Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਹੈਰੋਇਨ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ 

ਹੈਰੋਇਨ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ 

ਬਟਾਲਾ, 22 ਜੂਨ (ਅਵਿਨਾਸ਼ ਸ਼ਰਮਾ )

4 ਸ਼ੱਕੀ ਵਿਅਕਤੀਆਂ ਨੂੰ ਨਸ਼ਾ ਛੁਡਾਉਣ ਲਈ ਨਸ਼ਾ ਛੁਡਾਓ ਕੇਂਦਰ ਵਿੱਚ ਕਰਵਾਇਆ ਦਾਖ਼ਲ

: ਪੁਲਿਸ ਜਿਲ੍ਹਾ ਬਟਾਲਾ ਵਲੋਂ ਐਸ.ਐਸ.ਪੀ ਬਟਾਲਾ ਅਸ਼ਵਨੀ ਗੋਟਿਆਲ ਆਈ.ਪੀ.ਐਸ., ਐਸ.ਪੀ .ਡੀ ਰਮਨਿੰਦਰ ਸਿੰਘ ਅਤੇ ਡੀ.ਐਸ.ਪੀ ਸਿਟੀ ਸਬ ਡਵੀਜ਼ਨ ਬਟਾਲਾ ਅਜਾਦ ਦਵਿੰਦਰ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾ ਤੇ ਐਸ.ਆਈ ਗੁਰਬਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਸਿਟੀ ਬਟਾਲਾ ਦੀ ਅਗਵਾਈ ਹੇਠ ਏ.ਐਸ.ਆਈ ਹਰਜੀਤ ਸਿੰਘ 201/ਏ.ਐਸ.ਆਰ-ਆਰ ਸਮੇਤ ਸਾਥੀ ਕਰਮਚਾਰੀ ਨਾਲ ਅਨਿਲ ਸ਼ਰਮਾ ਉਰਫ ਸਨੀ ਪੁੱਤਰ ਪਵਨ ਕੁਮਾਰ ਵਾਸੀ ਯੋਗੀਆ ਮੁਹੱਲਾ ਬਟਾਲਾ ਨੂੰ ਕਾਬੂ ਕਰਕੇ ਗ੍ਰਿਫਤਾਰ ਕੀਤਾ ਅਤੇ ਦੋਸ਼ੀ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਗੁਰਬਿੰਦਰਪਾਲ ਸਿੰਘ, ਮੁੱਖ ਅਫਸਰ ਥਾਣਾ ਸਿਟੀ ਬਟਾਲਾ ਨੇ ਅੱਗੇ ਦੱਸਿਆ ਕਿ ਥਾਣਾ ਸਿਟੀ ਦੇ ਏਰੀਏ ਵਿਚ ਕੈਸੋ ਆਪ੍ਰੈਸ਼ਨ ਦੌਰਾਨ 4 ਸ਼ੱਕੀ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਗਿਆ। ਜਿਨ੍ਹਾਂ ਇਹ ਕਬੂਲ ਕੀਤਾ ਕਿ ਅਸੀਂ ਨਸ਼ਾ ਕਰਨ ਦੇ ਆਦੀ ਹਾਂ ਜਿਨ੍ਹਾਂ ਦੇ ਪਰਿਵਾਰ ਮੈਂਬਰਾਂ ਨੂੰ ਬੁਲਾ ਕੇ ਉਹਨਾਂ ਦੇ ਹਵਾਲੇ ਕਰਕੇ ਇਹਨਾਂ ਸ਼ੱਕੀ ਵਿਅਕਤੀਆਂ ਨੂੰ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਬਟਾਲਾ ਦਾਖਲ ਕਰਵਾਇਆ ਗਿਆ। ਜਿਹਨਾਂ ਵਿੱਚ ਅੰਸ਼ੂ ਸ਼ਰਮਾ ਪੁੱਤਰ ਅਜੇ ਕੁਮਾਰ ਵਾਸੀ ਆਈ.ਟੀ.ਆਈ ਕਲੋਨੀ ਗੁਰਦਾਸਪੁਰ, ਸੰਜੇ ਪੁੱਤਰ ਸਰਵਨ ਵਾਸੀ ਮੋਨਿਆ ਮੁਹੱਲਾ ਬਟਾਲਾ, ਸੁਖਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਨਜਦੀਕ ਡੀ.ਐਸ.ਪੀ ਕੋਠੀ ਗਰੀਨ ਐਵੀਨਿਊ ਬਟਾਲਾ, ਪਵਨਦੀਪ ਸਿੰਘ ਪੁੱਤਰ ਸਰਿੰਦਰ ਸਿੰਘ ਵਾਸੀ ਗਰੇਟਰਰ ਕਲਾਸ ਬਟਾਲਾ ਸ਼ਾਮਲ ਹਨ।
ਮੁੱਖ ਅਫਸਰ ਥਾਣਾ ਸਿਟੀ ਬਟਾਲਾ ਨੇ ਅੱਗੇ ਕਿਹਾ ਕਿ ਐਸਐਸਪੀ ਬਟਾਲਾ ਦੇ ਦਿਸ਼ਾ- ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਆਰੰਭੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਵਿਅਕਤੀ ਕਿਸੇ ਕਾਰਨ ਨਸ਼ੇ ਦੇ ਜਾਲ ਵਿੱਚ ਫਸ ਗਏ ਹਨ, ਉਨ੍ਹਾਂ ਨੂੰ ਮੁੜ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ, ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾ ਕੇ ਮੁਫ਼ਤ ਇਲਾਜ ਕਰਵਾਇਆ ਜਾਂਦਾ ਹੈ।
……….