Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਮਾਤਾ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਮਾਤਾ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ

  • ਗੜ੍ਹਦੀਵਾਲਾ 2 ਜੁਲਾਈ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ ਇੱਕ ਹੋਰ ਮਾਤਾ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ ਗਿਆ । ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਾਤਾ ਲਗਭਗ ਇੱਕ ਮਹੀਨਾ ਪਹਿਲਾਂ ਭੰਗਾਲਾ ਮੁਕੇਰੀਆਂ ਦੇ ਨਜਦੀਕ ਤੋਂ ਲਾਵਾਰਿਸ ਹਾਲਤ ਵਿਚ ਮਿਲੇ ਸਨ। ਇਸ ਮਾਤਾ ਨੂੰ ਭੰਗਾਲੇ ਤੋਂ ਦੋ ਵੀਰ ਗੁਰੂ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਛੱਡ ਕੇ ਗਏ ਸਨ। ਉਹਨਾਂ ਦੱਸਿਆ ਕਿ ਉਸ ਵਕਤ ਮਾਤਾ ਦੀ ਦਿਮਾਗੀ ਹਾਲਤ ਬਹੁਤ ਮਾੜੀ ਹੋਣ ਕਰਕੇ ਮਾਤਾ ਆਪਣੇ ਬਾਰੇ ਕੁਝ ਵੀ ਨਹੀਂ ਦੱਸ ਰਹੇ ਸਨ। ਕੁਝ ਦਿਨ ਇਲਾਜ ਚੱਲਣ ਉਪਰੰਤ ਮਾਤਾ ਜੀ ਨੇ ਆਪਣੇ ਪਰਿਵਾਰ ਬਾਰੇ ਜਾਣਕਾਰੀ ਦਿੱਤੀ।ਫਿਰ ਸੁਸਾਇਟੀ ਦੇ ਮੈਂਬਰਾਂ ਵੱਲੋਂ ਮਾਤਾ ਦੇ ਪਰਿਵਾਰ ਦੀ ਭਾਲ ਕੀਤੀ ਅਤੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ। ਅੱਜ ਮਾਤਾ ਦੇ ਪਤੀ ਚਮਨ ਲਾਲ  ਪਠਾਣੀਆ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਮਾਤਾ ਨੂੰ ਲੈਣ ਗੁਰੂ ਆਸਰਾ ਸੇਵਾ ਘਰ ਬਾਹਗਾ ਵਿਖੇ ਆਏ ਅਤੇ ਮਾਤਾ ਨੇ ਆਪਣੇ ਪਤੀ ਚਮਨ ਲਾਲ ਨੂੰ ਪਛਾਣ ਲਿਆ। ਉਪਰੰਤ ਸੁਸਾਇਟੀ ਦੇ ਸੇਵਾਦਾਰਾਂ ਵੱਲੋਂ ਮਾਤਾ ਸੁਦਰਸ਼ਨ ਪਠਾਣੀਆ ਨੂੰ ਸਹੀ ਸਲਾਮਤ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਮਾਤਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਸੁਸਾਇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਪੁਰਸ਼ੋਤਮ ਸਿੰਘ ਬਾਹਗਾ, ਜਸਵਿੰਦਰ ਸਿੰਘ ਮਨਿੰਦਰ ਸਿੰਘ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।