Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 22 ਜੁਲਾਈ (PPT NEWS) 

ਸਿਹਤ, ਸਿੱਖਿਆ, ਰੋਡ ਸੇਫਟੀ ਕਮੇਟੀ ਦੇ ਕੰਮਾਂ ਦੀ ਕੀਤੀ ਸਮੀਖਿਆ

ਸਮੱਗਰਾ ਸਿੱਖਿਆ ਮੁਹਿੰਮ, ਬੇਟੀ ਬਚਾਓ-ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਸਮਾਰਟ ਰਾਸ਼ਨ ਕਾਰਡ, ਸਮਾਰਟ ਵਿਲੇਜ਼ ਕੰਪੇਨ, ਜਲ ਜੀਵਨ ਮਿਸ਼ਨ ਤੇ ਸਵੱਛ ਭਾਰਤ ਮੁਹਿੰਮ ਦੀ ਪ੍ਰਗਤੀ ਦੀ ਜਾਣਕਾਰੀ ਕੀਤੀ ਹਾਸਲ

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮਹੀਨਾਵਾਰ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲੈਦਿੰਆਂ ਵਿਭਾਗ ਦੇ ਨਿਰਧਾਤ ਟੀਚਿਆਂ ਅਤੇ ਪ੍ਰਾਪਤ ਟੀਚੇ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਅਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ
ਡਮਾਣਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਪ੍ਰੋਗਰਾਮਾਂ ਅਧਿਕਾਰੀਆ ਵੱਲੋਂ ਚੱਲ ਰਹੇ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾ ਦੇ ਟੀਚੇ ਨੂੰ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਵੱਲੋਂ ਵੈਕਟਰ ਬੋਰਨ ਅਤੇ ਵਾਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਵੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਟੀਕਾਰਨ ਅਫ਼ਸਰ ਡਾ. ਸੀਮਾ ਗਰਗ ਵੱਲੋਂ ਯੂ.ਵਿਨ ਪੋਰਟਲ ਅਤੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਟੀਕਾਰਨ ਸਬੰਧੀ ਜਾਣਕਾਰੀ ਸਮੇਂ ਸਿਰ ਅਪਡੇਟ ਕਰਨ ਲਈ ਸੂਬੇ ਭਰ ਵਿਚ ਜ਼ਿਲ੍ਹੇ ਦੇ ਪਹਿਲੇ ਸਥਾਨ ‘ਤੇ ਆਉਣ ਦੀ ਜਾਣਕਾਰੀ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਸਿਹਤ ਅਧਿਕਾਰੀਆਂ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਗਈ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ 1 ਜੁਲਾਈ ਤੋਂ 31 ਜੁਲਾਈ ਤੱਕ ਚੱਲ ਰਹੀ ਡਾਇਰੀਆਂ ਰੋਕੂ ਮੁਹਿੰਮ ਸਬੰਧੀ ਸਕੂਲਾਂ ਵਿਚ ਕੀਤੀਆਂ ਜਾਣ ਵਾਲੀਆ ਜਾਗਰੂਕਤਾ ਗਤੀਵਿਧੀਆ ਲਈ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆ ਨੂੰ ਸਿਹਤ ਵਿਭਾਗ ਵੱਲੋਂ ਤਿਆਰ ਕਰਵਾਏ ਗਏ ਸਰਟੀਫਿਕੇਟ ਵੀ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਹਦਾਇਤ ਕੀਤੀ ਕਿ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਬੰਧਤ ਯੋਜਨਾਵਾਂ ਦੇ ਬਾਰੇ ਵਿਚ ਜਨਤਾ ਨੂੰ ਜਾਗਰੂਕ ਕਰਨਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਜਾਗਰੂਕਤਾ ਨਾਲ ਹੀ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਦੀ ਡਿਲੀਵਰੀ ਵੱਧ ਤੋਂ ਵੱਧ ਸਰਕਾਰੀ ਹਸਪਤਾਲਾਂ ਵਿਚ ਕਰਵਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਡਿਲੀਵਰੀ ਦੌਰਾਨ ਬੀ.ਪੀ.