Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਅਜੋਕੇ ਸਮੇਂ ‘ਚ ਯੋਗ ਨੂੰ ਅਪਣਾਉਣ ਦੀ ਹੋਰ ਵਧੇਰੇ ਲੋੜ – ਡਾ.ਹਰਜੀਤ ਸਿੰਘ

ਅਜੋਕੇ ਸਮੇਂ ‘ਚ ਯੋਗ ਨੂੰ ਅਪਣਾਉਣ ਦੀ ਹੋਰ ਵਧੇਰੇ ਲੋੜ – ਡਾ.ਹਰਜੀਤ ਸਿੰਘ

ਗੜ੍ਹਦੀਵਾਲਾ 21 ਜੂਨ (ਚੌਧਰੀ) 

: ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਪੀ.ਐਚ.ਸੀ.ਭੁੰਗਾ ਅਤੇ ਅਧੀਨ ਸਿਹਤ ਸੰਸਥਾਵਾਂ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।

ਇਸ ਮੌਕੇ ਡਾ. ਹਰਜੀਤ ਸਿੰਘ ਨੇ ਕਿਹਾ ਕਿ ਅੱਜਕਲ੍ਹ ਦੀ ਭੱਜ ਦੌੜ ਵਾਲੀ ਜ਼ਿੰਦਗੀ ਕਾਰਨ ਸਿਹਤ ਦੇ ਖੇਤਰ ਵਿਚ ਕਈ ਨਵੀਆਂ ਚੁਣੌਤੀਆਂ ਸਾਡੇ ਸਾਹਮਣੇ ਹਨ। ਗੈਰ ਸੰਚਾਰੀ ਰੋਗ ਜਿਵੇਂ ਹਾਈ ਬਲਡ ਪ੍ਰਰੈਸ਼ਰ, ਸ਼ੂਗਰ, ਦਿਲ ਦਾ ਦੌਰਾ, ਲਕਵਾ, ਕੈਂਸਰ, ਦਮਾ, ਸਾਹ ਦੀਆਂ ਬਿਮਾਰੀਆਂ, ਪੇਟ ਦੀਆਂ ਬਿਮਾਰੀਆਂ ਤੇ ਮਾਨਸਿਕ ਰੋਗਾਂ ਨਾਲ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਿਤ ਹੋ ਰਹੇ ਹਨ। ਅੱਗੇ ਉਨ੍ਹਾ ਕਿਹਾ ਕਿ ਆਧੁਨਿਕ ਸਮਾਜ ਵਿਚ ਸਰੀਰਿਕ ਗਤੀਵਿਧੀਆਂ ਘੱਟ ਤੇ ਦਿਮਾਗੀ ਗਤੀਵਿਧੀਆਂ ਵਧ ਗਈਆਂ ਹਨ, ਜੋ ਕਿ ਤਣਾਅ ਦਾ ਇਕ ਵੱਡਾ ਕਾਰਨ ਹਨ। ਇਸ ਤੋਂ ਮੁਕਤੀ ਲਈ ਸਭ ਤੋਂ ਵੱਧ ਜ਼ਰੂਰੀ ਹੈ,ਸਰੀਰਿਕ ਗਤੀਵਿਧੀਆਂ ਵਿੱਚ ਵਾਧਾ ਕਰਨਾ। ਇਨ੍ਹਾਂ ‘ਚ ਯੋਗਾ ਕਰਨਾ ਸਭ ਤੋਂ ਵੱਧ ਲਾਹੇਵੰਦ ਹੈ।

ਸਸਤਿੰਦਰ ਸਿੰਘ ਬਲਾਕ ਐਜੂਕੇਟਰ ਕਮ ਨੋਡਲ ਅਫਸਰ ਆਈ.ਈ.ਸੀ/ਬੀ.ਸੀ.ਸੀ ਨੇ ਦੱਸਿਆ ਕਿ ਯੋਗ ਕਸਰਤ ਕਰਨ ਦਾ ਪ੍ਰਾਚੀਨ ਡ ਅਤੇ ਲੋਕਪ੍ਰਿਅ ਤਰੀਕਾ ਹੈ ਜੋ ਕਿ ਆਸਨਾਂ, ਸਾਹ ਲੈਣ ਦੀ ਪ੍ਰਕਿਰਿਆ ਅਤੇ ਆਤਮਿਕ ਧਿਆਨ ਲਾਉਣ ਵਰਗੀਆਂ ਪ੍ਰਕਿਰਿਆਵਾਂ ਉਪਰ ਆਧਾਰਤ ਹੈ ਜੋ ਕਿ ਸ਼ੂਗਰ, ਹਾਈ ਬੀਪੀ, ਦਿਲ ਦੇ ਰੋਗ ਆਦਿ ਬਿਮਾਰੀਆਂ ਨੂੰ ਕਾਬੂ ਵਿਚ ਰੱਖਣ ਲਈ ਸਹਾਈ ਹੁੰਦਾ ਹੈ। ਇਹ ਨਿਰਾਸ਼ਾ, ਥਕਾਵਟ, ਮਾਨਸਿਕ ਪਰੇਸਾਨੀ ਅਤੇ ਤਣਾਅ ਵਰਗੀਆਂ ਹਾਲਤਾਂ ਵਿੱਚ ਵੀ ਸਹਾਈ ਹੁੰਦਾ ਹੈ।

ਇਸ ਮੌਕੇ ਡਾ. ਰਣਜੀਤ ਸਿੰਘ, ਜਸਵਿੰਦਰ ਸਿੰਘ, ਸਨਜੀਵ ਕੁਮਾਰ,ਪਰਦੀਪ ਕੌਰ, ਰਵਿੰਦਰ ਕੌਰ, ਕੁਲਦੀਪ ਕੌਰ, ਰਮਨਦੀਪ ਕੌਰ, ਲਖਵਿੰਦਰ ਕੌਰ ਸੁਰਿੰਦਰ ਕੌਰ ਹਵਿੰਦਰ ਕੌਰ, ਅਨੀਤਾ, ਪ੍ਰਨਮ ਹਰਦੀਪ ਕੌਰ, ਕਨਚਨ, ਮੀਨਾ ਮਨਿੰਦਰ ਸਿੰਘ, ਵਿਸ਼ਾਲ ਕੁਮਾਰ, ਰਾਜ ਰਾਨੀਨਵੀ।

ਫ਼ੋਟੋ : ਯੋਗਾ ਕਰਦੇ ਹੋਏ ਡਾਕਟਰ ਅਤੇ ਅਧਿਕਾਰੀ