Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ

ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ

ਗੜ੍ਹਦੀਵਾਲਾ 26 ਜੁਲਾਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਬੀ.ਸੀ.ਏ. ਪਹਿਲੇ ਭਾਗ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਕੰਪਿਊਟਰ ਵਿਭਾਗ ਦੇ ਮੁਖੀ ਇੰਜ. ਕਮਲਜੀਤ ਕੌਰ ਨੇ ਨਵੇਂ ਵਿਦਿਆਰਥੀਆਂ ਦਾ ਕਾਲਜ ਵਿੱਚ ਸਵਾਗਤ ਕਰਦੇ ਹੋਏ ਕਾਲਜ ਦੀਆਂ ਵੱਖ-ਵੱਖ ਕਮੇਟੀਆਂ, ਸੈੱਲਾਂ, ਨਿਯਮਾਂ, ਕਾਲਜ ਲਾਇਬ੍ਰੇਰੀ ਦੀਆਂ ਸਹੂਲਤਾਂ ਸਕਾਲਰਸ਼ਿਪ ਤੇ ਕਾਲਜ ਦੇ ਕੋਡ ਆਫ਼ ਕੰਡਕਟ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਬੀ.ਸੀ.ਏ. ਕੋਰਸ ਕਰਨ ਉਪਰੰਤ ਕੈਰੀਅਰ ਆਪਸ਼ਨ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।ਉਹਨਾਂ ਇਹ ਵੀ ਦੱਸਿਆ ਕਿ ਹਾਲ ਵਿੱਚ ਹੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋ.ਗੁ.ਪ੍ਰ. ਕਮੇਟੀ ਵਲੋਂ ਕਰਵਾਏ ਗਏ ਮੈਗਾ ਪਲੇਸਮੈਂਟ ਡਰਾਈਵ ਵਿੱਚ ਕਾਲਜ ਦੇ 12 ਵਿਦਿਆਰਥੀਆਂ ਨੂੰ ਵੱਡੀਆਂ ਕੰਪਨੀਆਂ ਵਿੱਚ ਨੌਕਰੀਆਂ ਮਿਲੀਆਂ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਜਗਤ ਗੁਰੂ ਨਾਨਕ ਪੰਜਾਬ ਸਟੇਟ ੳਪਨ ਯੂਨੀਵਰਸਿਟੀ, ਪਟਿਆਲਾ ਵਲੋਂ ਕਾਲਜ ਵਿੱਚ ਕਰਵਾਏ ਜਾ ਰਹੇ ਵੱਖਰੇ ਵੱਖਰੇ ਕੋਰਸ ਅਤੇ ਗੁਰੂ ਨਾਨਕ ਇੰਸਟੀਚਿਊਟ ਆਫ਼ ਗਲੋਬਲ ਸਟੱਡੀਜ਼, ਕਨੇਡਾ ਵਲੋਂ ਭਵਿੱਖ ਵਿੱਚ ਕਾਲਜ ਵਿੱਚ ਕਰਵਾਏ ਜਾਣ ਵਾਲੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਹਨਾ ਨੇ ਆਸ ਪ੍ਰਗਟਾਈ ਕਿ ਸਾਡੇ ਵਿਦਿਆਰਥੀ ਕਾਲਜ ਦੇ ਅਨੁਸ਼ਾਸਨ ਨੂੰ ਬਣਾਈ ਰੱਖਣ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ। ਉਹਨਾ ਨੇ ਵਿਦਿਆਰਥੀਆਂ ਨੂੰ ਪੜ੍ਹਨ, ਮਿਹਨਤ ਕਰਨ ਅਤੇ ਨਵੇਂ ਤਕਨੀਕੀ ਹੁਨਰ ਸਿੱਖਣ ਲਈ ਪ੍ਰੇਰਿਆ।ਇਸ ਮੌਕੇ ਮੈਡਮ ਪਵਿੱਤਰਜੀਤ ਕੌਰ, ਮੈਡਮ ਜੋਤੀ, ਸ. ਸਿਮਰਨਜੀਤ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated