Prime Punjab Times

Latest news
DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ
ADVERTISEMENT
You are currently viewing 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕੀਤਾ ਗਿਆ ਕਾਬੂ

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕੀਤਾ ਗਿਆ ਕਾਬੂ

ਪਠਾਨਕੋਟ / ਚੰਡੀਗੜ੍ਹ (PPT NEWS) 

: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

error: copy content is like crime its probhihated