Prime Punjab Times

Latest news
ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1... ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ
ADVERTISEMENT
You are currently viewing ਵਾਤਾਵਰਨ ਨੂੰ ਬਚਾਉਣ ਲਈ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਅਧੀਨ ਪੌਦੇ ਲਗਾਉਣ ਦਾ ਫੈਸਲਾ ਲਿਆ ਗਿਆ – ਚੌਧਰੀ 

ਵਾਤਾਵਰਨ ਨੂੰ ਬਚਾਉਣ ਲਈ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਅਧੀਨ ਪੌਦੇ ਲਗਾਉਣ ਦਾ ਫੈਸਲਾ ਲਿਆ ਗਿਆ – ਚੌਧਰੀ 

ਦਸੂਹਾ 29 ਜੁਲਾਈ (ਚੌਧਰੀ) 

: ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਜੋਗਿੰਦਰ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸਕੱਤਰ ਜਰਨਲ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਸਾਵਨ ਦੇ ਪਵਿੱਤਰ ਮਹੀਨੇ ਦੇ ਸਬੰਧ ਵਿੱਚ ਡਾ. ਦਿਲਬਾਗ ਸਿੰਘ ਹੁੰਦਲ ਨੇ ਭਾਵ ਪੂਰਵਕ ਕਵਿਤਾ ਸੁਣਾਈ। ਜਗਜੀਤ ਸਿੰਘ ਬਲੱਗਣ ਨੇ ਸੁਝਾਅ ਦਿੱਤਾ ਕਿ ਮੀਟਿੰਗ ਦੌਰਾਨ ਮਾਈਕ ਅਤੇ ਸਪੀਕਰ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਮੀਟਿੰਗ ਦੌਰਾਨ ਸਭ ਦੀ ਗੱਲਬਾਤ ਠੀਕ ਤਰੀਕੇ ਨਾਲ ਸੁਣਾਈ ਦੇ ਸਕੇ ਅਤੇ ਮੀਟਿੰਗ ਵਿੱਚ ਇਸਨੂੰ ਪ੍ਰਵਾਨ ਕਰ ਲਿਆ ਗਿਆ। ਗਲੋਬਲ ਵਾਰਮਿੰਗ ਨੂੰ ਦੇਖਦੇ ਹੋਏ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਈ ਗਈ ਮੁਹਿੰਮ “ਏਕ ਪੇੜ ਮਾਂ ਕੇ ਨਾਮ” ਅਧੀਨ ਇਹ ਵੀ ਫੈਸਲਾ ਕੀਤਾ ਗਿਆ ਕਿ ਸੀਨੀਅਰ ਸਿਟੀਜ਼ਨਜ਼ ਵੱਲੋਂ ਸਾਵਨ ਮਹੀਨੇ ਵਿੱਚ ਨਰਸਰੀ ਤੋਂ ਪੌਦੇ ਲਿਆ ਕੇ ਲੋਕਾਂ ਨੂੰ ਵੰਡੇ ਜਾਣ ਅਤੇ ਲਗਾਏ ਜਾਣ। ਮੀਟਿੰਗ ਦੌਰਾਨ ਇਹ ਵੀ ਚਰਚਾ ਕੀਤੀ ਗਈ ਕਿ ਦਸੂਹਾ ਐਸੋਸੀਏਸ਼ਨ ਵੱਲੋਂ ਇਕ ਸਾਲਾਨਾ ਕਿਤਾਬਚਾ ਜਾਰੀ ਕਰਨ ਦੀ ਵਿਵਸਥਾ ਕੀਤੀ ਜਾਵੇ। ਐਸੋਸੀਏਸ਼ਨ ਵੱਲੋਂ ਬਣਾਏ ਗਏ ਸੀਨੀਅਰ ਸਿਟੀਜ਼ਨਜ਼ ਦੇ ਅੰਤਰਰਾਸ਼ਟਰੀ ਕਾਰਡ ਵੀ ਮੈਂਬਰਾਂ ਨੂੰ ਦਿੱਤੇ ਗਏ। ਮੈਂਬਰਾਂ ਨੇ ਸੁਝਾਅ ਦਿੱਤਾ ਕਿ ਅਗਲੇ ਅੰਤਰਰਾਸ਼ਟਰੀ ਕਾਰਡ ਤੇ ਫੋਟੋ ਅਤੇ ਪਾਸਪੋਰਟ ਦਾ ਨੰਬਰ ਜਾਂ ਅਧਾਰ ਕਾਰਡ ਨੰਬਰ ਵੀ ਦਰਸਾਇਆ ਜਾਵੇ। ਮੀਟਿੰਗ ਦੌਰਾਨ ਸਾਵਨ ਮਹੀਨੇ ਦੇ ਵਿਅੰਜਨ ਜਿਵੇਂ ਕਿ ਮਾਲਪੂਏ, ਖੀਰ, ਜਲੇਬੀ, ਪਕੋੜੇ ਅਤੇ ਲੈਮਨ ਟੀ ਦਾ ਅਨੰਦ ਮਾਣਿਆ ਗਿਆ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਵਿਨੋਦ ਹੰਸ, ਸ਼ਾਮ ਮੂਰਤੀ ਸ਼ਰਮਾ, ਬਲਦੇਵ ਸਿੰਘ ਸਹੋਤਾ, ਕਮਾਂਡੈਂਟ ਬਖਸ਼ੀਸ਼ ਸਿੰਘ, ਇੰਦਰਜੀਤ, ਮਾਸਟਰ ਰਮੇਸ਼ ਸ਼ਰਮਾ, ਅਨਿਲ ਕੁਮਾਰ, ਜਗਜੀਤ ਸਿੰਘ ਬਲੱਗਣ, ਜਗਮੋਹਨ ਸ਼ਰਮਾ, ਰਾਮੇਸ਼ਵਰ ਜੋਸ਼ੀ, ਸਰਵਣ ਸਿੰਘ, ਪ੍ਰੇਮ ਕੁਮਾਰ ਸ਼ਰਮਾ, ਸੁਰਿੰਦਰ ਨਾਥ, ਹਰਭਜਨ ਸਿੰਘ ਅਤੇ ਸ਼ਾਮ ਨਾਥ ਮਹਿਤਾ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ : ਤਸਵੀਰ ਵਿੱਚ ਮੀਟਿੰਗ ਦੌਰਾਨ ਜੋਗਿੰਦਰ ਲਾਲ ਸ਼ਰਮਾ ਪ੍ਰਧਾਨ, ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਜਗਜੀਤ ਸਿੰਘ ਬਲੱਗਣ, ਦਿਲਬਾਗ ਸਿੰਘ ਹੁੰਦਲ ਅਤੇ ਹੋਰ ਮੈਂਬਰ।

error: copy content is like crime its probhihated