Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਦਸੂਹਾ ਪੁਲਿਸ ਨੇ ਲੋਕਾਂ ਨੂੰ ਨਸ਼ਿਆਂ ਦਾ ਸੇਵਨ ਨਾ ਕਰਨ ਸਬੰਧੀ ਕੀਤਾ ਜਾਗਰੂਕ

ਦਸੂਹਾ ਪੁਲਿਸ ਨੇ ਲੋਕਾਂ ਨੂੰ ਨਸ਼ਿਆਂ ਦਾ ਸੇਵਨ ਨਾ ਕਰਨ ਸਬੰਧੀ ਕੀਤਾ ਜਾਗਰੂਕ

ਦਸੂਹਾ 21 ਜੁਲਾਈ (ਚੌਧਰੀ)

: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਸੁਰੇਂਦਰ ਲਾਂਬਾ ਐਸ.ਐਸ.ਪੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਸੂਹਾ ਦੇ ਪਿੰਡ ਬਡਲਾ ਵਿਖੇ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਡੀ.ਐਸ.ਪੀ ਦਸੂਹਾ ਜਗਦੀਸ਼ ਅੱਤਰੀ, ਐਸ.ਐਚ.ਓ ਦਸੂਹਾ ਹਰਪ੍ਰੇਮ ਸਿੰਘ ਤੇ ਸੰਸਾਰਪੁਰ ਦੇ ਚੌਂਕੀ ਇੰਚਾਰਜ ਜਗਦੀਸ਼ ਕੁਮਾਰ ਦੀ ਯੋਗ ਅਗਵਾਈ ਹੇਠ ਪਬਲਿਕ ਮੀਟਿੰਗ ਕੀਤੀ ਗਈ। ਜਿਸ ਵਿੱਚ ਇਲਾਕਾ ਨਿਵਾਸੀਆਂ ਨੂੰ ਨਸ਼ਿਆਂ ਦਾ ਸੇਵਨ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡੀ.ਐਸ. ਪੀ ਦਸੂਹਾ ਜਗਦੀਸ਼ ਅੱਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਛੇਵਾਂ ਦਰਿਆ ਨਸ਼ਿਆਂ ਦੇ ਰੂਪ ਅੰਦਰ ਨੌਜਵਾਨੀ ਨੂੰ ਘੁਣ ਵਾਂਗ ਅੰਦਰੋਂ ਅੰਦਰੀ ਖਾ ਰਿਹਾ ਹੈ। ਜਿਸ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਉਨ੍ਹਾਂ ਕਿਹਾ ਨਸ਼ਿਆਂ ਦਾ ਖੇਤਰ ਏਨਾ ਵੱਧ ਚੁੱਕਾ ਹੈ ਕਿ ਇਸ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ ਤੇ ਇਸਨੂੰ ਰੋਕਣ ਲਈ ਮਿਲ ਕੇ ਹਮਲਾ ਮਾਰਨ ਦੀ ਜਰੂਰਤ ਹੈ।ਉਨ੍ਹਾਂ ਕਿ ਕਿਹਾ ਸਾਨੂੰ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਅਤੇ ਪੜ੍ਹਾਈ ਦੇ ਖੇਤਰ ਵਿੱਚ ਅਗਾਹ ਆਉਣਾ ਚਾਹੀਦਾ ਹੈ।ਇਸ ਮੌਕੇ ਐਸ.ਐਚ.ਓ ਦਸੂਹਾ ਹਰਪ੍ਰੇਮ ਸਿੰਘ ਨੇ ਕਿਹਾ ਨੌਜਵਾਨਾਂ ਵਲੋਂ ਸ਼ਰਾਬ, ਚਿੱਟਾ, ਸਮੈਕ, ਹੈਰੋਇਨ,ਗੋਲੀਆਂ, ਟੀਕੇ,ਪੀਣ ਵਾਲੀਆਂ ਦਵਾਈਆਂ ਆਦਿ ਰੂਪਾਂ ਅੰਦਰ ਨਸ਼ਿਆਂ ਦਾ ਸੇਵਨ ਕੀਤਾ ਜਾਂਦਾ ਹੈ ਜੋ ਦਿਨ ਵਾ ਦਿਨ ਸਾਡੀ ਨੌਜ਼ਵਾਨ ਪੀੜ੍ਹੀ ਨੂੰ ਮੌਤ ਦੇ ਖੂਹ ਵਿੱਚ ਧੱਕਾ ਦੇ ਰਹੇ ਹਨ। ਜੋ ਹੁਣ ਸਮਾਜ ਅਤੇ ਘਰਦਿਆਂ ਲਈ ਬਹੁਤ ਵੱਡਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਸਾਨੂੰ ਪਹਿਲਾਂ ਆਪ ਇਸ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ ਤਾਂ ਹੀ ਅਸੀਂ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।