Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ 28 ਜੁਲਾਈ ਨੂੰ

ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ 28 ਜੁਲਾਈ ਨੂੰ

ਹੁਸ਼ਿਆਰਪੁਰ, 23 ਜੁਲਾਈ (PPT NEWS) 

ਚੁਣੇ ਖਿਡਾਰੀਆਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਖੇਡਣ ਦਾ ਮਿਲੇਗਾ ਸੁਨਹਿਰੀ ਮੌਕਾ

ਹੁਸ਼ਿਆਰਪੁਰ ਜ਼ਿਲ੍ਹੇ ਦੇ ਟਰਾਇਲ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ 28 ਜੁਲਾਈ ਨੂੰ ਸਵੇਰੇ 07 ਵਜੇ ਤੋਂ ਸ਼ਾਮ 06 ਵਜੇ ਤੱਕ ਕਰਵਾਏ ਜਾਣਗੇ 

ਜ਼ਿਲ੍ਹਾ ਹੁਸ਼ਿਆਰਪੁਰ, ਜਲੰਧਰ, ਫਿਰੋਜ਼ਪੁਰ,  ਸ਼ਹੀਦ ਭਗਤ ਸਿੰਘ ਨਗਰ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਲੈ ਸਕਦੇ ਨੇ ਹਿੱਸਾ

: ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਸ. ਓਂਕਾਰ ਸਿੰਘ,ਸਕੱਤਰ ਜਨਰਲ, ਏਸ਼ੀਅਨ ਸਾਈਕਲਿੰਗ ਕਨਫੈਡਰੇਸ਼ਨ ਅਤੇ ਸ. ਮਨਿੰਦਰਪਾਲ ਸਿੰਘ ਸਕੱਤਰ ਜਨਰਲ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਯੋਗ ਅਗਵਾਈ ਵਿੱਚ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਹੋਸ਼ਿਆਰਪੁਰ ਜ਼ਿਲ੍ਹੇ ਦੇ ਟਰਾਇਲ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ 28 ਜੁਲਾਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਕਰਵਾਏ ਜਾਣਗੇ ਜ਼ਿਲ੍ਹਾ ਜਲੰਧਰ, ਫਿਰੋਜ਼ਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਦੇ ਲੜਕੇ ਲੜਕੀਆਂ  (12 ਤੋਂ 14 ਸਾਲ) ਇਹਨਾਂ ਵਿੱਚ ਹਿੱਸਾ ਲੈ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ ‘ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਇਸ ਤਹਿਤ ਖ਼ਿਡਾਰੀਆਂ ਦੀ ਚੋਣ ਕਰ ਕੇ ਉਹਨਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਭੇਜਿਆ ਜਾਵੇਗਾ , ਜਿਥੇ ਉਹਨਾਂ ਦਾ ਰਹਿਣਾ, ਖੁਰਾਕ, ਟਰੇਨਿੰਗ, ਖੇਡ ਦਾ ਸਾਜੋ ਸਮਾਨ ਮੁਫ਼ਤ ਦਿੱਤਾ ਜਾਵੇਗਾ।

ਸ. ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਨੌਜਵਾਨਾਂ ਦੇ ਟਰਾਇਲ ਰਾਹੀਂ ਚੋਣ ਕੀਤੀ ਜਾਣੀ ਹੈ ਤੇ ਚੁਣੇ ਹੋਏ ਖਿਡਾਰੀ ਦਿੱਲੀ ਵਿਖੇ ਫਈਨਲ ਟਰਾਇਲ ਲਈ ਭੇਜੇ ਜਾਣਗੇ।ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਜ਼ਿਲ੍ਹਿਆਂ ਵਿੱਚ ਟਰਾਇਲ  ਕਰਵਾਏ ਜਾਣਗੇ ਤੇ ਇਹਨਾਂ ਦੇ ਨਾਲ ਲੱਗਦੇ ਜ਼ਿਲ੍ਹੇ ਦੇ ਖਿਡਾਰੀ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ। ਜਿਵੇਂ ਕਿ ਜਲੰਧਰ ਜ਼ਿਲ੍ਹੇ ਦੇ ਨਾਲ ਨਾਲ ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਤੇ ਫਿਰੋਜ਼ਪੁਰ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਜਨਮ ਮਿਤੀ 2010,2011,2012, ਹਿੱਸਾ ਲੈ ਸਕਦੇ ਹਨ।

ਇਹਨਾਂ ਟਰਾਇਲਾਂ ਵਿੱਚ ਖਿਡਾਰੀਆਂ ਨੂੰ ਸਟੈਂਡਿੰਗ ਬਰੌਡ ਜੰਪ, ਹਾਈ ਜੰਪ (ਵਰਟੀਕਲ) ਅਤੇ ਲੜਕੇ 1600 ਮੀਟਰ ਅਤੇ ਲੜਕੀਆਂ 800 ਮੀਟਰ ਦੀ ਦੌੜ ਕਰਵਾਈ ਜਾਵੇਗੀ। ਟਰਾਇਲ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਜਲੰਧਰ ਵਿਖੇ 28 ਜੁਲਾਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਚੱਲਣਗੇ, ਭਾਗ ਲੈਣ ਵਾਲੇ ਚਾਹਵਾਨ ਖਿਡਾਰੀ ਆਪਣੀ ਯੋਗਤਾ (ਅਧਾਰ ਕਾਰਡ), ਉਮਰ ਦੇ ਸਬੂਤ ਦੇ ਸਬੰਧਤ ਸਰਟੀਫਿਕੇਟ, 04 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ 28 ਜੁਲਾਈ ਨੂੰ ਕਾਲਜ ਵਿਖੇ ਰਿਪੋਰਟ ਕਰਨ।

ਵਧੇਰੇ ਜਾਣਕਾਰੀ ਲਈ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਮੇਟੀ ਮੈਂਬਰ ਸਤਿੰਦਰ ਸਿੰਘ ਨਾਲ ਫੋਨ ਨੰਬਰ 9815849927 ‘ਤੇ ਸੰਪਰਕ ਕਰ ਸਕਦੇ ਹਨ।