Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਸੁਖਪਾਲ ਸਿੰਘ ਜੂਨੀਅਰ ਸਹਾਇਕ 26 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

ਸੁਖਪਾਲ ਸਿੰਘ ਜੂਨੀਅਰ ਸਹਾਇਕ 26 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

ਬਟਾਲਾ, 28 ਜੂਨ ( ਅਵਿਨਾਸ਼ ਸ਼ਰਮਾ )

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ ਵਿਖੇ ਕਰਵਾਏ ਸਮਾਗਮ ਵਿੱਚ ਦਿੱਤੀ ਨਿੱਘੀ ਵਿਦਾਇਗੀ ਪਾਰਟੀ

: ਸ.ਸੁਖਪਾਲ ਸਿੰਘ, ਜੂਨੀਅਰ ਸਹਾਇਕ ਅੱਜ 26 ਸਾਲ ਦੀਆਂ ਬੇਦਾਗ ਸੇਵਾਵਾਂ ਕਰਨ ਉਪਰੰਤ ਸੇਵਾਮੁਕਤ ਹੋਏ। ਅੱਜ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ ਵਿਖੇ ਕਰਵਾਏ ਸ਼ਾਨਦਾਰ ਸਮਾਗਮ ਵਿੱਚ ਸੁਖਪਾਲ ਸਿੰਘ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।

ਅੱਜ ਕਰਵਾਏ ਸਮਾਗਮ ਵਿੱਚ ਸੁਖਪਾਲ ਸਿੰਘ ਦੇ ਪਰਿਵਾਰਕ ਮੈਂਬਰ, ਉਨਾਂ ਦੇ ਮਾਤਾ ਜੀ ਸ੍ਰੀਮਤੀ ਸਵਿੰਦਰ ਕੋਰ, ਭਰਾ ਅਮੋਲਕ ਸਿੰਘ, ਧਰਮ ਪਤਨੀ ਰਾਜਵਿੰਦਰ ਕੋਰ, ਬੇਟੀ ਸੁਖਬੀਰ ਕੋਰ ਤੇ ਬੇਟਾ ਗੁਰਸੇਵਕ ਸਿੰਘ ਅਤੇ ਹੋਰ ਪਰਿਵਾਰਕ ਮੈਂਬਰ ਹਾਜਰ ਸਨ।

ਇਸ ਮੌਕੇ ਹਰਜਿੰਦਰ ਸਿੰਘ ਕਲਸੀ ਜ਼ਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ, ਇੰਦਰਜੀਤ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ, ਬਲਬੀਰ ਸੈਣੀ ਸੀਨੀਅਰ ਸਹਾਇਕ, ਤਰਲੋਕ ਸਿੰਘ ਤੇ ਅਜਮੇਰ ਸਿੰਘ (ਦੋਵੇਂ ਜੂਨੀਅਰ ਸਹਾਇਕ), ਮਹੇਸ਼ ਕੁਮਾਰ, ਹਰਦੀਪ ਸਿੰਘ, ਬਲਰਾਜ ਸਿੰਘ, ਲਵਪ੍ਰੀਤ ਸਿੰਘ ਤੇ ਆਰਿਫ ਮਸੀਹ ਵਲੋਂ ਸੁਖਪਾਲ ਸਿੰਘ ਨੂੰ ਯਾਦਗਾਰੀ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸੁਖਪਾਲ ਸਿੰਘ ਦੀਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸੁਖਪਾਲ ਸਿੰਘ ਨੇ ਹਮੇਸ਼ਾਂ ਆਪਣੀ ਡਿਊਟੀ ਨੂੰ ਪਹਿਲ ਦਿੱਤੀ ਅਤੇ ਪੂਰੀ ਇਮਾਨਦਾਰੀ ਤੇ ਮਿਨਹਤ ਨਾਲ ਆਪਣੇ ਫਰਜ਼ ਨਿਭਾਏ। ਉਨਾਂ ਕਿਹਾ ਕਿ ਸੁਖਪਾਲ ਸਿੰਘ ਆਪਣੀ ਡਿਊਟੀ ਪ੍ਰਤੀ ਪੂਰੇ ਸਮਰਪਿਤ ਸਨ ਅਤੇ ਦਫਤਰ ਦੇ ਹਰੇਕ ਕੰਮ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕਰਦੇ ਸਨ।

ਇਸ ਮੌਕੇ ਸੁਖਪਾਲ ਸਿੰਘ ਨੇ ਸਾਰੇ ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੀ ਹਮੇਸ਼ਾਂ ਕੋਸ਼ਿਸ ਰਹੀ ਹੈ ਕਿ ਉਹ ਆਪਣੀ ਡਿਊਟੀ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਕਰਨ। ਇਸ ਮੌਕੇ ਉਨਾਂ ਆਪਣੇ 26 ਸਾਲ ਦੇ ਸੇਵਾਕਾਲ ਦੀਆਂ ਮਿੱਠੀਆਂ-ਕੌੜੀਆਂ ਯਾਦਾਂ ਦੀ ਸਾਂਝ ਪਾਈ ਅਤੇ ਕਿਹਾ ਕਿ ਦਫਤਰ ਵਿੱਚ ਉਨਾਂ ਨੂੰ ਇੱਕ ਪਰਿਵਾਰ ਵਰਗਾ ਮਾਹੋਲ ਮਿਲਿਆ ਅਤੇ ਦਫਤਰੀ ਸਾਥੀਆਂ ਨਾਲ ਪੂਰਨ ਯਹਿਯੋਗ ਕਰਦਿਆਂ ਆਪਣੀ ਡਿਊਟੀ ਨਿਭਾਈ।

error: copy content is like crime its probhihated