Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਨਵੇਂ ਕੋਰਟ ਕੰਪਲੈਕਸ ’ਚ ਪੌਦੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਨਵੇਂ ਕੋਰਟ ਕੰਪਲੈਕਸ ’ਚ ਪੌਦੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ, 31 ਜੁਲਾਈ (PPT NEWS) 

ਕਿਹਾ, ਵਾਤਾਵਰਨ ਦੀ ਸੰਭਾਲ ਲਈ ਸਾਰਿਆਂ ਨੂੰ ਲਗਾਉਣੇ ਚਾਹੀਦੇ ਹਨ ਪੌਦੇ

: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਭਰ ਵਿਚ 1 ਜੁਲਾਈ ਤੋਂ 30 ਸਤੰਬਰ ਤੱਕ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਵਿਚ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਨਵੇਂ ਜ਼ਿਲ੍ਹਾ ਕੋਰਟ ਕੰਪਲੈਕਸ ਹੁਸ਼ਿਆਰਪੁਰ ਵਿਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸ਼ੀਮਾਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਣਜੀਤ ਕੌਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕਰਮਜੀਤ ਸਿੰਘ ਸੁੱਲਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹੀਰਾ ਲਾਲ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕ੍ਰਿਸ਼ਨ ਕੁਮਾਰ ਸਿੰਗਲਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਲਵਿੰਦਰਜੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ) ਮਨਪ੍ਰੀਤ ਕੌਰ, ਸੀ.ਜੇ.ਐਮ ਪ੍ਰਭਜੋਤ ਸਿੰਘ ਕਾਲੇਕਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ) ਪ੍ਰਭਜੋਤ ਕੌਰ ਅਤੇ ਹੋਰ ਜੁਡੀਸ਼ੀਅਲ ਅਫ਼ਸਰ ਵੀ ਮੌਜੂਦ ਸਨ।
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅਤੇ ਸੰਤੁਲਨ ਨੂੰ ਬਣਾਏ ਰੱਖਣ ਲਈ ਪੌਦੇ ਲਗਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੌਦੇ ਵਾਤਾਵਰਨ ਨੂੰ ਸ਼ੁੱਧ ਰੱਖਦੇ ਹਨ ਅਤੇ ਆਕਸੀਜਨ ਦਿੰਦੇ ਹਨ, ਜੋ ਕਿ ਸਾਡੇ ਜੀਵਨ ਲਈ ਬਹੁਤ ਮਹੱਤਵਪੂਰਨ ਕੁਦਰਤੀ ਸਰੋਤ ਹੈ। ਉਨ੍ਹਾਂ ਕਿਹਾ ਕਿ ਪੌਦੇ ਸਾਨੂੰ ਜੀਵਨਦਾਨ ਦੇਣ ਦੇ ਨਾਲ-ਨਾਲ ਗਰਮੀ ਤੋਂ ਵੀ ਬਚਾਉਂਦੇ ਹਨ। ਇਸ ਲਈ ਹਰ ਕਿਸੇ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪੌਦੇ ਲਗਾਉਣੇ ਚਾਹੀਦੇ ਹਨ। ਇਸ ਦੌਰਾਨ ਜੁਡੀਸ਼ੀਅਲ ਅਧਿਕਾਰੀਆਂ ਵਲੋਂ ਵੀ ਪੌਦੇ ਲਗਾਏ ਗਏ।
ਜਿਕਰਯੋਗ ਹੈ ਕਿ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵੱਲੋਂ ਪੀ.ਐਲ.ਵੀਜ਼ ਦੇ ਨਾਲ ਮੀਟਿੰਗ ਕੀਤੀ ਗਈ ਅਤੇ ਇਕ-ਇਕ ਪੀ.ਐਲ.ਵੀ ਨੂੰ ਪੰਜ-ਪੰਜ ਪੌਦੇ ਦਿੱਤੇ ਗਏ ਅਤੇ ਨਾਲ ਹੀ ਉਚਿਤ ਸਥਾਨ ’ਤੇ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ।

error: copy content is like crime its probhihated