Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾਂ ਦਾ ਕੀਤਾ ਚੈਕਅੱਪ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾਂ ਦਾ ਕੀਤਾ ਚੈਕਅੱਪ

ਗੜ੍ਹਦੀਵਾਲਾ 9 ਜੁਲਾਈ (ਚੌਧਰੀ) 

ਗਭਵਤੀਆਂ ਨੂੰ ਸਰਕਾਰੀ ਸੰਸਥਾਂ ਵਿਚ ਜਣੇਪੇ ਲਈ ਕੀਤਾ ਉਤਸਾਹਿਤ

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਜੀ ਦੇ ਦਿਸ਼ਾ ਨਿਰਦੇਸਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਹਰਜੀਤ ਸਿੰਘ ਦੀ ਅਗਵਾਈ ਵਿਚ ਸੀ.ਐਚ. ਸੀ. ਭੂੰਗਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਮਹਿਲਾਵਾ ਦਾ ਚੈਕਅੱਪ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਹਰਪਰੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਕ ਨੂੰ ਹਰੇਕ ਗਰਭਵਤੀ ਦਾ ਐਂਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪ੍ਰੈਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਰਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸਾਹਿਤ ਕੀਤਾ, ਚੰਗੀ ਸਿਹਤ ਲਈ ਸੰਤੁਲਿਤ ਭੋਜਨ ਸੰਬੰਧੀ ਜਾਣਕਾਰੀ ਦਿੱਤੀ।ਇਸ ਮੌਕੇ ਜਸਤਿੰਦਰ ਸਿੰਘ ਬਲਾਕ ਐਕਸ਼ਟੇਸ਼ਨ ਐਜੂਕੇਟਰ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਵੀ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੇ ਅਲਟ੍ਰਾਸਾਉਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਸੀ.ਐਚ.ਸੀ. ਭੂੰਗਾ ਅਧੀਨ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਇਸ ਮੌਕੇ ਆਈ ਹੋਇਆ ਗਰਭਵਤੀ ਮਹਿਲਾਵਾਂ ਨੂੰ ਰਿਫਰੈਸਮੈਂਟ ਵੀ ਦਿੱਤੀ ਗਈ ।ਇਸ ਮੌਕੇ ਪਰਦੀਪ ਕੌਰ ਐਲ.ਐਚ.ਵੀ, ਪੂਨਮ, ਪਰਮਜੀਤ ਕੌਰ, ਅਮਨਦੀਪ ਕੌਰ ਗਗਨਦੀਪ ਕੌਰ, ਰਾਜੇਸ਼ ਕੁਮਾਰੀ ਰਾਜ ਅਤੇ ਆਮ ਲੋਗ ਹਾਜਰ ਸਨ।

error: copy content is like crime its probhihated