Prime Punjab Times

Latest news
ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਖ਼ਾਲਸਾ ਕਾਲਜ ਵਿਖੇ 'ਰਾਸ਼ਟਰੀ ਖੇਡ ਦਿਵਸ' ਮਨਾਇਆ ਗਿਆ ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖ਼ੂਨਦਾਨ ਕੈਂਪ 13 ਨੂੰ KMS ਕਾਲਜ ਦੇ ਬੀ.ਕਾੱਮ ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,ਮੋਹਿਤ ਕੁਮਾਰ ਨੇ ਹਾਸਲ ਕੀਤਾ ਪਹਿਲਾ ਸਥਾਨ ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਵਿਦਿਆਰਥੀਆਂ ਨੇ ਲਗਾਏ ਬੂਟੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗੜ੍ਹਦੀਵਾਲਾ ਵਿਖੇ ਚਾਰ ਰੋਜਾ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਮਹੋਤਸਵ ਧੂਮਧਾਮ ਸੰਪੰਨ*
ADVERTISEMENT
You are currently viewing ਰੁਜ਼ਗਾਰ ਮੇਲੇ ਵਿੱਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰੁਜ਼ਗਾਰ ਮੇਲੇ ਵਿੱਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗੜ੍ਹਦੀਵਾਲਾ 4 ਜੁਲਾਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪਹਿਲੇ ਰੁਜ਼ਗਾਰ ਮੇਲੇ ਵਿੱਚ ਖ਼ਾਲਸਾ ਕਲਜ ਗੜ੍ਹਦੀਵਾਲਾ ਦੇ ਕਮਰਸ ਅਤੇ ਬੀ.ਸੀ.ਏ. ਵਿਭਾਗ ਦੇ ਬਾਰਾਂ ਵਿਦਿਆਰਥੀਆਂ ਨੇ ਨੌਕਰੀਆ ਪ੍ਰਾਪਤ ਕੀਤੀਆ।ਪਲੇਸਮੈਂਟ ਅਫ਼ਸਰ ਸ੍ਰੀ ਦਵਿੰਦਰ ਕੁਮਾਰ ਨੇ ਦੱਸਿਆ ਕਿ 6 ਵਿਦਿਆਰਥੀਆਂ ਨੇ ਤਿੰਨ ਤਿੰਨ ਜਗ੍ਹਾ ਅਤੇ ਛੇ ਵਿਦਿਆਰਥੀਆਂ ਨੇ ਦੋ ਦੋ ਜਗ੍ਹਾ ਨੌਕਰੀਆਂ ਪ੍ਰਾਪਤ ਕੀਤੀਆਂ। ਰੁਜ਼ਗਾਰ ਮੇਲਾ ਸੈਕਟਰ- 27, ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਗਿਆ ਸੀ ਅਤੇ ਇਸ ਮੇਲੇ ਵਿੱਚ ਅਠਾਰਾ ਕੰਪਨੀਆਂ ਆਈਆਂ ਸਨ। ਕਾਲਜ ਦੇ 21 ਵਿਦਿਆਰਥੀਆਂ ਨੇ ਇਸ ਮੇਲੇ ਵਿੱਚ ਭਾਗ ਲਿਆ। ਬਾਰਾਂ ਵਿਦਿਆਰਥੀਆਂ ਨੇ ਤਿੰਨ ਲੱਖ ਤੋਂ ਲੈ ਕੇ ਪੰਜ ਲੱਖ ਤੱਕ ਦਾ ਪੈਕੇਜ਼ ਪ੍ਰਾਪਤ ਕੀਤੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆ ਨੰੂ ਵਧਾਈ ਦਿੱਤੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸਿੱਖਿਆ ਸ. ਸੁਖਮਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਇਸ ਉਪਰਾਲੇ ਦੀ ਸਲਾਘਾ ਕੀਤੀ। ਉਨ੍ਹਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ।