Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਸੀ.ਐਚ.ਸੀ.ਭੂੰਗਾ ਵਿਖੇ ਤੁਰੰਤ ਦਸਤ ਰੋਗ ਮੁਹਿੰਮ ਸਬੰਧੀ ਕੀਤਾ ਜਾਗਰੂਕ

ਸੀ.ਐਚ.ਸੀ.ਭੂੰਗਾ ਵਿਖੇ ਤੁਰੰਤ ਦਸਤ ਰੋਗ ਮੁਹਿੰਮ ਸਬੰਧੀ ਕੀਤਾ ਜਾਗਰੂਕ

ਗੜ੍ਹਦੀਵਾਲਾ 4 ਜੁਲਾਈ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਟੀਕਾਕਰਣ ਅਫਸਰ ਡਾ. ਸੀਮਾ ਗਰਗ ਅਤੇ ਸੀਨੀਅਰ ਮੇੈਡੀਕਲ ਅਫਸਰ ਡਾ. ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸੀ.ਐਚ.ਸੀ. ਭੂੰਗਾ ਅਤੇ ਅਧੀਨ ਸਿਹਤ ਕੇਂਦਰਾ ਵਿਖੇ ਤੁਰੰਤ ਦਸਤ ਰੋਕ ਮੁਹਿਮ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ।

ਇਸ ਮੋਕੇ ਸੀਨੀਅਰ ਮੇੈਡੀਕਲ ਅਫਸਰ ਡਾ. ਹਰਜੀਤ ਸਿੰਘ  ਨੇ ਲੋਕਾਂ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਤੁਰੰਤ ਦਸਤ ਰੋਕ ਮੁਹਿਮ 1 ਜੁਲਾਈ ਤੋ 31 ਅਗਸਤ ਤੱਕ ਚਲਾਈ ਜਾ ਰਹੀ ਹੈ ਜਿਸ ਵਿੱਚ 0 ਤੋ 5 ਸਾਲ ਦੇ ਬਚਿਆਂ ਨੂੰ ਡਾਇਰੀਆ ਦੀ ਰੋਕਥਾਮ ਤੋ ਬਚਾੳ ਲਈ ਓਆਰਐਸ ਅਤੇ ਜਿੰਕ ਦੀ ਗੋਲੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ ।ਅੱਗੇ ਉਨ੍ਹਾ ਕਿਹਾ ਕਿ ਬਸਰਸਾਤ ਦੇ ਮੋਸਮ ਵਿੱਚ ਬਚਿਆ ਦੇ ਦੂਸ਼ਿਤ ਹੱਥਾਂ ਨਾਲ ਖਾਣਾ ਖਾਣ ਨਾਲ, ਜਿਆਦਾ ਪੱਕੇ ਹੋਏ ਫਲ ਖਾਣ, ਬਹੀਆਂ ਸਬਜ਼ੀਆਂ ਅਤੇ ਬੇਹਾ ਭੋਜਨ ਖਾਣ ਨਾਲ ਡਾਇਰੀਆ ਹੋਣ ਦਾ ਖਤਰਾ ਜਿਆਦਾ ਹੁੰਦਾ।ਇਸ ਰੋਗ ਦੇ ਹੋਣ ਨਾਲ ਸਰੀਰ ਵਿਚ ਪਾਣੀ ਦੀ ਘਾਟ ਹੋ ਜਾਂਦੀ ਹੈ ਅਤੇ ਕਮਜੋਰੀ ਆ ਜਾਂਦੀ ਹੈ।ਡਾਇਰੀਆ ਤੋ ਰੋਕਥਾਮ ਸਬੰਧੀ ਜਾਣਕਾਰੀ ਦਿੰਦਿਆ ਕਿਹਾ ਕਿ ਖਾਣਾ ਖਾਣ ਤੋ ਪਹਿਲਾਂ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ ਕਰਨੇ ਚਾਹੀਦੇ ਹਨ। ਖਾਣ ਪੀਣ ਵਾਲੀਆਂ ਵਸਤੂਆ ਨੂੰ ਢੱਕ ਕੇ ਰਖਣਾ ਚਾਹੀਦਾ ਹੈ। ਬੇਹੇ ਭੋਜਨ ਦਾ ਸੇਵਨ ਨਹੀਂ ਕਰਨਾ ਚਾਹੀਦਾ। ਉਨਾਂ ਕਿਹਾ ਕਿ ਡਾਇਰੀਆ ਤੋ ਬਚਨ ਲਈ ਬਚਿਆਂ ਨੂੰ ਓਆਰਐਸ ਦਾ ਘੋਲ, 14 ਦਿਨ ਤੱਕ ਜਿੰਕ ਦੀਆਂ ਗੋਲੀਆਂ ਅਤੇ ਤਰਲ ਚੀਜਾਂ ਦਾ ਸੇਵਨ ਜਿਆਦਾ ਕਰਨਾ ਚਾਹੀਦਾ ਹੈ। ਆਪਣੇ ਆਲੇ ਦੁਆਲੇ ਦੀ ਸਫਾਈ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ।ਇਸ ਰੋਗ ਤੋ ਬਚਾੳ ਲਈ ਸਰਕਾਰ ਦੁਆਰਾ ਆਸ਼ਾ ਵਰਕਰ ਘਰ-ਘਰ ਓ.ਆਰ.ਐਸ ਅਤੇ ਜਿੰਕ ਦੀਆਂ ਗੋਲੀਆਂ ਮੁਫਤ ਪਹੁਚਾਏਗੀ ।

ਇਸ ਮੌਕੇ ਜਸਤਿੰਦਰ ਸਿੰਘ ਬਲਾਕ ਐਜੂਕੇਟਰ ਕਮ ਨੋਡਲ ਅਫਸਰ ਆਈ.ਈ.ਸੀ/ਬੀ.ਸੀ.ਸੀ ਨੇ ਦੱਸਿਆ ਕਿ ਹੱਥ ਧੋਣ ਦੇ ਵੱਖ-ਵੱਖ ਪੜਾਵਾਂ ਬਾਰੇ ਵਿਸਥਾਰਪੂਰਵਕ ਜਾਨਕਾਰੀ ਦਿੰਦਿਆ ਕਿਹਾ ਕਿ ਅਸੀੰ ਆਪਣੀ ਅਤੇ ਆਪਣੇ ਆਸ ਪਾਸ ਸਾਫ ਸਫਾਈ ਰੱਖਕੇ ਵੱਖ-ਵੱਖ ਬਿਮਾਰੀਆਂ ਤੋ ਬੱਚ ਸਕਦੇ ਹਾ ।ਇਸ ਮੋਕੇ,ਡਾ ਜਣਜੀਤ ਸਿੰਘ, ਡਾ. ਭੂਪਿੰਦਰ ਸਿੰਘ, ਓਮੇਸ਼ ਕੁਮਾਰ,ਗਰਿੰਦਰਜੀਤ ਸਿਘ,ਅਰਪਿੰਦਰ ਸਿੰਘ, ਮਨਜੀਤ ਸਿੰਘ, ਰਣਜੋਧ ਸਿੰਘ,ਸਰਤਾਜ ਸਿੰਘ ਪੁਨੀਤ ਕੁਮਾਰ, ਅਤੇ ਆਮ ਲੋਕ ਹਾਜਰ ਸਨ।