Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਇਲੈਕਟ੍ਰੋਨਿਕਸ ਦੀ ਦੁਕਾਨ ‘ਚੋਂ 8 ਬੈਟਰੀਆਂ ਤੇ ਮੋਟਰਸਾਈਕਲ ਚੋਰੀ ਕਰਨ ਵਾਲਾ ਕਾਬੂ : SHO ਪ੍ਰਭਜੋਤ ਸਿੰਘ

ਇਲੈਕਟ੍ਰੋਨਿਕਸ ਦੀ ਦੁਕਾਨ ‘ਚੋਂ 8 ਬੈਟਰੀਆਂ ਤੇ ਮੋਟਰਸਾਈਕਲ ਚੋਰੀ ਕਰਨ ਵਾਲਾ ਕਾਬੂ : SHO ਪ੍ਰਭਜੋਤ ਸਿੰਘ

ਬਟਾਲਾ, 20 ਜੂਨ (ਅਵਿਨਾਸ਼ ਸ਼ਰਮਾ)

: ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਇਲੈਕਟ੍ਰੋਨਿਕਸ ਦੀ ਦੁਕਾਨ ਤੋਂ 8 ਬੈਟਰੀਆਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਅਤੇ ਡੀ.ਐਸ.ਪੀ ਸਿਟੀ ਆਜ਼ਾਦ ਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚਰਨ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮੁਰਗੀ ਮੁਹੱਲਾ, ਨੇੜੇ ਗੁਰਦੁਆਰਾ ਬਾਬਾ ਸ੍ਰੀ ਚੰਦ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਡੇਰਾ ਬਾਬਾ ਨਾਨਕ ਰੋਡ ਨੇੜੇ ਰੇਲਵੇ ਕਰਾਸਿੰਗ ਬਟਾਲਾ ਵਿਖੇ ਉਸ ਦੀ ਇਲੈਕਟ੍ਰੋਨਿਕਸ ਦੀ ਦੁਕਾਨ ਹੈ। ਉਸਨੇ ਦੱਸਿਆ ਕਿ ਉਸਨੇ ਆਪਣੀ ਦੁਕਾਨ ਦੇ ਨਾਲ ਇੱਕ ਸਟੋਰ ਵੀ ਬਣਾਇਆ ਹੋਇਆ ਹੈ ਜਿਸ ਵਿੱਚ ਉਸਨੇ ਬੈਟਰੀਆਂ ਅਤੇ ਇੱਕ ਮੋਟਰਸਾਈਕਲ ਰੱਖਿਆ ਹੋਇਆ ਹੈ। ਚਰਨ ਸਿੰਘ ਨੇ ਦੱਸਿਆ ਕਿ 18 ਜੂਨ ਨੂੰ ਰਾਤ ਕਰੀਬ 8 ਵਜੇ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ ਅਤੇ ਅਗਲੇ ਦਿਨ ਜਦੋਂ ਉਹ ਦੁਕਾਨ ‘ਤੇ ਆਇਆ ਤਾਂ ਦੇਖਿਆ ਕਿ ਦੁਕਾਨ ‘ਚੋਂ 8 ਬੈਟਰੀਆਂ ਅਤੇ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚਰਨ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨਵਨੀਤ ਸਿੰਘ ਵਾਸੀ ਸੁਨਈਆ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਇੱਕ ਚੋਰੀ ਦਾ ਮੋਟਰਸਾਈਕਲ, 4 ਬੈਟਰੀਆਂ ਅਤੇ ਇੱਕ ਈ-ਰਿਕਸ਼ਾ ਵੀ ਬਰਾਮਦ ਕੀਤਾ ਹੈ | ਕੀਤਾ ਹੈ