Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਧਿਆਤਮਿਕਤਾ ਨਾਲ ਜੁੜੇ ਬੱਚੇ ਚੰਗੇ ਸਮਾਜ ਦਾ ਨਿਰਮਾਣ ਕਰ ਸਕਦੇ ਹਨ

ਅਧਿਆਤਮਿਕਤਾ ਨਾਲ ਜੁੜੇ ਬੱਚੇ ਚੰਗੇ ਸਮਾਜ ਦਾ ਨਿਰਮਾਣ ਕਰ ਸਕਦੇ ਹਨ

ਦਸੂਹਾ 21 ਜੂਨ (ਚੌਧਰੀ) 

–ਟੇਰਕੀਆਣਾ ਭਵਨ ਵਿਖੇ ਬਾਲ ਸਮਾਗਮ ਆਯੋਜਿਤ

 : ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ ਕ੍ਰਿਪਾ ਨਾਲ ਸੰਤ ਨਿਰੰਕਾਰੀ ਸਤਸੰਗ ਭਵਨ ਟੇਰਕੀਆਣਾ ਵਿਖੇ ਬਾਲ ਸਮਾਗਮ ਮੁੱਖੀ ਸੋਹਣ ਸਿੰਘ, ਸੰਚਾਲਕ ਮਨੋਜ ਕੁਮਾਰ ਅਤੇ ਬਾਲ ਸੰਗਤ ਦੀ ਇੰਚਾਰਜ ਭੈਣ ਸੁਮਨ ਰਾਣੀ ਤੇ ਸੁਰਜੀਤ ਸਿੰਘ ਦੀ ਦੇਖਰੇਖ ’ਚ ਆਯੋਜਿਤ ਹੋਇਆ। ਇਸ ਮੌਕੇ’ਤੇ ਬੱਚਿਆਂ ਵਲੋਂ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਦੁਹਰਾਉਂਦੇ ਹੋਏ ਸਕਿਟ, ਕਵਿਤਾਵਾਂ, ਗੀਤ, ਕਵਾਲੀਆਂ ਆਦਿ ਪੇਸ਼ ਕਰਕੇ ਸੰਗਤਾਂ ਨੂੰ ਸਤਿਗੁਰੂ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ’ਤੇ ਪ੍ਰਵਚਨ ਕਰਦੇ ਹੋਏ ਮਹਾਤਮਾ ਜੋਗਿੰਦਰ ਸਿੰਘ ਜੀ ਨੇ ਕਿਹਾ ਕਿ ਅਧਿਆਤਮਿਕਤਾ ਨਾਲ ਜੁੜੇ ਬੱਚੇ ਹੀ ਚੰਗੇ ਸਮਾਜ ਦਾ ਨਿਰਮਾਣ ਕਰਨ ’ਚ ਯੋਗਦਾਨ ਦੇ ਸਕਦੇ ਹਨ। ਇਸ ਲਈ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਅਧਿਆਤਮਿਕਤਾ ਨਾਲ ਜੋੜ ਦੇਣਾ ਚਾਹੀਦਾ ਹੈ। ਭਗਤੀ ਦੀ ਕੋਈ ਉਮਰ ਨਹੀਂ ਹੁੰਦੀ। ਇਸ ਮੌਕੇ ’ਤੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।