Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮਾਛੀਆਂ ਨਜਦੀਕ ਵਾਪਰੇ ਦਰਦਨਾਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌ+ਤ

ਮਾਛੀਆਂ ਨਜਦੀਕ ਵਾਪਰੇ ਦਰਦਨਾਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌ+ਤ

ਗੜ੍ਹਦੀਵਾਲਾ 19 ਜੂਨ (ਚੌਧਰੀ)

: ਅੱਜ ਦੇਰ ਸ਼ਾਮ 9.15 ਦੇ ਕਰੀਬ ਇੱਕ ਅਤੇ ਮੋਟਰ-ਸਾਈਕਲ ਵਿਚਕਾਰ ਟੱਕਰ ਹੋਣ ਦਾ ਸਮਾਚਾਰ ਮਿਲਿਆ ਹੈ। ਜਿਸ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿਚ ਜਖਮੀ ਹੋ ਗਿਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਰੋਡਵੇਜ ਜੋ ਕਿ ਦਸੂਹਾ ਤੋਂ ਹੁਸ਼ਿਆਰਪੁਰ ਜਾ ਰਹੀ ਸੀ ਅਤੇ ਮੋਟਰ-ਸਾਈਕਲ ਹੁਸ਼ਿਆਰਪੁਰ ਵਲੋਂ ਆ ਰਿਹਾ ਸੀ ਦੇ ਵਿਚਕਾਰ ਜਬਰਦਸਤ ਟੱਕਰ ਹੋ ਗਈ। ਜਿਸ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜਖਮੀ ਹੋ ਗਿਆ।ਬੱਸ ਵਿਚ 40 ਦੇ ਕਰੀਬ ਸਵਾਰੀਆਂ ਸਵਾਰ ਸਨ।ਇਸ ਐਕਸੀਡੈਂਟ ਹੋਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਐਕਸੀਡੈਂਟ ਦੀ ਸੂਚਨਾ ਮਿਲਦੇ ਹੀ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੀ ਟੀਮ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਮੌਕੇ ਤੇ ਪਹੁੰਚੀ। ਜਿਨਾਂ ਨੇ ਆਪਣੀ ਐਬੁਲੈਂਸ ਵਿਚ ਜਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਬਾਅਦ ਵਿਚ ਨੌਜਵਾਨ ਦੀ ਮੌਤ ਹੋਣ ਦੀ ਵੀ ਗੱਲ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਪਿੰਡ ਸੇਖਾਂ ਦਾ ਦੱਸਿਆ ਜਾ ਰਿਹਾ ਹੈ।