Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸੰਤ ਨਿਰੰਕਾਰੀ ਸਤਿਸੰਗ ਭਵਨ, ਸਮਾਧਾ ਰੋਡ, ਬਟਾਲਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ

ਸੰਤ ਨਿਰੰਕਾਰੀ ਸਤਿਸੰਗ ਭਵਨ, ਸਮਾਧਾ ਰੋਡ, ਬਟਾਲਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ

ਬਟਾਲਾ, 29 ਜੁਲਾਈ (ਅਵਿਨਾਸ਼ ਸ਼ਰਮਾ) 

ਸ਼ਰਧਾਲੂਆਂ ਵੱਲੋਂ 250 ਯੂਨਿਟ ਖੂਨ ਦਾਨ ਕੀਤਾ ਗਿਆ

: ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਪਾਵਨ ਅਸ਼ੀਰਵਾਦ ਸਦਕਾ ‘ਮਾਨਵ ਕੋ ਮਾਨਵ ਹੋ ਪਿਆਰਾ ਇਕ ਦੂਜੇ ਕਾ ਬਨੇ ਸਹਾਰਾ’ ਦੇ ਸੰਦੇਸ਼ ਤਹਿਤ ਸੰਤ ਨਿਰੰਕਾਰੀ ਸਤਿਸੰਗ ਭਵਨ ਬ੍ਰਾਂਚ ਬਟਾਲਾ (ਜ਼ਿਲ੍ਹਾ ਗੁਰਦਾਪੁਰ) ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਖੂਨਦਾਨ ਕੈਂਪ ਵਿੱਚ ਲੱਗਦੀਆਂ ਸ਼ਾਖਾਵਾਂ ਤਾਰਾਗੜ੍ਹ, ਕਲਾਨੌਰ, ਘੁਮਾਣ, ਕਾਦੀਆ ਆਦਿ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਖੂਨਦਾਨ ਕੈਂਪ ਦਾ ਉਦਘਾਟਨ ਅੰਮ੍ਰਿਤਸਰ ਤੋਂ ਆਏ ਮੁੱਖ ਮਹਿਮਾਨ ਸ਼੍ਰੀ ਰਾਕੇਸ਼ ਸੇਠੀ ਜੀ (ਜੋਨਲ ਇੰਚਾਰਜ ਜੋਨ 13-ਏ) ਨੇ ਕੀਤਾ। ਇਸ ਮੌਕੇ ਡਾ: ਰਵਿੰਦਰ ਸਿੰਘ (ਐੱਸ.ਐੱਮ.ਓ. ਸਿਵਲ ਹਸਪਤਾਲ ਬਟਾਲਾ) ਅਤੇ ਉਨ੍ਹਾਂ ਦੀ ਟੀਮ, ਸਿਵਲ ਹਸਪਤਾਲ ਅੰਮ੍ਰਿਤਸਰ ਅਤੇ ਸ਼੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੇ ਮਿਲ ਕੇ ਲਗਭਗ 250 ਯੂਨਿਟ ਖੂਨ ਇਕੱਤਰ ਕੀਤਾ।

ਇਸ ਮੌਕੇ ਸੰਤ ਰਾਕੇਸ਼ ਸੇਠੀ ਜੀ ਨੇ ਖੂਨਦਾਨੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਅਸੀਂ ਸੰਤ ਨਿਰੰਕਾਰੀ ਮਿਸ਼ਨ ਦੇ ਤਹਿ ਦਿਲੋਂ ਧੰਨਵਾਦੀ ਹਾਂ ਜੋ ਮਨੁੱਖਤਾ ਦੀ ਸੇਵਾ ਵਿੱਚ ਇਸ ਖੂਨਦਾਨ ਕੈਂਪ ਦਾ ਆਯੋਜਨ ਕਰ ਰਿਹਾ ਹੈ। ਮੇਰੇ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਮੈਂ ਇਸ ਖੂਨਦਾਨ ਕੈਂਪ ਦਾ ਹਿੱਸਾ ਬਣਿਆ ਹਾਂ। ਅਕਸਰ ਦੇਖਿਆ ਜਾਂਦਾ ਹੈ ਕਿ ਨਿਰੰਕਾਰੀ ਮਿਸ਼ਨ ਸਮਾਜਿਕ ਕੰਮਾਂ ਵਿੱਚ ਹਮੇਸ਼ਾ ਅੱਗੇ ਰਹਿੰਦਾ ਹੈ। ਖੂਨਦਾਨ ਕੈਂਪ ਹੋਵੇ, ਸਵੱਛਤਾ ਅਭਿਆਨ ਹੋਵੇ ਜਾਂ ਕੁਝ ਦਿਨ ਪਹਿਲਾਂ ਉਨ੍ਹਾਂ ਵੱਲੋਂ ਚਲਾਈ ਗਈ ਸਫ਼ਾਈ ਮੁਹਿੰਮ, ਪ੍ਰੋਜੈਕਟ ਅੰਮ੍ਰਿਤ ਵਿੱਚ ਇਹ ਵੀ ਦੇਖਿਆ ਗਿਆ ਕਿ ਕਿਵੇਂ ਮਿਸ਼ਨ ਮਾਨਵਤਾ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿੰਦਾ ਹੈ।

ਜ਼ੋਨਲ ਇੰਚਾਰਜ ਸ਼੍ਰੀ ਰਾਕੇਸ਼ ਸੇਠੀ ਜੀ ਨੇ ਅੱਗੇ ਕਿਹਾ ਕਿ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਹਮੇਸ਼ਾ ਹੀ ਮਾਨਵ ਸੇਵਾ ਨੂੰ ਪਹਿਲ ਦੇਣ ਦਾ ਉਪਦੇਸ਼ ਦਿੱਤਾ ਹੈ ਕਿਉਂਕਿ ਭਗਤੀ ਹੀ ਮਾਨਵ ਸੇਵਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਖੂਨ ਦਾ ਇੱਕੋ ਇੱਕ ਬਦਲ ਮਨੁੱਖੀ ਖੂਨ ਹੈ। ਇਸ ਲਈ ਖੂਨਦਾਨ ਦੂਜਿਆਂ ਦੀ ਜਾਨ ਬਚਾਉਣ ਵਿੱਚ ਮਦਦ ਕਰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਖੁਦ ਵੀ ਖੂਨਦਾਨ ਕਰਨਾ ਚਾਹੀਦਾ ਹੈ ਅਤੇ ਦੂਜਿਆਂ ਨੂੰ ਵੀ ਪ੍ਰੇਰਿਤ ਕਰਦੇ ਰਹਿਣਾ ਚਾਹੀਦਾ ਹੈ। ਇਸ ਖੂਨਦਾਨ ਕੈਂਪ ਵਿੱਚ ਭੈਣਾਂ ਦਾ ਵੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਖੂਨਦਾਨ ਕੈਂਪ ਵਿੱਚ ਸੇਵਾ ਦਲ ਨੇ ਆਪਣੀਆਂ ਸੇਵਾਵਾਂ ਬਖੂਬੀ ਨਿਭਾਈਆਂ।