ਐਲ ਪਰਿਵਾਰਾਂ ਨਾਲ ਸਬੰਧਤ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾਂ ਵੀ ਸੁਚਾਰੂ ਢੰਗ ਨਾਲ ਦਿੱਤੀ ਜਾਵੇ। ਉਨ੍ਹਾਂ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਮੈਡੀਕਲ ਸਟੋਰਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬੇਨਿਯਮੀਆਂ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟੀ.ਬੀ ਦੀ ਬਿਮਾਰੀ ਸਬੰਧੀ ਵੀ ਵੱਧ ਤੋਂ ਵੱਧ ਜਾਗਰੂਕਤਾ ਫ਼ੈਲਾਈ ਜਾਵੇ ਅਤੇ ਇਸ ਤਰ੍ਹਾਂ ਦੇ ਮਰੀਜ਼ ਸਾਹਮਣੇ ਆਉਣ ‘ਤੇ ਉਨ੍ਹਾਂ ਦਾ ਫੌਰੀ ਇਲਾਜ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਕੂਲ ਸਿੱਖਿਆ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਗੁਣਾਤਮਕ ਅਤੇ ਉੱਚ ਪੱਧਰ ਦੀ ਸਿੱਖਿਆ ਦੇਣ ਲਈ ਚੁਣੇ ਗਏ ਸਕੂਲ ਆਫ਼ ਐਮੀਨੈਂਸ ਦੀ ਕੰਮ ਕਰਨ ਦੀ ਸ਼ੈਲੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਮਿਡ-ਡੇ-ਮੀਲ ਤਹਿਤ ਦਿੱਤੇ ਜਾ ਰਹੇ ਖਾਣੇ ਦੀ ਗੁਣਵੱਤਾ ਬਰਕਰਾਰ ਰੱਖਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਸਕੂਲਾਂ ਵਿਚ ਬਾਥਰੂਮਾਂ ਅਤੇ ਕਮਰਿਆਂ ਦੀ ਸਾਫ-ਸਫਾਈ ਤੋਂ ਇਲਾਵਾ ਹੋਰ ਸੁਵਿਧਾਵਾਂ ਵੀ ਯਕੀਨੀ ਬਣਾਉਣ, ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਮਾਹੌਲ ਦਿੱਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਸਮੱਗਰਾ ਸਿੱਖਿਆ ਮੁਹਿੰਮ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਪ੍ਰੋਗਰਾਮ ਦੇ ਬਾਰੇ ਵਿਚ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਬੇਟੀ ਬਚਾਓ, ਬੇਟੀ ਪੜ੍ਹਾਓ, ਪ੍ਰੋਧਾਨ ਮੰਤਰੀ ਮਾਤਰ ਵੰਦਨਾ ਯੋਜਨਾ, ਸਮਾਰਟ ਰਾਸ਼ਨ ਕਾਰਡ, ਸਮਾਰਟ ਵਿਲੇਜ ਕੰਪੇਨ, ਜਲ ਜੀਵਨ ਮਿਸ਼ਨ, ਸਵੱਛ ਭਾਰਤ ਮੁਹਿੰਮ ਪ੍ਰੋਗਰਾਮਾਂ ਦੀ ਵੀ ਸਮੀਖਿਆ ਕੀਤੀ।
ਕੋਮਲ ਮਿੱਤਲ ਨੇ ਇਸ ਤੋਂ ਪਹਿਲਾਂ ਰੋਡ ਸੇਫਟੀ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਚਿਨ੍ਹਿਤ ਕੀਤੇ ਗਏ ਬਲਾਈਂਡ ਸਥਾਨਾਂ ‘ਤੇ ਕੰਮ ਕੀਤਾ ਜਾਵੇ ਅਤੇ ਉਥੇ ਟ੍ਰੈਫਿਕ ਲਾਈਟਾਂ ਤੋਂ ਇਲਾਵਾ ਹਰ ਜ਼ਰੂਰੀ ਪ੍ਰਬੰਧ ਯਕੀਨੀ ਬਣਾਇਆ ਜਾਵੇ, ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲੇ ਮਦਦਗਾਰ ਵਿਅਕਤੀਆਂ ਨੂੰ 5-5 ਹਜ਼ਾਰ ਰੁਪਏ ਪੁਰਸਕਾਰ ਰਾਸ਼ੀ ਦੇ ਤੌਰ ‘ਤੇ ਦਿੱਤੇ ਜਾਣਗੇ। ਇਸ ਦੌਰਾਨ ਉਨ੍ਹਾਂ ਜਿਥੇ ਸੇਫ ਸਕੂਲ ਵਾਹਨ ਸਕੀਮ ਦੀ ਸਮੀਖਿਆ ਕੀਤੀ ਉਥੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਜ਼ਿਲ੍ਹੇ ਦੇ ਕਿਸੇ ਵੀ ਬੱਸ ਸਟੈਂਡ ਦੇ ਬਾਹਰ ਵਾਹਨ ਨਾ ਖੜ੍ਹੇ ਹੋਣ। ਇਸ ਮੌਕੇ ਰਿਜਨਲ ਟਰਾਂਸਪੋਰਟ ਅਫ਼ਸਰ ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਵਿਕਾਸ ਫੈਲੋ ਜੋਇਆ ਸਿਦਿੱਕੀ, ਏ.ਆਰ.ਟੀ.ਓ ਸੰਦੀਪ ਭਾਰਤੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅਨੀਤਾ ਕਟਾਰੀਆ, ਸਹਾਇਕ ਸਿਵਲ ਸਰਜਨ ਡਾ. ਕਮਲੇਸ਼ ਕੁਮਾਰੀ ਅਤੇ ਸੀਨੀਅਰ ਮੈਡੀਕਲ ਅਧਿਕਾਰੀ ਵੀ ਮੌਜੂਦ ਸਨ।