Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਸੋਸ਼ਲ ਵੈਲਫੇਅਰ ਸੋਸਾਇਟੀ ਅਤੇ ਵਾਤਾਵਰਨ ਕਮੇਟੀ ਮਾਹਿਲਪੁਰ ਵੱਲੋਂ ਸਾਂਝੇ ਤੌਰ ਤੇ ਵਣ ਮਹਾਂਉਤਸਵ ਮਨਾਇਆ 

ਸੋਸ਼ਲ ਵੈਲਫੇਅਰ ਸੋਸਾਇਟੀ ਅਤੇ ਵਾਤਾਵਰਨ ਕਮੇਟੀ ਮਾਹਿਲਪੁਰ ਵੱਲੋਂ ਸਾਂਝੇ ਤੌਰ ਤੇ ਵਣ ਮਹਾਂਉਤਸਵ ਮਨਾਇਆ 

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ)

: ਸੋਸ਼ਲ ਵੈਲਫੇਅਰ ਸੋਸਾਇਟੀ ਰਜਿ. ਗੜ੍ਸ਼ੰਕਰ ਅਤੇ ਵਾਤਾਵਰਨ ਕਮੇਟੀ ਮਾਹਿਲਪੁਰ ਵਲੋਂ ਸਾਂਝੇ ਤੌਰ ਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਕੁਕੜ ਮਜਾਰਾ ਵਿਖੇ 150 ਪੌਦੇ ਜਿਸ ਵਿੱਚ ਤ੍ਰਿਵੈਣੀ ਸਮੇਤ ਵਿਰਾਸਤੀ, ਫਲਦਾਰ, ਫੁੱਲਦਾਰ ਅਤੇ ਛਾਂ ਵਾਲੇ ਬੂਟੇ ਲਗਾ ਕੇ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਲਈ ਕੀਤੇ ਉਪਰਾਲੇ ਵਜੋਂ ਵਣਮਹਾਂ ਉਤਸਵ ਮਨਾਇਆ ਗਿਆ ।

ਹਰਵੇਲ ਸਿੰਘ ਸੈਣੀ ਗੜ੍ਸ਼ੰਕਰ ਪ੍ਰਧਾਨ ਸੋਸ਼ਲ ਵੈਲਫੇਅਰ ਸੋਸਾਇਟੀ ਗੜਸ਼ੰਕਰ ਅਤੇ ਦੁਆਬਾ ਵਾਤਾਵਰਣ ਪ੍ਰੇਮੀ ਕਮੇਟੀ ਮਾਹਿਲਪੁਰ ਦੇ ਪ੍ਰਧਾਨ ਪ੍ਰਿੰਸੀਪਾਲ ਰੁਪਿੰਦਰਜੋਤ ਸਿੰਘ ਫਲੋਰਾ ਸਪੋਰਟਸ ਦੇ ਉਦਮ ਸਦਕਾ ਹਸਪਤਾਲ ਕੈਂਪਸ ਵਿੱਚ 150 ਤੋਂ ਵੱਧ ਬੂਟੇ ਲਗਾਏ ਗਏ।ਗੁਰੂ ਨਾਨਕ ਮਿਸ਼ਨ ਚੈਰੀਟੇਬਲ ਟਰਸਟ ਕੁਕੜ ਮਜ਼ਾਰਾ ਦੀ ਪ੍ਰਧਾਨ ਬੀਬੀ ਸੁਸ਼ੀਲ ਕੌਰ ਨੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਦਿਨੋ ਦਿਨ ਗਰਮੀ ਵਧਦੀ ਜਾ ਰਹੀ ਹੈ ਅਤੇ ਵਾਤਾਵਰਣ ਵਿੱਚ ਹੋ ਰਹੀ ਤਬਦੀਲੀ ਨੂੰ ਠੱਲ ਪਾਉਣ ਲਈ ਹਰ ਇੱਕ ਮਨੁੱਖ ਨੂੰ ਹਰ ਸਾਲ ਇੱਕ ਰੁੱਖ ਲਗਾ ਕੇ ਇਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਸੋਸ਼ਲ ਵੈਲਫੇਅਰ ਸੋਸਾਇਟੀ ਰਜਿ. ਗੜ੍ਸ਼ੰਕਰ ਦੇ ਪ੍ਰਧਾਨ ਸਰਦਾਰ ਹਰਵੇਲ ਸਿੰਘ ਸੈਣੀ ਨੇ ਬੋਲਦਿਆਂ ਕਿਹਾ ਕਿ ਸਮਾਜ ਵਿੱਚ ਗੁਰੂ ਨਾਨਕ ਮਿਸ਼ਨ ਸੰਸਥਾ ਵਰਗੀਆਂ ਹੋਰ ਸੰਸਥਾਵਾਂ ਦੀ ਬਹੁਤ ਜਰੂਰਤ ਹੈ ਜੋ ਆਮ ਲੋਕਾਂ ਨੂੰ ਉਹਨਾਂ ਦੀ ਪਹੁੰਚ ਵਿੱਚ ਸਿਹਤ ਸਹੂਲਤਾਂ ਅਤੇ ਵਿਦਿਅਕ ਸਹੂਲਤਾਂ ਮੁਹੱਈਆ ਕਰਵਾ ਰਹੀਆਂ ਹਨ ਅਤੇ ਨਾਲ ਹੀ ਵਾਤਾਵਰਣ ਨੂੰ ਸੰਭਾਲਣ ਲਈ ਵੱਡੇ ਕਾਰਜ ਕਰ ਰਹੀਆਂ ਹਨ। ਉਹਨਾਂ ਦਾ ਸਮਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਬਰਸਾਤੀ ਮੌਸਮ ਵਿੱਚ ਵਾਤਾਵਰਨ ਨੂੰ ਸ਼ੁੱਧ ਦੀ ਸਾਫ ਸੁਥਰਾ ਰੱਖਣ ਲਈ ਆਪਣੇ ਆਲੇ ਦੁਆਲੇ ਜਿੱਥੇ ਵੀ ਖਾਲੀ ਥਾਂ ਹੈ ਉੱਥੇ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਉਹਨਾਂ ਨੂੰ ਪਾਲਣ ਪੋਸਣ ਕੀਤਾ ਜਾਵੇ ।

