Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਚੋਰੀ ਦੇ ਮੋਬਾਇਲ ਫੋਨਾਂ ਤੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ

ਚੋਰੀ ਦੇ ਮੋਬਾਇਲ ਫੋਨਾਂ ਤੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ

ਗੜ੍ਹਦੀਵਾਲਾ 19 ਜੁਲਾਈ (ਯੋਗੇਸ਼ ਗੁਪਤਾ,ਚੌਧਰੀ) 

: ਐਸ.ਐਸ.ਪੀ ਸਾਹਿਬ ਸੁਰੇਂਦਰ ਲਾਂਬਾ ਆਈਪੀਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆ ਲੱਟਾਂ, ਖੋਹ ਦੀਆਂ ਵਾਰਦਾਤਾਂ ਅਤੇ ਨਸ਼ਿਆ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ.ਐਸ.ਪੀ (ਡੀ) ਦੀ ਰਹਿਨੁਮਾਈ ਹੇਠ ਅਤੇ  ਹਰਜੀਤ ਸਿੰਘ ਰੰਧਾਵਾ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ- ਡਵੀਜਨ ਟਾਂਡਾ ਦੀਆਂ ਹਦਾਇਤਾਂ ਮੁਤਾਬਿਕ ਇੰਸਪੈਕਟਰ ਅਜੈਬ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਸਥਾਨਕ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ ਵੱਖ-ਵੱਖ ਥਾਵਾਂ ਤੇ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੇ ਦੋਸ਼ ਹੇਠ ਗਿ੍ਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।ਇਸ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਐਸ.ਐਚ.ਓ ਇੰਸਪੈਕਟਰ ਅਜੈਬ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਵਿਵੇਕ ਗੁਪਤ ਪੁੱਤਰ  ਸੁਦਰਸ਼ਨ ਕੁਮਾਰ ਵਾਸੀ ਵਾਰਡ ਨੰਬਰ-02 ਮਕਾਨ ਨੰਬਰ-46 ਟਾਂਡਾ ਰੋਡ ਗੜ੍ਹਦੀਵਾਲਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਮੈਂ ਮੇਨ ਰੋਡ ਗੜ੍ਹਦੀਵਾਲਾ ਵਿਖੇ ਹਰੇ ਰਾਮਾ ਟੈਲੀਕਾਮ ਦੀ ਦੁਕਾਨ ਕਰਦਾ ਹਾਂ ਕਿ ਮਿੱਤੀ 14 ਜੁਲਾਈ ਨੂੰ ਸ਼ਾਮ 5:30 ਵਜੇ ਦੇ ਕਰੀਬ ਬਿਨ੍ਹਾਂ ਨੰਬਰੀ ਪਲਟੀਨਾ ਕਾਲੇ ਰੰਗ ਦੇ ਮੋਟਰਸਾਈਕਲ ਤੇ ਦੋ ਨੌਜਵਾਨ ਆਏ ਸਨ।ਜਿਨ੍ਹਾਂ ਵਲੋਂ ਦੁਕਾਨ ਤੇ ਆਕੇ ਨਵੇਂ ਮੋਬਾਇਲ ਫੋਨ ਦਿਖਾਉਣ ਲਈ ਕਿਹਾ ਜਿਨ੍ਹਾਂ ਨੇ ਕਾਫੀ ਮੋਬਾਈਲਾਂ ਵਿਚੋਂ ਦੋ ਮੋਬਾਈਲ ਫੋਨ ਆਈਐਨਓਆਰਡੀ -03 ਲਾਈਟ,ਤੇ ਦੂਸਰਾ ਰੈਡਮੀ 13 ਸੀ ਵੇਖਕੇ ਕਾਊਂਟਰ ਤੇ ਰਖਾ ਲਏ।ਜਦੋਂ ਉੱਕਤ ਨੌਜਵਾਨਾਂ ਦੇ ਕਹਿਣ ਤੇ ਉਨ੍ਹਾ ਨੂੰ ਪਾਣੀ ਪਿਲਾਉਣ ਲੱਗਾ ਤਾਂ ਉੱਕਤ ਦੋਵੇਂ ਨੌਜਵਾਨ ਦੁਕਾਨ ਤੋਂ ਫੋਨ ਉਠਾਕੇ ਫਰਾਰ ਹੋ ਗਏ।ਜਿਸ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ਼ ਕਰਕੇ ਉੱਕਤ ਨੌਜਵਾਨਾਂ ਨੂੰ ਵੱਖ-ਵੱਖ ਟੈਕਨੀਕਲ ਤਰੀਕੇ ਨਾਲ ਸੋਰਸ ਲਗਾਕੇ ਦੋਸੀਆਨ ਹਰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਬਿਛੋਈ ਥਾਣਾ ਜੱਬੋਵਾਲ,ਗੁਰਕੀਰਤ ਸਿੰਘ ਪੁੱਤਰ ਗੁਰਚਰਨਜੀਤ ਸਿੰਘ ਵਾਸੀ ਲੇਹਿਲੀ ਖੁਰਦ ਥਾਣਾ ਚੱਬੋਵਾਲ ਨੂੰ ਹਸਬ ਜਾਬਤਾ ਗਿਫਤਾਰ ਕਰਕੇ ਅਤੇ ਉਨ੍ਹਾਂ ਪਾਸੋਂ ਵੱਖ-ਵੱਖ ਥਾਵਾਂ ਤੋ ਚੋਰੀ ਕੀਤੇ ਚੋਰੀਸ਼ੁਦਾ ਮੋਬਾਈਲ ਫੋਨ ਤੇ ਇੱਕ ਚੋਰੀ ਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ।ਇਸ ਮੌਕੇ ਪੁਲਿਸ ਵੱਲੋਂ ਉੱਕਤ ਦੋਵੇਂ ਨੌਜਵਾਨਾਂ ਨੂੰ ਚੋਰੀ ਦੇ ਮੋਬਾਇਲ ਫੋਨਾਂ ਤੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਗਿ੍ਫਤਾਰ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ।ਇਸ ਮੌਕੇ ਇੰਸਪੈਕਟਰ ਅਜੈਬ ਸਿੰਘ ਨੇ ਦੱਸਿਆ ਕਿ ਉੱਕਤ ਗਿ੍ਫਤਾਰ ਨੌਜਵਾਨਾਂ ਵਲੋਂ ਹੁਸਿਆਰਪੁਰ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋ ਇਲਾਵਾ ਹੋਰ ਵੀ ਬਹੁਤ ਥਾਵਾਂ ਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ।ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਰਿਮਾਂਡ ਹਾਸਲ ਕਰਕੇ ਸਖਤੀ ਨਾਲ ਪੁੱਛਗਿੱਛ ਕਰਨ ਤੇ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।