Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਦੇ ਕਮਰਸ ਵਿਭਾਗ ਵਲੋਂ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ

ਖ਼ਾਲਸਾ ਕਾਲਜ ਦੇ ਕਮਰਸ ਵਿਭਾਗ ਵਲੋਂ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ

ਗੜ੍ਹਦੀਵਾਲਾ 23 ਜੁਲਾਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਦੇ ਕਮਰਸ ਦੇ ਪੀ.ਜੀ. ਵਿਭਾਗ ਵਲੋਂ ਬੀ-ਕਾਮ ਅਤੇ ਐੱਮ-ਕਾਮ ਦੇ ਪਹਿਲੇ ਭਾਗ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਕਮਰਸ ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਕੌਰ ਨੇ ਨਵੇਂ ਵਿਦਿਆਰਥੀਆਂ ਦਾ ਕਾਲਜ ਵਿੱਚ ਸਵਾਗਤ ਕਰਦੇ ਹੋਏ ਕਾਲਜ ਦੀਆਂ ਵੱਖ-ਵੱਖ ਕਮੇਟੀਆਂ, ਸੈੱਲਾਂ, ਨਿਯਮਾਂ ਤੇ ਸਕਾਲਰਸ਼ਿਪ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਕਾਲਜ ਨੇ ਪਿਛਲੇ ਸਾਲ ਹੁਸ਼ਿਆਰ ਤੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਤਕਰੀਬਨ 28,00000/- (ਅੱਖਰੀ ਅਠਾਈ ਲੱਖ ਰੁਪਏ) ਦੇ ਸਕਾਲਰਸ਼ਿਪ ਵੰਡੇ।

ਵਿਭਾਗ ਦੇ ਬੀ-ਕਾਮ ਅਤੇ ਐੱਮ-ਕਾਮ ਦੇ ਕੋਰਸ ਕਰਨ ਉਪਰੰਤ ਕੈਰੀਅਰ ਆਪਸ਼ਨ ਬਾਰੇ ਵੀ ਜਾਣਕਾਰੀ ਦਿੱਤੀ।ਉਹਨਾ ਇਹ ਵੀ ਦੱਸਿਆ ਕਿ ਹਾਲ ਵਿੱਚ ਹੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋ.ਗੁ.ਪ੍ਰ. ਕਮੇਟੀ ਵਲੋਂ ਕਰਵਾਏ ਗਏ ਮੈਗਾ ਪਲੇਸਮੈਂਟ ਡਰਾਈਵ ਵਿੱਚ ਕਮਰਸ ਵਿਭਾਗ ਦੇ 11 ਵਿਦਿਆਰਥੀਆਂ ਨੂੰ ਵੱਡੀਆਂ ਕੰਪਨੀਆਂ ਵਿੱਚ ਨੌਕਰੀਆਂ ਮਿਲੀਆਂ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਜਗਤ ਗੁਰੂ ਨਾਨਕ ਪੰਜਾਬ ਸਟੇਟ ੳਪਨ ਯੂਨੀਵਰਸਿਟੀ, ਪਟਿਆਲਾ ਵਲੋਂ ਕਾਲਜ ਵਿੱਚ ਕਰਵਾਏ ਜਾ ਰਹੇ ਵੱਖਰੇ ਵੱਖਰੇ ਕੋਰਸ ਅਤੇ ਗੁਰੂ ਨਾਨਕ ਇੰਸਟੀਚਿਊਟ ਆਫ਼ ਗਲੋਬਲ ਸਟੱਡੀਜ਼, ਕਨੇਡਾ ਵਲੋਂ ਭਵਿੱਖ ਵਿੱਚ ਕਾਲਜ ਵਿੱਚ ਕਰਵਾਏ ਜਾਣ ਵਾਲੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉਹਨਾ ਨੇ ਵਿਦਿਆਰਥੀਆਂ ਨੂੰ ਪੜ੍ਹਨ, ਮਿਹਨਤ ਕਰਨ ਅਤੇ ਨਵੇਂ ਤਕਨੀਕੀ ਹੁਨਰ ਸਿੱਖਣ ਲਈ ਪ੍ਰੇਰਿਆ। ਸਟੇਜ ਦੀ ਭੂਮਿਕਾ ਮੈਡਮ ਕੁਸ਼ਮਾ ਨੇ ਬਾਖੂਬੀ ਨਿਭਾਈ। ਇਸ ਮੌਕੇ ਕਮਰਸ ਵਿਭਾਗ ਦੇ ਅਧਿਆਪਕ ਡਾ. ਕੀਰਤਿਕਾ ਸ਼ਰਮਾ, ਡਾ. ਗਗਨਦੀਪ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਪੂਜਾ ਅਤੇ ਮੈਡਮ ਇਸ਼ੀਤਾ ਵੀ ਸ਼ਾਮਲ ਸਨ।