ਇਸ ਮੌਕੇ ਤੇ ਟਰਸਟ ਦੇ ਪ੍ਰਬੰਧਕ ਰਘਬੀਰ ਸਿੰਘ, ਲੇਖਕ ਜਗਜੀਤ ਸਿੰਘ ਗਣੇਸ਼ਪੁਰ, ਪ੍ਰਿੰਸੀਪਲ ਰੁਪਿੰਦਰਜੋਤ ਸਿੰਘ ਫਲੋਰਾ ਸਪੋਰਟਸ ਮਾਹਿਲਪੁਰ, ਜਗਦੀਪ ਸਿੰਘ ਐਮ. ਸੀ. ਮਾਹਿਲਪੁਰ, ਸੋਸ਼ਲ ਵੈਲਫੇਅਰ ਸੋਸਾਇਟੀ ਗੜ੍ਸ਼ੰਕਰ ਵੱਲੋਂ
ਰਜੀਵ ਕੰਡਾ ਸਰਪੰਚ,ਨਿਰਮਲ ਸਿੰਘ ਬੋਈ ਰੋਡ ਮਜਾਰਾ, ਹਰਨੇਕ ਸਿੰਘ ਬੰਗਾ,ਸਮਾਜ ਸੇਵੀ ਰਵੀ ਮਹਿਤਾ ਗੜ੍ਸ਼ੰਕਰ, ਲੰਬੜਦਾਰ ਪ੍ਰੇਮ ਸਿੰਘ ਬਗਵਾਈ,ਗੁਰੂ ਨਾਨਕ ਮਿਸ਼ਨ ਸੰਸਥਾ ਵੱਲੋਂ ਸਮਾਜ ਸੇਵੀ ਰਘਵੀਰ ਸਿੰਘ, ਡਾਕਟਰ ਅਮਨਪ੍ਰੀਤ ਸਿੰਘ,ਡਾਕਟਰ ਭਾਨੂ ਯਾਦਵ ਅਤੇ ਹਸਪਤਾਲ ਦਾ ਹੋਰ ਸਟਾਫ ਮੌਜੂਦ ਸੀ।