Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਨਰੋਏ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨਸ਼ਿਆਂ ਤੋਂ ਬਚ ਕੇ ਰਹਿਣ ਦੀ ਲੋੜ

ਨਰੋਏ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨਸ਼ਿਆਂ ਤੋਂ ਬਚ ਕੇ ਰਹਿਣ ਦੀ ਲੋੜ

ਹੁਸ਼ਿਆਰਪੁਰ, 28 ਜੂਨ (PPT NEWS) 

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਕਰਵਾਇਆ ਵਿਸ਼ੇਸ਼ ਸੈਮੀਨਾਰ

 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ (ਵਿਕਾਸ) ਦੇ ਬੀ. ਆਰ. ਜੀ. ਐਫ ਮੀਟਿੰਗ ਹਾਲ ’ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਆਰ. ਸੇਟੀ ਦੇ ਕੰਪਿਊਟਰਾਈਜ਼ਡ ਅਕਾਊਂਟਿੰਗ ਦੇ ਸਿਖਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਕਰਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਕ ਨਰੋਏ ਅਤੇ ਸਿਹਤਮੰਦ ਦੀ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚ ਕੇ ਰਹਿਣਾ ਚਾਹੀਦਾ ਹੈ। ਊੁਨ੍ਹਾਂ ਕਿਹਾ ਕਿ ਚੰਗੇ ਵਿਚਾਰਾਂ ਅਤੇ ਉੱਚ ਵਿੱਦਿਆ ਨਾਲ ਹੀ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਸ ਮੌਕੇ ਮਹਿੰਦਰ ਸਿੰਘ ਰਾਣਾ ਨੇ ਇਕ ਵਿਸ਼ੇਸ਼ ਪੀ. ਪੀ. ਟੀ ਰਾਹੀਂ ਸਿਖਿਆਰਥੀਆਂ ਨੂੰ ਨਸ਼ੇ ਦੇ ਮੰਦੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਇਸ ਤੋਂ ਦੂਰ ਰਹਿਣ ਲਈ ਸੁਝਾਅ ਦਿੱਤੇ। ਡਾਇਰੈਟਰ ਪੀ. ਐਨ. ਬੀ ਆਰ. ਸੇਟੀ ਰਜਿੰਦਰ ਕੁਮਾਰ ਭਾਟੀਆ ਨੇ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚ ਕੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸੰਦੀਪ ਕੁਮਾਰ, ਮਿਸ ਸਾਕਸ਼ੀ ਜੋਸ਼ੀ, ਅਨੂੰ ਕੁਮਾਰ ਅਤੇ ਆਰ. ਸੇਟੀ ਦਾ ਸਟਾਫ ਹਾਜ਼ਰ ਸੀ।

error: copy content is like crime its probhihated