Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਮ੍ਰਿਤਕ ਕਿਸਾਨ ਦੇ ਨਾਂ ‘ਤੇ ਕਰਜ਼ਾ ਲੈਣ ਦੇ ਮਾਮਲੇ ‘ਚ ਸਹਿਕਾਰੀ ਬੈਂਕ ਦੇ ਪੰਜ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਮ੍ਰਿਤਕ ਕਿਸਾਨ ਦੇ ਨਾਂ ‘ਤੇ ਕਰਜ਼ਾ ਲੈਣ ਦੇ ਮਾਮਲੇ ‘ਚ ਸਹਿਕਾਰੀ ਬੈਂਕ ਦੇ ਪੰਜ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਹੁਸ਼ਿਆਰਪੁਰ / ਚੰਡੀਗੜ੍ਹ 22 ਜੁਲਾਈ (PPT NEWS) 
: ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ, ਜਿਲਾ ਹੁਸ਼ਿਆਰਪੁਰ ਦੇ ਪੰਜ ਕਰਮਚਾਰੀਆਂ ਨੂੰ ਇਕ ਮ੍ਰਿਤਕ ਮੈਂਬਰ ਦੇ ਨਾਮ ਉਤੇ ਕਰਜ਼ਾ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸਹਿਕਾਰੀ ਸਭਾ ਧੁੱਗਾ ਕਲਾਂ ਦੇ ਤਿੰਨ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜਮਾਂ ਵਿਚ ਯੁੱਧਵੀਰ ਸਿੰਘ, ਸਾਬਕਾ ਇੰਸਪੈਕਟਰ ਅਤੇ ਮੌਜੂਦਾ ਸਹਾਇਕ ਰਜਿਸਟਰਾਰ, ਸਹਿਕਾਰੀ ਬੈਂਕ ਦਸੂਹਾ, ਰਵਿੰਦਰ ਸਿੰਘ ਕਲਰਕ-ਕਮ ਕੈਸ਼ੀਅਰ, ਸਹਿਕਾਰੀ ਬੈਂਕ ਸ਼ਾਖਾ ਰੂਪੋਵਾਲ, ਤਹਿਸੀਲ ਦਸੂਹਾ, ਜੋ ਹੁਣ ਲੇਖਾਕਾਰ ਵਜੋਂ ਸਹਿਕਾਰੀ ਬੈਂਕ ਲਿਮਟਿਡ ਸ਼ਾਖਾ ਸੀਕਰੀ, ਹੁਸ਼ਿਆਰਪੁਰ ਵਿਖੇ ਤਾਇਨਾਤ ਹਨ, ਸਮੇਤ ਮਨਜੀਤ ਸਿੰਘ ਕੈਸ਼ੀਅਰ (ਸੇਵਾਮੁਕਤ), ਸਹਿਕਾਰੀ ਬੈਂਕ ਸ਼ਾਖਾ ਰੂਪੋਵਾਲ ਅਤੇ ਇਸੇ ਬੈਂਕ ਦੇ ਅਵਤਾਰ ਸਿੰਘ ਸਾਬਕਾ ਮੈਨੇਜਰ (ਸੇਵਾਮੁਕਤ) ਸਮੇਤ ਪਰਮਜੀਤ ਸਿੰਘ ਸਾਬਕਾ ਮੈਨੇਜਰ (ਸੇਵਾਮੁਕਤ) ਨੂੰ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਮੁਲਜ਼ਮ ਅਜੈਬ ਸਿੰਘ ਸਕੱਤਰ ਸਹਿਕਾਰੀ ਸਭਾ ਪਿੰਡ ਧੁੱਗਾ ਕਲਾਂ ਜ਼ਿਲਾ ਹੁਸ਼ਿਆਰਪੁਰ ਸਮੇਤ ਮੈਂਬਰ ਨਿਰੰਜਨ ਸਿੰਘ ਅਤੇ ਤਰਸੇਮ ਸਿੰਘ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿੰਨਾ ਵਿਰੁੱਧ ਇਸ ਸਬੰਧੀ ਬਿਊਰੋ ਵੱਲੋਂ ਪਹਿਲਾਂ ਹੀ ਧਾਰਾ 409, 420, 465, 466, 467, 468, 471, 120-ਬੀ ਆਈ.ਪੀ.ਸੀ. ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 3(1) (ਏ) ਅਧੀਨ 13(2) ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਹੈ।
ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮਾਮਲੇ ਦੀ ਤਫਤੀਸ਼ ਦੌਰਾਨ ਉਕਤ ਕੈਸ਼ੀਅਰ ਅਜਾਇਬ ਸਿੰਘ ਨੂੰ ਪਿੰਡ ਧੁੱਗਾ ਕਲਾਂ ਦੇ ਰਹਿਣ ਵਾਲੇ ਸੁਸਾਇਟੀ ਦੇ ਮ੍ਰਿਤਕ ਮੈਂਬਰ ਗੁਲਜ਼ਾਰ ਸਿੰਘ ਦੇ ਨਾਂ ‘ਤੇ 1,92,000 ਰੁਪਏ ਦਾ ਕਰਜ਼ਾ ਲੈਣ ਦੇ ਦੋਸ਼ ਹੇਠ ਸਹਿਕਾਰੀ ਸਭਾ ਦੇ ਹੋਰ ਅਧਿਕਾਰੀਆਂ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਸੈਕਟਰੀ ਅਜੈਬ ਸਿੰਘ ਨੇ ਸੁਸਾਇਟੀ ਦਾ ਸਾਰਾ ਕਰਜ਼ਾ ਮ੍ਰਿਤਕ ਗੁਲਜ਼ਾਰ ਸਿੰਘ ਦੇ ਖਾਤੇ ‘ਚ ਜਮ੍ਹਾ ਕਰਵਾ ਦਿੱਤਾ ਸੀ ਅਤੇ ਹੋਰਾਂ ਨਾਲ ਮਿਲੀਭੁਗਤ ਕਰਕੇ ਉਸੇ ਮਿਤੀ ਨੂੰ ਉਸ ਦੇ ਨਾਂ ‘ਤੇ 1,90,000 ਰੁਪਏ ਦਾ ਕਰਜ਼ਾ ਦੁਬਾਰਾ ਲਿਆ ਸੀ। ਵਿਜੀਲੈਂਸ ਦੀ ਤਫ਼ਤੀਸ਼ ਦੌਰਾਨ ਆਪਣੀ ਗ੍ਰਿਫਤਾਰੀ ਦੇ ਡਰੋਂ ਉਸਨੇ ਉਕਤ ਬੈਂਕ ਨੂੰ ਵਿਆਜ ਸਮੇਤ ਸਾਰਾ ਕਰਜ਼ਾ 2,26,315 ਰੁਪਏ ਲੱਖ ਰੁਪਏ ਜਮ੍ਹਾ ਕਰਵਾ ਦਿੱਤਾ ਸੀ।
ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਤਿੰਨ ਦੋਸ਼ੀਆਂ ਅਜੈਬ ਸਿੰਘ ਅਤੇ ਮੈਂਬਰਾਂ ਨਿਰੰਜਨ ਸਿੰਘ ਅਤੇ ਤਰਸੇਮ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਬਾਅਦ ਡੂੰਘਾਈ ਨਾਲ ਜਾਂਚ ਕੀਤੀ ਗਈ, ਜਿਸ ‘ਚ ਪਾਇਆ ਗਿਆ ਕਿ ਉਕਤ ਪੰਜਾਂ ਕਰਮਚਾਰੀਆਂ ਨੇ ਆਪਸ ‘ਚ ਮਿਲੀਭੁਗਤ ਕਰਕੇ ਸਭਾ ਦੇ ਇਕ ਮ੍ਰਿਤਕ ਮੈਂਬਰ ਦੇ ਨਾਂ ‘ਤੇ ਇਹ ਕਰਜ਼ਾ ਮਨਜ਼ੂਰ ਕਰਵਾਉਣ ਤੇ ਜਮਾਂ ਕਰਵਾਉਣ ਲਈ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਸ਼ਾਖਾ ਰੂਪੋਵਾਲ ਨਾਲ ਧੋਖਾਦੇਹੀ ਕੀਤੀ ਸੀ।
error: copy content is like crime its probhihated