Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੁਨਿਆਰੇ ਦੀ ਦੁਕਾਨ ‘ਤੇ ਗੋਲੀ ਚਲਾਉਣ ਵਾਲਾ ਦੋਸ਼ੀ ਐਨਕਾਊਂਟਰ ਤੋਂ ਬਾਅਦ ਫੜਿਆ

ਸੁਨਿਆਰੇ ਦੀ ਦੁਕਾਨ ‘ਤੇ ਗੋਲੀ ਚਲਾਉਣ ਵਾਲਾ ਦੋਸ਼ੀ ਐਨਕਾਊਂਟਰ ਤੋਂ ਬਾਅਦ ਫੜਿਆ

ਬਟਾਲਾ 27 ਜੁਲਾਈ (ਅਵਿਨਾਸ਼ ਸ਼ਰਮਾ)

: ਬਟਾਲਾ ਪੁਲਸ ਨੂੰ ਸ਼ਨੀਵਾਰ ਸਵੇਰੇ ਇਕ ਵੱਡੀ ਸਫਲਤਾ ਮਿਲੀ, ਜਿਸ ‘ਚ ਸ਼ੁੱਕਰਵਾਰ ਨੂੰ ਇਕ ਸੁਨਿਆਰੇ ਦੀ ਦੁਕਾਨ ‘ਤੇ ਗੋਲੀ ਚਲਾਉਣ ਵਾਲੇ ਦੋਸ਼ੀ ਨੂੰ ਮੁੱਠਭੇੜ ਤੋਂ ਬਾਅਦ ਕਾਬੂ ਕਰ ਲਿਆ ਗਿਆ ਹੈ, ਫਿਲਹਾਲ ਦੋਸ਼ੀ ਦੀ ਲੱਤ ‘ਚ ਗੋਲੀ ਲੱਗੀ ਹੈ ਅਤੇ ਪੁਲਸ ਸਾਰਾ ਖੁਲਾਸਾ ਕੁਝ ਸਮੇਂ ਬਾਅਦ ਕਰਨ ਦੀ ਗੱਲ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਬਟਾਲਾ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਦੇ ਬਾਜ਼ਾਰ ਦੇਸਰਾਜ ‘ਚ ਸਥਿਤ ਮਸ਼ਹੂਰ ਸੁਨਿਆਰੇ ਦੀ ਦੁਕਾਨ ‘ਤੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਸੀ, ਇਸ ਘਟਨਾ ‘ਚ ਕੋਈ ਜ਼ਖਮੀ ਨਹੀਂ ਹੋਇਆ ਪਰ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਸੀ।ਸੂਤਰਾਂ ਅਨੁਸਾਰ ਘਟਨਾ ਤੋਂ ਬਾਅਦ ਐਸ.ਐਸ. ਪੀ ਬਟਾਲਾ ਅਸ਼ਵਨੀ ਗੋਟਿਆਲ ਦੇ ਨਿਰਦੇਸ਼ਾਂ ‘ਤੇ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਪੁਲਿਸ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦਾ ਪਿੱਛਾ ਕੀਤਾ ਅੱਜ ਸਵੇਰੇ ਉਸ ਦਾ ਸਾਹਮਣਾ ਨਵਾਂ ਪਿੰਡ ਧੂਪਸਰੀ ਨੇੜੇ ਹੋ ਗਿਆ, ਦੋਸ਼ੀ ਇਕ ਮਰਸਡੀਜ਼ ਕਾਰ ‘ਚ ਜਾ ਰਿਹਾ ਸੀ, ਪੁਲਸ ਨੂੰ ਦੇਖ ਕੇ ਉਹ ਭੱਜਣ ਲੱਗਾ ਅਤੇ ਗੋਲੀ ਚਲਾ ਦਿੱਤੀ, ਜਿਸ ਦੇ ਜਵਾਬ ‘ਚ ਪੁਲਸ ਨੇ ਵੀ ਗੋਲੀ ਚਲਾ ਦਿੱਤੀ, ਜਿਸ ‘ਚ ਦੋਸ਼ੀ ਦੇ ਪੈਰ ਵਿਚ ਗੋਲੀ ਲੱਗ ਗਈ ਅਤੇ ਉਸ ਨੂੰ ਕਾਬੂ ਕਰਕੇ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀ ਦਾ ਨਾਂ ਮਲਕੀਤ ਸਿੰਘ ਹੈ ਅਤੇ ਉਹ ਕੁਝ ਸਮਾਂ ਪਹਿਲਾਂ ਗੁਰਦਾਸਪੁਰ ਜੇਲ ਤੋਂ ਜ਼ਮਾਨਤ ‘ਤੇ ਰਿਹਾਅ ਹੋਇਆ ਸੀ ਅਤੇ ਗੈਂਗਸਟਰ ਹੈਰੀ ਚੱਠਾ ਲਈ ਫਿਰੋਤੀ ਦਾ ਕੰਮ ਕਰ ਰਿਹਾ ਸੀ ਸ਼੍ਰੀ ਹਰਗੋਬਿੰਦਪੁਰ ‘ਚ ਵੀ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਦੇਣ ਤੋਂ ਇਨਕਾਰ ਕਰਨ ‘ਤੇ ਦਿਨ-ਦਿਹਾੜੇ ਉਸ ਦੀ ਦੁਕਾਨ ‘ਤੇ ਗੋਲੀ ਚਲਾ ਦਿੱਤੀ ਗਈ ਸੀ, ਜਿਸ ਕਾਰਨ ਪੁਲਿਸ ਦਹਿਸ਼ਤ ਦੇ ਮਾਹੌਲ ‘ਚ ਦੋਸ਼ੀ ਨੂੰ ਫੜਨ ਨੂੰ ਵੱਡੀ ਕਾਮਯਾਬੀ ਮੰਨ ਰਹੀ ਹੈ।

ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਬਟਾਲਾ ਦੇ ਆਸ-ਪਾਸ ਦੇ ਇਲਾਕਿਆਂ ‘ਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਜਿਸ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਸ ਵੀ ਕੁਝ ਨਹੀਂ ਕਰ ਸਕੀ ਸੀ,ਪਰ ਗੋਲੀ ਚਲਾਉਣ ਵਾਲੇ ਇਸ ਆਰੋਪੀ ਨੂੰ ਗ੍ਰਿਫਤਾਰ ਕੀਤੇ ਜਾਣ ਬਾਅਦ ਪੁਲਿਸ ਨੇ ਸੁੱਖ ਦਾ ਸਾਹ ਲਿਆ ਹੈ ਅਤੇ ਇਸ ਨੂੰ ਵੱਡੀ ਸਫਲਤਾ ਮੰਨ ਰਹੀ ਹੈ।