Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਰਮੇਸ਼ ਬਹਿਲ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਨਿਯੁਕਤ

ਰਮੇਸ਼ ਬਹਿਲ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਨਿਯੁਕਤ

ਬਟਾਲਾ, 5 ਜੁਲਾਈ (ਅਵਿਨਾਸ਼ ਸ਼ਰਮਾ )

ਪੱਤਰਕਾਰ ਸੁਰੱਖਿਆ ਐਕਟ ਲਾਗੂ ਕਰਵਾਉਣਾ ਅਤੇ ਪੱਤਰਕਾਰਾਂ ਦੀ ਸੁਰੱਖਿਆ ਸਾਡਾ ਮੁੱਢਲਾ ਕਰਤੱਵ ਹੈ –ਪੰਜਾਬ ਪ੍ਰਧਾਨ ਬਹਿਲ
ਰਮੇਸ਼ ਬਹਿਲ ਦੀ ਸੱਚਾਈ ਅਤੇ ਈਮਾਨਦਾਰੀ ਨੂੰ ਦੇਖਦਿਆਂ ਜ਼ਿੰਮੇਵਾਰੀ ਸੌਂਪੀ ਗਈ ਹੈ-ਚੇਅਰਮੈਨ ਅਮਰਿੰਦਰ ਸਿੰਘ

: ਬੀਤੇ ਦਿਨ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਰਜਿ: ਪੰਜਾਬ ਵੱਲੋਂ ਚੇਅਰਮੈਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਬੋਰਡੀ ਦੀ ਇੱਕ ਹੰਗਾਮੀ ਮੀਟਿੰਗ ਪ੍ਰੈਸ ਕਲੱਬ ਅੰਮ੍ਰਿਤਸਰ ਵਿਖੇ ਕੀਤੀ ਗਈ। ਜਿਸ ਵਿੱਚ ਰਮੇਸ਼ ਬਹਿਲ ਨੂੰ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਰਜਿ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਜੱਥੇਬੰਦੀ ਵੱਲੋਂ ਰਮੇਸ਼ ਬਹਿਲ ਨੂੰ ਅਥਾਰਟੀ ਲੈਟਰ ਦੇ ਕੇ ਅਤੇ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਚੇਅਰਮੈਨ ਅਮਰਿੰਦਰ ਸਿੰਘ ਵੱਲੋਂ ਸਮੁੱਚੇ ਤੌਰ ਤੇ ਰਮੇਸ਼ ਬਹਿਲ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦਾ ਸਰੂਪ ਭੇਂਟ ਕਰਦੇ ਹੋਏ ਜ਼ਿੰਮੇਵਾਰੀ ਸੌਂਪੀ ਤੇ ਕਿਹਾ ਕਿ ਅੱਜ ਤੋਂ ਇਸ ਜੱਥੇਬੰਦੀ ਦੀ ਮਾਨ ਮਰਿਯਾਦਾ ਤੁਹਾਡੇ ਹੱਥ ਹੈ। ਜਿਸ ਤੋਂ ਬਾਅਦ ਪੰਜਾਬ ਪ੍ਰਧਾਨ ਦੇ ਨਾਲ-ਨਾਲ ਹੋਰ ਵੀ ਨਿਯੁਕਤੀਆਂ ਕੀਤੀਆਂ ਗਈਆਂ ਜਿੰਨ੍ਹਾਂ ਵਿੱਚ ਸੁਨੀਲ ਸੈਣ ਚੇਅਰਮੈਨ ਪੰਜਾਬ ਆਈ.