Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਕੇ.ਐਮ.ਐਸ ਕਾਲਜ ਵਲੋਂ ਪਲਾਂਟੇਸ਼ਨ ਵੀਕ ਮਨਾਉਂਦੇ ਹੋਏ ਕਾਲਜ ਕੈਂਪਸ ‘ਚ ਪੌਦੇ ਲਗਾਏ ਗਏ

ਕੇ.ਐਮ.ਐਸ ਕਾਲਜ ਵਲੋਂ ਪਲਾਂਟੇਸ਼ਨ ਵੀਕ ਮਨਾਉਂਦੇ ਹੋਏ ਕਾਲਜ ਕੈਂਪਸ ‘ਚ ਪੌਦੇ ਲਗਾਏ ਗਏ

ਦਸੂਹਾ 3 ਜੁਲਾਈ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪਲਾਂਟੇਸ਼ਨ ਵੀਕ ਮਨਾਉਂਦੇ ਹੋਏ ਕੇ.ਐਮ.ਐਸ ਕਾਲਜ ਦੇ ਐਨ.ਐਸ.ਐਸ ਯੂਨਿਟ, ਰੈੱਡ ਰਿਬਨ ਕਲੱਬ ਅਤੇ ਈਕੋ ਕਲੱਬ ਨੇ ਮਿਲ ਕੇ ਕਾਲਜ ਕੈਂਪਸ ਵਿਖੇ ਪੌਦੇ ਲਗਾਏ ਗਏ ਅਤੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ। ਇਸ ਤੋਂ ਇਲਾਵਾ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਵੱਲੋਂ ਕਾਲਜ ਕੈਂਪਸ ਦੀ ਸਫਾਈ ਕੀਤੀ ਗਈ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਅਤੇ ਇਲਾਕੇ ਦੇ ਲੋਕਾਂ ਨੂੰ ਆਪਣੇ ਆਲੇ ਦੁਆਲੇ ਸਫਾਈ ਰੱਖਣ ਅਤੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਵਿੱਚ ਯੋਗਦਾਨ ਪਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਐਨ.ਐਸ.ਐਸ ਨੋਡਲ ਅਫ਼ਸਰ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਗਰੂਪ ਕੌਰ, ਪਲਵਿੰਦਰ ਕੌਰ, ਗੁਰਿੰਦਰਜੀਤ ਕੌਰ, ਕਿਰਨਜੀਤ ਕੌਰ, ਐਨ.ਐਸ.ਐਸ ਯੂਨਿਟ ਦੇ ਵਲੰਟਰ, ਰੈੱਡ ਰਿਬਨ ਕਲੱਬ ਦੇ ਮੈਂਬਰ, ਈਕੋ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ ਹਾਜਰ ਸਨ।

ਫੋਟੋ ਕੈਪਸ਼ਨ : ਕੇ.ਐਮ.ਐਸ ਕਾਲਜ ਕੈਂਪਸ ਵਿੱਚ ਪੌਦੇ ਲਗਾਉਂਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ ਡਾ. ਰਾਜੇਸ਼ ਕੁਮਾਰ ਅਤੇ ਵਿਦਿਆਰਥੀ।