Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਜਨਤਕ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ ਵਿਧਾਇਕ ਘੁੰਮਣ ਤੇ ਏ.ਡੀ.ਸੀ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਜਨਤਕ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ ਵਿਧਾਇਕ ਘੁੰਮਣ ਤੇ ਏ.ਡੀ.ਸੀ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਦਸੂਹਾ  / ਹੁਸ਼ਿਆਰਪੁਰ, 19 ਜੁਲਾਈ (ਚੌਧਰੀ) 

ਦਸੂਹਾ ਦੇ ਪਿੰਡ ਸੰਘਵਾਲ ਸੰਸਾਰਪੁਰ ’ਚ 50 ਤੋਂ ਵੱਧ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕੈਂਪ ਦੌਰਾਨ ਰਹੇ ਮੌਜੂਦ

: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਉਪ ਮੰਡਲ ਦਸੂਹਾ ਦੇ ਪਿੰਡ ਸੰਘਵਾਲ ਸੰਸਾਰਪੁਰ ਵਿਚ ਜਨਤਕ ਸ਼ਿਕਾਇਤ ਨਿਵਾਰਣ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਖੇਤਰ ਦੇ 50 ਤੋਂ ਵੱਧ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਆਦਾਤਰ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਦੌਰਾਨ ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਡੀ.ਐਸ.ਪੀ ਜਗਦੀਸ਼ ਰਾਜ, ਤਹਿਸੀਲਦਾਰ ਮਨਬੀਰ ਸਿੰਘ ਢਿੱਲੋਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਇਸ ਮੌਕੇ ’ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ’ਤੇ ਸੂਬੇ ਦੇ ਵੱਖ-ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਣ ਕੈਂਪ ਲਗਾਏ ਜਾ ਰਹੇ ਹਨ, ਜਿਥੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਸੇ ਲੜੀ ਵਿਚ ਅੱਜ ਦਸੂਹਾ ਵਿਧਾਨ ਸਭਾ ਖੇਤਰ ਦੇ ਪਿੰਡ ਸੰਘਵਾਲ ਸੰਸਾਰਪੁਰ ਵਿਚ ਲਗਾਏ ਗਏ ਇਸ ਕੈਂਪ ਵਿਚ ਖੇਤਰ ਦੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹੇ ਦੇ ਸਾਰੇ ਵਿਭਾਗ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੇ ਕੋਲ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਇਸ ਦੌਰਾਨ ਦੱਸਿਆ ਕਿ ਅੱਜ ਦੇ ਸ਼ਿਕਾਇਤ ਨਿਵਾਰਣ ਕੈਂਪ ਵਿਚ ਜ਼ਿਆਦਾਤਰ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਹੈ ਅਤੇ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੋਇਆ, ਉਨ੍ਹਾਂ ਨੂੰ ਜਲਦ ਹੀ ਸਬੰਧਿਤ ਵਿਭਾਗ ਵੱਲੋਂ ਸਮੇਂ ਸਿਰ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਸਿਹਤ ਵਿਭਾਗ, ਮਾਲ ਵਿਭਾਗ, ਪੁਲਿਸ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ, ਫੂਡ ਸਪਲਾਈ, ਡਰੇਨੇਜ, ਮਾਈਨਿੰਗ ਖੇਤੀਬਾੜੀ, ਟਰਾਂਸਪੋਰਟ, ਸਹਿਕਾਰੀ, ਨਗਰ ਕੌਂਸਲ, ਡੇਅਰੀ ਵਿਕਾਸ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਬਿਨੈ ਪੱਤਰ ਪ੍ਰਾਪਤ ਕਰਕੇ ਯੋਗ ਕਾਰਵਾਈ ਕੀਤੀ।

error: copy content is like crime its probhihated