ਟੀ ਸੈਲ, ਸੀਨੀਅਰ ਮੀਤ ਪ੍ਰਧਾਨ ਪੰਜਾਬ ਸ ਪ੍ਰੇਮ ਸਿੰਘ, ਲਖਵਿੰਦਰ ਸਿੰਘ ਸਲਾਹਕਾਰ ਪੰਜਾਬ, ਦਿਲਬਾਗ ਸਿੰਘ ਮੀਤ ਪ੍ਰਧਾਨ ਪੰਜਾਬ, ਸੁਭਾਸ਼ ਮਹਿਤਾ ਮੀਤ ਪ੍ਰਧਾਨ ਪੰਜਾਬ, ਸਤਿੰਦਰ ਅਠਵਾਲ ਜੁਆਇੰਟ ਸੈਕਟਰੀ ਪੰਜਾਬ, ਦੀਪਕ ਅਗਨੀਹੋਤਰੀ ਸਲਾਹਕਾਰ ਪੰਜਾਬ ਅਤੇ ਗੁਰਵਿੰਦਰ ਕੌਰ ਪੰਜਾਬ ਪ੍ਰਧਾਨ ਮਹਿਲਾ ਵਿੰਗ, ਸ਼ੈਲੀ ਮਹਾਜਨ ਵਾਇਸ ਪ੍ਰਧਾਨ ਮਹਿਲਾ ਵਿੰਗ ਨਿਯੁਕਤ ਕੀਤੇ ਗਏ ਅਤੇ ਤਿੰਨ ਜ਼ਿਲਿ੍ਹਆ ਦੇ ਪ੍ਰਧਾਨ ਵੀ ਨਿਯੁਕਤ ਕੀਤੇ ਜਿੰਨ੍ਹਾਂ ਵਿਚੋਂ ਜੁਗਰਾਜ ਕਾਕਾ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ, ਕਾਲਾ ਕਟਾੜੀਆ ਜ਼ਿਲ੍ਹਾ ਪ੍ਰਧਾਨ ਨਵਾਂ ਸ਼ਹਿਰ, ਸਤਨਾਮ ਸਿੰਘ ਜੰਡ ਖਾਲੜਾ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਨੂੰ ਨਿਯੁਕਤ ਕੀਤਾ ਗਿਆ। ਜੱਥੇਬੰਦੀ ਦੇ ਚੇਅਰਮੈਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਰਮੇਸ਼ ਬਹਿਲ ਦੀ ਸੱਚਾਈ ਤੇ ਈਮਾਨਦਾਰੀ ਦੇਖਦੇ ਹੋਏ ਜੱਥੇਬੰਦੀ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਸ ਤੋਂ ਪਹਿਲਾਂ ਇੱਕ ਇਮਤਿਹਾਨ ਲਿਆ ਗਿਆ ਕਿਉਂਕਿ ਕੁੱਝ ਪੱਤਰਕਾਰ ਉਹਨਾਂ ਦਾ ਬਹੁਤ ਵਿਰੋਧ ਕਰਦੇ ਸਨ ਜਿੰਨ੍ਹਾਂ ਨੂੰ ਮੇਰੇ ਵੱਲੋ ਖੁੱਲ੍ਹਾ ਚੈਲੇਂਜ ਦਿੱਤਾ ਗਿਆ ਸੀ ਕਿ ਜੇ ਤੁਸੀਂ ਰਮੇਸ਼ ਬਹਿਲ ਦੇ ਖਿਲਾਫ਼ ਇੱਕ ਵੀ ਸਬੁੂਤ ਦੇ ਦਿੰਦੇ ਹੋ ਤਾਂ ਉਸਨੂੰ ਪੰਜਾਬ ਪ੍ਰਧਾਨ ਨਹੀ ਲਗਾਇਆ ਜਾਵੇਗਾ ਲੇਕਿਨ ਕੋਈ ਵੀ ਵਿਅਕਤੀ ਰਮੇਸ਼ ਬਹਿਲ ਦੇ ਖਿਲਾਫ਼ ਇੱਕ ਵੀ ਸਬੂਤ ਨਹੀ ਲਿਆ ਸਕਿਆ ਜਿਸ ਤੋ ਬਾਅਦ ਉਹਨਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਜਦ ਪੱਤਰਕਾਰਾਂ ਵੱਲੋਂ ਪੰਜਾਬ ਪ੍ਰਧਾਨ ਰਮੇਸ਼ ਬਹਿਲ ਨੇ ਚੇਅਰਮੈਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੱਥੇਬੰਦੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਮੈਂ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਨਿਭਾਵਾਂਗਾ ਅਤੇ ਪੱਤਰਕਾਰਾਂ ਦੇ ਹਿੱਤ ਲਈ ਹਮੇਸ਼ਾਂ ਖੜ੍ਹਾ ਰਹਾਂਗਾ ਉਹ ਚਾਹੇ ਕਿਸੇ ਵੀ ਜੱਥੇਬੰਦੀ ਦੇ ਹੋਣ ਪੱਤਰਕਾਰਾਂ ਨਾਲ ਧੱਕੇਸ਼ਾਹੀ ਬਿੱਲਕੁੱਲ ਵੀ ਬਰਦਾਸ਼ਤ ਨਹੀ ਕੀਤੀ ਜਾਵੇਗੀ ਅਤੇ ਉਹਨਾਂ ਨੇ ਕਿਹਾ ਕਿ ਪੱਤਰਕਾਰਾਂ ਦੇ ਸਹਿਯੋਗ ਨਾਲ ਪੱਤਰਕਾਰ ਸੁਰੱਖਿਆ ਐਕਟ ਜਲਦ ਹੀ ਪੰਜਾਬ ਵਿਚ ਲਾਗੂ ਕਰਵਾਉਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਪੱਤਰਕਾਰਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ, ਕਿਉਂਕਿ ਹਮੇਸ਼ਾਂ ਸੱਚਾਈ ਦੇ ਮਾਰਗ ਤੇ ਚੱਲਣ ਵਾਲੇ ਹਰੇਕ ਪੱਤਰਕਾਰ ਦੀ ਆਵਾਜ਼ ਨੂੰ ਦਬਾਉਣ ਲਈ ਉਸ ਨਾਲ ਕਥਿਤ ਅਫ਼ਸਰਸ਼ਾਹੀ ਅਤੇ ਰਾਜਨੀਤਿਕ ਆਗੂ ਧੱਕਾ ਕਰਦੇ ਆ ਰਹੇ ਹਨ। ਸੌ ਅਜਿਹੇ ਹਲਾਤਾਂ ਵਿੱਚ ਪੱਤਰਕਾਰ ਸੁਰੱਖਿਆ ਐਕਟ ਲਾਗੂ ਹੋਣਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਮੀਟਿੰਗ ਵਿਚ ਪੱਤਰਕਾਰਾਂ ਨੂੰ ਪੱਤਰਕਾਰੀ ਵਿਚ ਕੰਮ ਕਰਨ ਸੰਬੰਧੀ ਆ ਰਹੀਆ ਮੁਸ਼ਕਿਲਾਂ ਤੇ ਚੁਣੌਤੀਆ ਬਾਰੇ ਚਰਚਾ ਕੀਤੀ ਗਈ ਅਤੇ ਨਾਲ ਹੀ ਇੰਨ੍ਹਾਂ ਮੁਸ਼ਕਿਲ਼ਾਂ ਦੇ ਹੱਲ ਅਤੇ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਦੇ ਕਾਰਜਾਂ ਅਤੇ ਸਮਾਜ ਭਲਾਈ ਲਈ ਕੀਤੇ ਜਾਣ ਵਾਲੇ ਨਵੇਂ ਪ੍ਰੌਜੈਕਟਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੌਕੇ ਤੇ ਪੱਤਰਕਾਰ ਇੰਦਰਜੀਤ, ਰਾਜਿੰਦਰ ਸਿੰਘ, ਰਾਜੀਵ ਮਿੰਟੂ, ਜੈ ਤਿਵਾੜੀ, ਲਖਨਪਾਲ, ਸੁਖਰਾਜ ਸਿੰਘ ਲਾਡੀ, ਸਰਬਜੀਤ ਸਿੰਘ ਸੋਖੀ, ਜ਼ੋਬਨ ਸਿੰਘ, ਗੁਰਪ੍ਰੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਪੱਤਰਕਾਰ ਹਾਜ਼ਰ ਸਨ।