Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ 25ਵਾਂ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ 25ਵਾਂ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 26 ਜੁਲਾਈ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ 25ਵਾਂ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ। ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅੱਜ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਗਿਲ ਵਿਖੇ 25ਵਾਂ ਵਿਜੈ ਦਿਵਸ ਮਨਾਇਆ। ਉਹਨਾਂ ਕਾਰਗਿਲ ਦੇ ਯੁੱਧ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 1999 ਵਿੱਚ ਹੋਏ ਕਾਰਗਿਲ ਦੇ ਯੁੱਧ ਵਿੱਚ ਭਾਰਤੀ ਫੌਜ ਦੇ ਜਵਾਨਾਂ ਨੇ ਪਾਕਿਸਤਾਨੀ ਸੈਨਾ ਨੂੰ ਖਦੇੜੇ ਹੋਏ ਜਿੱਤ ਪ੍ਰਾਪਤ ਕੀਤੀ। ਇਸ ਯੁੱਧ ਵਿੱਚ ਭਾਰਤੀ ਫੌਜ ਦੇ ਬਹੁਤ ਸਾਰੇ ਜਵਾਨ ਸ਼ਹੀਦ ਅਤੇ ਜ਼ਖਮੀ ਹੋਏ। ਉਹਨਾਂ ਵਿਦਿਆਰਥੀਆਂ ਨੂੰ ਇਸ ਯੁੱਧ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣ ਲਈ ਕਿਹਾ ਅਤੇ ਆਪਣੇ ਦੇਸ਼ ਪ੍ਰਤੀ ਹਮੇਸ਼ਾ ਇਮਾਨਦਾਰ ਅਤੇ ਵਫ਼ਾਦਾਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਉਹਨਾਂ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾ ਕੇ ਆਪਣੇ ਸ਼ਬਦਾਂ ਨੂੰ ਵਿਰਾਮ ਦਿੱਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ ਡਾ. ਰਾਜੇਸ਼ ਕੁਮਾਰ (ਐਨ.ਐਸ.ਐਸ ਪ੍ਰੋਗਰਾਮ ਅਫ਼ਸਰ), ਅਮਨਪ੍ਰੀਤ ਕੌਰ ਅਤੇ ਵਿਦਿਆਰਥੀ ਹਾਜਰ ਸਨ।

 ਫੋਟੋ ਕੈਪਸ਼ਨ : ਤਸਵੀਰ ਵਿੱਚ ਕਾਰਗਿਲ ਵਿਜੈ ਦਿਵਸ ਦੇ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਅਤੇ ਵਿਦਿਆਰਥੀ।