Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਨਗਰ ਨਿਗਮ ਨੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋ ਕਰਨ ਵਾਲਿਆਂ ਦੇ ਕੀਤੇ ਚਲਾਨ  

ਨਗਰ ਨਿਗਮ ਨੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋ ਕਰਨ ਵਾਲਿਆਂ ਦੇ ਕੀਤੇ ਚਲਾਨ  

ਹੁਸ਼ਿਆਰਪੁਰ, 22 ਜੁਲਾਈ (PPT NEWS) 
: ਕਮਿਸ਼ਨਰ ਨਗਰ ਨਿਗਮ ਹੁਸਿਆਰਪੁਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ, 2022 ਤੋਂ ਸਿੰਗਲ ਯੂਜ਼ ਪਲਾਸਟਿਕ ਤੋਂ ਬਣੀਆਂ ਵਸਤਾਂ ਦੀ ਸਟੋਰੇਜ,MP ਜੀ ਜੀ ਜੀ I ਵਿਕਰੀ ਅਤੇ ਵਰਤੋਂ ਕਰਨ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਇਸ ਦੀ ਉਲੰਘਣਾ ਕਰਦਾ ਹੋਇਆ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਉਂਦੇ ਹੋਏ ਚਲਾਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਇਸ ਸਬੰਧੀ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਹੋਈਆ ਹੈ, ਜੋ ਕਿ ਫੀਲਡ ਵਿਚ ਚੈਕਿੰਗ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਚਲਾਨ ਜਾਰੀ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਵਿਚ ਅੱਜ ਨਗਰ ਨਿਗਮ ਹੁਸ਼ਿਆਰੁਪਰ ਦੀ ਇੰਸਪੈਕਟਰ ਰੇਖਾ ਰਾਣੀ ਵਲੋਂ ਆਪਣੀ ਟੀਮ ਨਾਲ ਸ਼ਹਿਰ ਦੇ ਵੱਖ- ਵੱਖ ਇਲਾਕਿਆਂ ਵਿਚ ਚੈਕਿੰਗ ਕੀਤੀ ਗਈ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰ ਰਹੇ ਦੁਕਾਨਦਾਰਾਂ ਤੋਂ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ ਕੀਤੇ ਅਤੇ 4 ਚਲਾਨ ਜਾਰੀ ਕੀਤੇ ਗਏ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ਤੋਂ ਬਣੇ ਸਾਮਾਨ ਦੀ ਵਰਤੋਂ ਅਕਸਰ ਵਿਆਹ ਸਮਾਗਮਾਂ ਅਤੇ ਹੋਰਨਾਂ ਪਾਰਟੀਆਂ ਵਿਚ ਵੀ ਸ਼ਰੇਆਮ ਕੀਤੀ ਜਾਂਦੀ ਹੈ। ਇਸ ਲਈ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਵਿਚ ਬਣੇ ਮੈਰਿਜ ਪੈਲਸਾਂ, ਹੋਟਲਾਂ ਅਤੇ ਧਰਮਸ਼ਾਲਾ ਦੇ ਮਾਲਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਤੋਂ ਬਣੇ ਸਾਮਾਨ ਦੀ ਵਰਤੋਂ ਪ੍ਰੋਗਰਾਮਾਂ ਵਿਚ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਜੇਕਰ ਕੋਈ ਵੀ ਇਸ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦਾ ਚਲਾਨ ਕੀਤਾ ਜਾਵੇਗਾ।