Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕਮਰਸ ਵਿਭਾਗ ਵਲੋਂ ‘ਫਾਈਨੈਂਸ਼ੀਅਲ ਲਿਟਰੇਸੀ’ ਦੇ ਸੰਬੰਧ ਵਿੱਚ ਵੈਬੀਨਾਰ ਕਰਵਾਇਆ ਗਿਆ

ਕਮਰਸ ਵਿਭਾਗ ਵਲੋਂ ‘ਫਾਈਨੈਂਸ਼ੀਅਲ ਲਿਟਰੇਸੀ’ ਦੇ ਸੰਬੰਧ ਵਿੱਚ ਵੈਬੀਨਾਰ ਕਰਵਾਇਆ ਗਿਆ

ਗੜ੍ਹਦੀਵਾਲਾ 29 ਜੁਲਾਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਖ਼ਾਲਸਾ ਕਾਲਜ ਦੇ ਕਮਰਸ ਵਿਭਾਗ ਵਲੋਂ ‘ਫਾਈਨੈਂਸ਼ੀਅਲ ਲਿਟਰੇਸੀ’ ਦੇ ਸੰਬੰਧ ਵਿੱਚ ਵੈਬੀਨਾਰ ਕਰਵਾਇਆ ਗਿਆ। ਫਾਈਨੈਂਸ਼ੀਅਲ ਅਤੇ ਸਕਿਉਰਿਟੀ ਮਾਰਕੀਟ ਬਾਰੇ ਜਾਣੂੂ ਕਰਵਾਇਆ। ਜਿਸ ਵਿੱਚ ਐਨ.ਆਈ.ਐੱਸ.ਐੱਮ. ਦੇ ਟ੍ਰੇਨਰ ਅਮਿਤ ਕੁਮਾਰ ਨੇ ਫਾਈਨੈਂਸ਼ੀਅਲ ਅਤੇ ਸਕਿਉਰਿਟੀ ਮਾਰਕੀਟ ਦੇ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਸਕਿਉਰਿਟੀ ਮਾਰਕੀਟ ਦੇ ਵਿੱਚ ਮਿਉੁਚੁਅਲ ਫੰਡ ਦੇ ਵਿੱਚ ਨਿਵੇਸ਼ ਅਤੇ ਉਸ ਦੇ ਨਾਲ ਸੰਬੰਧਤ ਖਤਰਿਆਂ ਬਾਰੇ ਵਿਦਿਆਰਥੀਆਂ ਨੂੰੁੰ ਜਾਗਰੂਕ ਕੀਤਾ। ਉਨ੍ਹਾਂ ਨੇ ਨਿਵੇਸ਼ ਕਰਨ ਦੇ ਅਲੱਗ ਅਲੱਗ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਵੈਬੀਨਾਰ ਵਿੱਚ ਕਮਰਸ ਵਿਭਾਗ ਦੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਅਤੇ ਨੇ ਹਿੱਸਾ ਲਿਆ।