Prime Punjab Times

Latest news
*ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਬੀ.ਸੀ.ਏ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਕੇ.ਐਮ.ਐਸ ਕਾਲਜ ਦੇ ਬੀ.ਸੀ.ਏ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ 15 ਜੁਲਾਈ (ਚੌਧਰੀ)

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਸੈਸ਼ਨ ਅਪ੍ਰੈਲ 2024 ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਬੀ.ਸੀ.ਏ ਛੇਵੇਂ ਸਮੈਸਟਰ ਦੇ ਵਿਦਿਆਰਥੀ ਅਮਨਜੋਤ ਕੌਰ ਪੁੱਤਰੀ ਸੰਤੋਖ ਸਿੰਘ (ਐਸ.ਜੀ.ਪੀ.ਏ 8.72) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸਦੇ ਨਾਲ ਹੀ ਗਗਨਪ੍ਰੀਤ ਕੌਰ ਪੁੱਤਰੀ ਗੁਰਨਾਮ ਸਿੰਘ (ਐਸ.ਜੀ.ਪੀ.ਏ 8.68) ਨੇ ਦੂਸਰਾ ਸਥਾਨ, ਰਾਜਵੀਰ ਸਿੰਘ ਪੁੱਤਰ ਨਰਿੰਦਰ ਸਿੰਘ (ਐਸ.ਜੀ.ਪੀ.ਏ 8.64) ਨੇ ਤੀਸਰਾ ਸਥਾਨ ਅਤੇ ਧੀਰਜ ਪੁੱਤਰੀ ਸੋਮ ਰਾਜ (ਐਸ.ਜੀ.ਪੀ.ਏ 8.56) ਨੇ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਦੀ ਕਾਮਯਾਬੀ ਲਈ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਅੱਗੇ ਵੱਧਦੇ ਰਹਿਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਰਾਜਨਦੀਪ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ ਅਤੇ ਲਵਦੀਪ ਸਿੰਘ ਆਦਿ ਹਾਜ਼ਰ ਸਨ।

ਫੋਟੋ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।

error: copy content is like crime its probhihated