Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਨਵੇਂ ਸੈਸ਼ਨ 2024-25 ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕਰਵਾਈ ਗਈ

ਕੇ.ਐਮ.ਐਸ ਕਾਲਜ ਵਿਖੇ ਨਵੇਂ ਸੈਸ਼ਨ 2024-25 ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕਰਵਾਈ ਗਈ

ਦਸੂਹਾ 24 ਜੁਲਾਈ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਵੱਲੋਂ ਕੇ.ਐਮ.ਐਸ ਮੈਨੇਜਮੈਂਟ ਦੇ ਸਹਿਯੋਗ ਨਾਲ ਨਵੇਂ ਸੈਸ਼ਨ 2024-25 ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕਰਵਾਈ ਗਈ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਨੂੰ ਅਦਬ ਸਤਿਕਾਰ ਨਾਲ ਕਾਲਜ ਵਿਖੇ ਲਿਆਦਾਂ ਗਿਆ ਅਤੇ ਵਿਦਿਆਰਥੀਆਂ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਪ੍ਰਸ਼ਾਦ ਵੰਡਿਆ ਗਿਆ। ਇਸ ਉਪਰੰਤ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਵੱਲੋਂ ਚਾਹ ਦਾ ਲੰਗਰ ਅਤੇ ਗੁਰੂ ਦਾ ਲੰਗਰ ਵਰਤਾਇਆ ਗਿਆ। ਉਹਨਾਂ ਕਿਹਾ ਕਿ ਇਹ ਸਮਾਗਮ ਵਿਦਿਆਰਥੀਆਂ ਅਤੇ ਸਟਾਫ਼ ਨੂੰ ਅਕਾਦਮਿਕ ਉੱਤਮਤਾ ਦੇ ਨਾਲ ਨਾਲ ਅਧਿਆਤਮਿਕ ਮੁੱਲਾਂ ਨਾਲ ਜੋੜਨ ਅਤੇ ਸੰਪੂਰਨ ਵਿਕਾਸ ਦਾ ਵਾਤਾਵਰਨ ਯਕੀਨੀ ਬਣਾਉਣ ਲਈ ਕਾਲਜ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਸਾਰੇ ਪ੍ਰਬੰਧਾਂ ਦੀ ਪ੍ਰਸ਼ੰਸਾ ਕਰਦਿਆਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਨਵੇਂ ਸੈਸ਼ਨ 2024-25 ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਨ.ਐਸ.ਐਸ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਰਾਜਨਦੀਪ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਅਮਨਪ੍ਰੀਤ ਕੌਰ , ਮਨਜੀਤ, ਸੰਦੀਪ ਕਲੇਰ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਜਗਰੂਪ ਕੌਰ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਅਰਦਾਸ ਕਰਦੇ ਹੋਏ ਕਾਲਜ ਮੈਨੇਜਮੈਂਟ, ਸਟਾਫ਼ ਅਤੇ ਵਿਦਿਆਰਥੀ।

error: copy content is like crime its probhihated