Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹਾ ਗਤਕਾ ਐਸੋਸੀਏਸ਼ਨ ਵੱਲੋਂ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਗਤਕਾ ਐਸੋਸੀਏਸ਼ਨ ਵੱਲੋਂ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਦਾ ਵਿਸ਼ੇਸ਼ ਸਨਮਾਨ

ਬਟਾਲਾ 19 ਜੂਨ ( ਅਵਿਨਾਸ਼ ਸ਼ਰਮਾ )

: ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਅਤੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਜਿੰਦਰ ਸਿੰਘ ਤੂਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਦੀ ਪ੍ਰਧਾਨਗੀ ਹੇਠ ਬੀਤੇ ਦਿਨੀ ਗੱਤਕਾ ਖਿਡਾਰੀਆਂ ਦੀਆ ਟਰਾਇਲ ਖੇਡਾਂ ਕਰਵਾਇਆ ਗਈਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਮਲਕਪੁਰ ਸੰਪ੍ਰਦਾਇ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਜੀ ਮਲਕਪੁਰ ਵਾਲਿਆਂ ਨੂੰ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਬਾਬਾ ਸੁਖਵਿੰਦਰ ਸਿੰਘ ਜੀ ਮਲਕਪੁਰ ਵਾਲਿਆਂ ਨੇ ਕਿਹਾ ਕਿ ਖੇਡਾਂ ਦੇ ਮਾਧਿਅਮ ਰਾਹੀਂ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਲਈ ਬੱਚਿਆਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਦੇ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਵੱਲੋਂ ਗੱਤਕਾ ਖੇਡ ਅਤੇ ਖਿਡਾਰੀਆਂ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹਨ। ਬਾਬਾ ਸੁਖਵਿੰਦਰ ਸਿੰਘ ਜੀ ਮਲਕਪੁਰ ਵਾਲਿਆਂ ਨੇ ਕਿਹਾ ਕਿ ਮਲਕਪੁਰ ਸੰਪ੍ਰਦਾਇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ ਨਾਲ ਚਟਾਨ ਵਾਂਗ ਖੜੀ ਹੈ, ਜਦਕਿ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਦੇ ਲਈ ਹਰ ਪ੍ਰਕਾਰ ਦੀ ਸਹਾਇਤਾ ਕੀਤੀ ਜਾਵੇਗੀ। ਇਸ ਦੌਰਾਨ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਯੋਧਵੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਹੈਪੀ, ਮੀਤ ਪ੍ਰਧਾਨ ਹਰਵਿੰਦਰ ਸਿੰਘ ਟਿੰਕੂ, ਖਜ਼ਾਨਚੀ ਤੇਜਪਾਲ ਸਿੰਘ, ਜੁਆਇੰਟ ਸੈਕਟਰੀ ਇੰਦਰਪ੍ਰੀਤ ਸਿੰਘ ਰਿੱਕੀ, ਸੈਕਟਰੀ ਗਗਨਦੀਪ ਸਿੰਘ, ਸੀਨੀਅਰ ਰੈਫਰੀ ਬਲਬੀਰ ਸਿੰਘ ਬੱਲੀ, ਸੀਨੀਅਰ ਰੈਫਰੀ ਜਸਬੀਰ ਸਿੰਘ ਅਤੇ ਹੋਰ ਮੈਂਬਰਾਂ ਵੱਲੋਂ ਮੁੱਖ ਮਹਿਮਾਨ ਬਾਬਾ ਸੁਖਵਿੰਦਰ ਸਿੰਘ ਜੀ ਮਲਕਪੁਰ ਵਾਲਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਕੈਪਸ਼ਨ……ਬਾਬਾ ਸੁਖਵਿੰਦਰ ਸਿੰਘ ਜੀ ਮਲਕਪੁਰ ਵਾਲਿਆਂ ਦਾ ਸਨਮਾਨ ਕਰਦੇ ਹੋਏ ਜਿਲ੍ਹਾ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਹੋਰ ਅਹੁਦੇਦਾਰ।