Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing 110 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

110 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

ਦਸੂਹਾ 18 ਜੂਨ (ਚੌਧਰੀ) 

: ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਆਈ ਪੀ ਐਸ ਨੇ ਜਿਲ੍ਹੇ ਅੰਦਰ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬਾਹੀਆ ਪੀਪੀਐਸ, ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਸੁਪਰਵੀਜਨ ਅਧੀਨ ਜਗਦੀਸ਼ ਰਾਜ ਪੀ.ਪੀ.ਐਸ. ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ।

ਜਦੋ ਏ ਐਸ ਆਈ ਮਹਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਉਸਮਾਨ ਸ਼ਹੀਦ ਮੋੜ ਮੋਜੂਦ ਸੀ ਤਾ ਇਕ ਮੌਨਾ ਨੌਜਵਾਨ ਹਾਈਵੇ ਪੁੱਲ ਤੋ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਯੱਕਦਮ ਪਿੱਛੇ ਨੂੰ ਮੁੜਿਆ ਤਾਂ ਜਿਸਨੇ ਪੁਲਿਸ ਪਾਰਟੀ ਦੇ ਦੇਖਦੇ ਦੇਖਦੇ ਇਕ ਮੋਮੀ ਵਜਨਦਾਰ ਲਿਫਾਫਾ ਆਪਣੀ ਪੈਂਟ ਦੀ ਸੱਜੀ ਜੇਬ ਵਿੱਚੋ ਕੱਢ ਕੇ ਜਮੀਨ ਤੇ ਸੁੱਟ ਕੇ ਦੌੜਨ ਲੱਗਾ। ਜਿਸ ਨੂੰ ਏ ਐਸ ਆਈ ਮਹਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਕਾਬੂ ਕਰਕੇ ਉਸ ਦਾ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਗੁਰਪ੍ਰਤਾਪ ਸਿੰਘ ਪੁੱਤਰ ਹੁਸ਼ਿਆਰ ਸਿੰਘ ਵਾਸੀ ਲੁਡਿਆਣੀ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਦੱਸਿਆ। ਜੋ ਗੁਰਪ੍ਰਤਾਪ ਸਿੰਘ ਉਕਤ ਵਲੋ ਸੁੱਟੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 110 ਖੁਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ। ਜਿਸ ਤੇ ਗੁਰਪ੍ਰਤਾਪ ਸਿੰਘ ਉਕਤ ਖਿਲਾਫ ਮੁੱਕਦਮਾ ਨੰਬਰ 124 ਮਿਤੀ 17-06-2024 ਅ/ਧ 22-61-85 NDPS Act ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ । ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕ ਬਾਰੇ ਪਤਾਜੋਈ ਕੀਤੀ ਜਾਵੇਗੀ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।