Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਆਮ ਆਦਮੀ ਕਲੀਨਿਕ ਦਾਰਾਪੁਰ ਵਿਖੇ ਦਸਤ ਰੋਕੂ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ 

ਆਮ ਆਦਮੀ ਕਲੀਨਿਕ ਦਾਰਾਪੁਰ ਵਿਖੇ ਦਸਤ ਰੋਕੂ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ 

ਗੜਦੀਵਾਲਾ 6 ਜੁਲਾਈ (ਚੌਧਰੀ) 
: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਆਮ ਆਦਮੀ ਕਲੀਨਿਕ ਦਾਰਾਪੁਰ ਵਿਖੇ ਡਾਕਟਰ ਨਿਰਮਲ ਸਿੰਘ, ਗੁਰਿੰਦਰਜੀਤ ਸਿੰਘ ਹੈਲਥ ਇੰਸਪੈਕਟਰ,  ਮੀਨਾ ਦੇਵੀ ਕਲੀਨਿੰਗ ਅਸਿਸਟੈਂਟ, ਦੀਪਕ ਸ਼ਰਮਾ ਫਾਰਮਸਿਸਟ, ਕੁਲਵਿੰਦਰ ਕੌਰ ਅਤੇ ਹੋਰ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਤੁਰੰਤ ਦਸਤ ਰੋਕੂ ਮੁਹਿਮ 1 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾ ਰਹੀ ਹੈ। ਜਿਸ ਵਿੱਚ 0 ਤੋਂ 5 ਸਾਲ ਦੇ ਬਚਿਆਂ ਨੂੰ ਡਾਇਰੀਆ ਦੀ ਰੋਕਥਾਮ ਤੂੰ ਬਚਾਉ ਲਈ ਓਆਰਐਸ ਅਤੇ ਜਿੰਕ ਦੀ ਗੋਲੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ । ਅਗੇ ਉਨ੍ਹਾਂ ਕਿਹਾ ਕਿ ਬਸਰਸਾਤ ਦੇ ਮੌਸਮ ਵਿੱਚ ਬਚਿਆਂ ਦੇ ਦੂਸ਼ਿਤ ਹੱਥਾਂ ਨਾਲ ਖਾਣਾ ਖਾਣ ਨਾਲ, ਜਿਆਦਾ ਪੱਕੇ ਹੋਏ ਫਲ ਖਾਣ, ਬਹੀਆਂ ਸਬਜ਼ੀਆਂ ਅਤੇ ਬੇਹਾ ਭੋਜਨ ਖਾਣ ਨਾਲ ਡਾਇਰੀਆ ਹੋਣ ਦਾ ਖਤਰਾ ਜਿਆਦਾ ਹੁੰਦਾ। ਇਸ ਰੋਗ ਦੇ ਹੋਣ ਨਾਲ ਸ਼ਰੀਰ ਵਿਚ ਪਾਣੀ ਦੀ ਘਾਟ ਹੋ ਜਾਂਦੀ ਹੈ ਅਤੇ ਕਮਜੋਰੀ ਆ ਜਾਂਦੀ ਹੈ। ਡਾਇਰੀਆ ਤੋਂ ਰੋਕਥਾਮ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਖਾਣਾ ਖਾਣ ਤੋਂ ਪਹਿਲਾਂ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰਨੇ ਚਾਹੀਦੇ ਹਨ। ਖਾਣ ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰਖਣਾ ਚਾਹੀਦਾ ਹੈ । ਬੋਹੇ ਭੋਜਨ ਦਾ ਸੇਵਨ ਨਹੀਂ ਕਰਨਾ ਚਾਹੀਦਾ। ਉਨਾਂ ਕਿਹਾ ਕਿ ਡਾਇਰੀਆ ਤੋਂ ਬਚਨ ਲਈ ਬੱਚਿਆਂ ਨੂੰ ਓਆਰਐਸ ਦਾ ਘੋਲ, 14 ਦਿਨ ਤੱਕ ਜਿੰਕ ਦੀਆਂ ਗੋਲੀਆਂ ਅਤੇ ਤਰਲ ਚੀਜਾਂ ਦਾ ਸੇਵਨ ਜਿਆਦਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਲੇ ਦੁਆਲੇ ਦੀ ਸਫਾਈ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ ।