Prime Punjab Times

Latest news
ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1... ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ...
ADVERTISEMENT
You are currently viewing ਪੰਜਾਬ ਦੇ ਰਾਜਪਾਲ ਨੇ ਬਾਬਾ ਨਾਮਦੇਵ ਜੀ ਨੂੰ ਸਮਰਪਿਤ ਇਮਾਰਤ ਦਾ ਨੀਂਹ ਪੱਥਰ ਰੱਖਿਆ

ਪੰਜਾਬ ਦੇ ਰਾਜਪਾਲ ਨੇ ਬਾਬਾ ਨਾਮਦੇਵ ਜੀ ਨੂੰ ਸਮਰਪਿਤ ਇਮਾਰਤ ਦਾ ਨੀਂਹ ਪੱਥਰ ਰੱਖਿਆ

ਘੁਮਾਣ, ਬਟਾਲਾ, 23 ਜੁਲਾਈ ( ਅਵਿਨਾਸ਼ ਸ਼ਰਮਾ )

ਇਮਾਰਤ ਦੀ ਉਸਾਰੀ ਲਈ 1 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ

: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਘੁਮਾਣ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਯਾਦ ਨੂੰ ਸਮਰਪਿਤ “ਸੰਤ ਨਾਮਦੇਵ ਜੀ ਯਾਤਰੀ ਨਿਵਾਸ” ਭਵਨ ਦਾ ਨੀਂਹ ਪੱਥਰ ਰੱਖਿਆ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਇਸ ਭਵਨ ਦੇ ਨਿਰਮਾਣ ਲਈ ਆਪਣੇ ਫੰਡ ਵਿੱਚੋਂ 1 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।
ਪਿੰਡ ਘੁਮਾਣ ਵਿੱਚ ਬਣਨ ਵਾਲੇ ਇਸ ਭਵਨ ਵਿੱਚ ਕੁੱਲ 10 ਕਮਰੇ, 1 ਹਾਲ ਅਤੇ 1 ਰਸੋਈ ਬਣਾਈ ਜਾਵੇਗੀ, ਜਿਸ ਦਾ ਮੰਤਵ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ।
ਦੱਸਣਯੋਗ ਹੈ ਕਿ ਭਗਤ ਨਾਮਦੇਵ ਜੀ ਮਹਾਰਾਸ਼ਟਰ ਤੋਂ ਚੱਲ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੀ ਯਾਤਰਾ ਕਰਦੇ ਹੋਏ ਪੰਜਾਬ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਪਿੰਡ ਘੁਮਾਣ ਅਤੇ ਨੇੜਲੇ ਪਿੰਡ ਭੱਟੀਵਾਲ ਵਿੱਚ ਡੇਰਾ ਲਾਇਆ ਸੀ। ਭਗਤ ਨਾਮਦੇਵ ਜੀ 18 ਸਾਲ ਘੁਮਾਣ ਵਿੱਚ ਰਹੇ ਅਤੇ ਸੰਨ 1350 ਵਿੱਚ ਜੋਤੀ-ਜੋਤ ਸਮਾ ਗਏ। ਪਿੰਡ ਘੁਮਾਣ ਵਿੱਚ ਹੀ ਭਗਤ ਨਾਮਦੇਵ ਜੀ ਦੀ ਸਮਾਧ ਮੌਜੂਦ ਹੈ ਜਿੱਥੇ ਦੁਨੀਆਂ ਭਰ ਤੋਂ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ।
ਭਗਤ ਨਾਮਦੇਵ ਜੀ ਦਾ ਜਨਮ ਸੰਨ 1270 ਵਿੱਚ ਮਹਾਰਾਸ਼ਟਰ ਦੇ ਪਿੰਡ ਨਰਸੀ ਬਾਮਣੀ ਵਿੱਚ ਹੋਇਆ ਸੀ। ਸ਼੍ਰੋਮਣੀ ਭਗਤ ਨਾਮਦੇਵ ਜੀ ਭਗਤੀ ਲਹਿਰ ਦੇ ਉੱਘੇ ਸੰਤ ਸਨ, ਜਿਹਨਾਂ ਨੇ ਆਪਣੀ ਬਾਣੀ ਵਿੱਚ ਊਚ-ਨੀਚ ਦੇ ਫਰਕ ਨੂੰ ਖਤਮ ਕਰਨ ਦੀ ਗੱਲ ਕੀਤੀ। ਭਗਤ ਨਾਮਦੇਵ ਜੀ ਦੀ ਬਾਣੀ ਦੇ 61 ਪਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 18 ਰਾਗਾਂ ‘ਚ ਦਰਜ ਹਨ, ਜੋ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ।
ਭਗਤ ਨਾਮਦੇਵ ਜੀ ਦਾ ਸਮੁੱਚਾ ਜੀਵਨ ਅਤੇ ਬਾਣੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ ਅਤੇ ਹਰ ਮਨੁੱਖ ਨੂੰ ਇਸ ਤੋਂ ਸੇਧ ਲੈਣ ਦੀ ਲੋੜ ਹੈ।
ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਘੁਮਾਣ ਵਿਖੇ ਸਾਲਾਨਾ ਸਮਾਗਮ ਕਰਵਾਇਆ ਜਾਂਦਾ ਹੈ ਜਿੱਥੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਪੁੱਜਦੀਆਂ ਹਨ ।
ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਬੰਧ ਅਧੀਨ ਕਿਸ਼ਨਕੋਟ, ਗੁਰਦਾਸਪੁਰ ਵਿੱਚ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਨਾਂ ’ਤੇ 10 ਏਕੜ ਵਿੱਚ ਫੈਲਿਆ ਇੱਕ ਸਰਕਾਰੀ ਡਿਗਰੀ ਕਾਲਜ ਪਹਿਲਾਂ ਹੀ ਸਥਾਪਿਤ ਹੈ, ਜਿਸ ਵਿੱਚ 500 ਬੱਚੇ ਪੜ੍ਹਦੇ ਹਨ।
ਜ਼ਿਕਰਯੋਗ ਹੈ ਕਿ ‘ਪਾਲਕੀ ਸੋਲਾਂ ਪੱਤਰਕਾਰ ਸੰਘ’ਵੱਲੋਂ ਪਿਛਲੇ ਦੋ ਸਾਲਾਂ ਤੋਂ ਮਹਾਰਾਸ਼ਟਰ ਤੋਂ ਪੰਜਾਬ ਤੱਕ ਸਾਈਕਲ ਯਾਤਰਾ ਕੱਢੀ ਜਾਂਦੀ ਹੈ, ਜਿਸ ਦਾ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਵੱਲੋਂ ਨਿੱਜੀ ਤੌਰ ’ਤੇ ਸਵਾਗਤ ਕੀਤਾ ਜਾਂਦਾ ਹੈ।
ਇਸ ਮੌਕੇ ਸ੍ਰੀ ਕੇ ਸ਼ਿਵਾ ਪਰਸ਼ਾਦ ਐਡੀਸ਼ਨਲ ਚੀਫ ਸੈਕਰਟਰੀ ਟੂ ਗਵਰਨਰ ਪੰਜਾਬ, ਸ੍ਰੀ ਨੀਲਕੰਠ ਅਵਧ, ਪਿ੍ਰੰਸੀਪਲ ਸੈਕਰਟਰੀ ਵਾਟਰ ਸਪਲਾਈ ਐਂਡ ਸੈਨੀਟੇਸ਼ਨ, ਸ੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਮੈਡਮ ਅਸ਼ਵਨੀ ਗੋਟਿਆਲ ਐਸਐਸਪੀ ਬਟਾਲਾ, ਡਾ ਸ਼ਾਇਰੀ ਭੰਡਾਰੀ ਐਸਡੀਐਮ ਬਟਾਲਾ
ਮਹਾਰਾਸ਼ਟਰ ਤੋਂ ਅਕਸ਼ੈ ਮਹਾਰਾਜ ਭੋਸਲੇ, ਸੂਰੀਆ ਕਾਂਤ, ਸੁਭਾਸ਼ ਭੰਬੋਰ, ਡਾ ਅਭੈ ਜੀ, ਡਾ ਬਾਲਾਸਾਹਿਬ ਜੀ,ਸਰਪੰਚ ਨਰਿੰਦਰ ਸਿੰਘ ਨਿੰਦੀ, ਸ਼੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਜਨਰਲ ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ ,ਜੋਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਸੰਤੋਖ ਸਿੰਘ ਬਾਵਾ, ਮੁੱਖ ਸਲਾਹਕਾਰ ਪਿ੍ਰੰ. ਗੁਰਮੁਖ ਸਿੰਘ , ਮੀਤ ਪ੍ਰਧਾਨ ਰਘਬੀਰ ਸਿੰਘ, ਸਟੋਰ ਕੀਪਰ ਸੁਖਵੰਤ ਸਿੰਘ ਰਾਜੂ, ਕੈਸ਼ੀਅਰ ਮਨਜੀਤ ਸਿੰਘ, ਸੁਖਬੀਰ ਸਿੰਘ ਬਾਵਾ, ਪਿ੍ਰਤਪਾਲ ਸਿੰਘ, ਇੰਦਰਜੀਤ ਸਿੰਘ ਬਾਵਾ, ਅਰਵਿੰਦਰ ਸਿੰਘ ਬਾਵਾ, ਰਮੇਸ਼ ਚੰਦਰ ਬਾਵਾ, ਕੁਲਦੀਪ ਸਿੰਘ ਬਾਵਾ, ਪ੍ਰਿਤਪਾਲ ਸਿੰਘ, ਰਣਜੀਤ ਸਿੰਘ ਬਾਵਾ, ਜਸਬੀਰ ਸਿੰਘ ਬਾਵਾ ਅਤੇ ਨਰੇਸ਼ ਕੁਮਾਰ ਬਾਵਾ ਆਦਿ ਹਾਜ਼ਰ ਸਨ।

error: copy content is like crime its probhihated