵਾਲੇ ਲੋਕਾਂ ’ਤੇ ਆਰਥਿਕ ਬੋਝ ਪਾ ਦਿੱਤਾ ਗਿਆ ਹੈ। ਜਿਸ ਨਾਲ ਖਪਤਕਾਰਾਂ ਨੂੰ ਵੱਡੇ ਬਿੱਲ ਭਰਨੇ ਪੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਫੈਸਲੇ ਤੇ ਵਿਚਾਰ ਕਰਕੇ ਇਹ ਫੈਸਲਾ ਵਾਪਿਸ ਲੈਣਾ ਚਾਹੀਦਾ ਹੈ ।