Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਯੂਥ ਅਕਾਲੀ ਦਲ ਵੱਲੋਂ ਹੁਸ਼ਿਆਰਪੁਰ ਸ਼ਹਿਰ ਵਿੱਚ ਇੱਕ ਹਜਾਰ ਬੂਟੇ ਵੰਡੇ ਗਏ

ਯੂਥ ਅਕਾਲੀ ਦਲ ਵੱਲੋਂ ਹੁਸ਼ਿਆਰਪੁਰ ਸ਼ਹਿਰ ਵਿੱਚ ਇੱਕ ਹਜਾਰ ਬੂਟੇ ਵੰਡੇ ਗਏ

ਹੁਸ਼ਿਆਰਪੁਰ 1 ਅਗਸਤ (ਚੌਧਰੀ) 

ਆਉਣ ਵਾਲੀ ਪੀੜ੍ਹੀ ਲਈ ਵਾਤਾਵਰਣ ਬਚਾਉਣ ਦੀ ਜਰੂਰਤ : ਲਾਲੀ ਬਾਜਵਾ, ਇੰਦਰਜੀਤ ਕੰਗ

: ਜਿਲ੍ਹਾ ਯੂਥ ਅਕਾਲੀ ਦਲ ਵੱਲੋਂ ਜਿਲ੍ਹਾ ਪ੍ਰਧਾਨ ਦੇਹਾਤੀ ਇੰਦਰਜੀਤ ਸਿੰਘ ਕੰਗ ਦੀ ਅਗਵਾਈ ਹੇਠ ਬੂਟੇ ਵੰਡਣ ਦੀ ਚਲਾਈ ਗਈ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਜਤਿੰਦਰ ਸਿੰਘ ਲਾਲੀ ਬਾਜਵਾ ਦੀ ਰਹਿਨੁਮਾਈ ਵਿੱਚ ਹੁਸ਼ਿਆਰਪੁਰ ਸ਼ਹਿਰ ਅੰਦਰ ਲੋਕਾਂ ਨੂੰ ਇੱਕ ਹਜਾਰ ਬੂਟੇ ਵੰਡੇ ਗਏ। ਇਸ ਸਮੇਂ ਲਾਲੀ ਬਾਜਵਾ ਨੇ ਜਿਲ੍ਹਾ ਯੂਥ ਅਕਾਲੀ ਦਲ ਦੀ ਟੀਮ ਵੱਲੋਂ ਵਾਤਾਵਰਣ ਨੂੰ ਬਚਾਉਣ ਲਈ ਆਰੰਭੀ ਗਈ ਇਸ ਮੁਹਿੰਮ ਦੀ ਪ੍ਰਸ਼ੰਸਾ ਕਰਦਿਆ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਈਏ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਵਾਤਾਵਰਣ ਪ੍ਰਤੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅੱਜ ਮੌਸਮ ਵਿੱਚ ਹੋ ਰਹੀਆਂ ਤਬਦੀਲੀਆਂ ਦੀ ਮਾਰ ਪੈਣੀ ਸ਼ੁਰੂ ਹੋ ਚੁੱਕੀ ਹੈ ਤੇ ਇਸ ਮਾਰ ਨੂੰ ਰੋਕਣ ਲਈ ਮਨੁੱਖ ਨੂੰ ਆਪਣੀਆਂ ਗਲਤੀਆਂ ਤੋਂ ਸਿੱਖ ਕੇ ਅੱਗੇ ਵੱਧਣਾ ਚਾਹੀਦਾ ਹੈ। ਇਸ ਮੌਕੇ ਇੰਦਰਜੀਤ ਕੰਗ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਬੂਟੇ ਵੰਡਣ ਦੀ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ਤੇ ਵਾਤਾਵਰਣ ਨੂੰ ਬਚਾਉਣ ਲਈ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ’ਤੇੇ ਮੌਸਮ ਵਿੱਚ ਹੋ ਰਹੀਆਂ ਤਬਦੀਲੀਆਂ ਚਿੰਤਾ ਦਾ ਵਿਸ਼ਾ ਹੈ ਤੇ ਇਸ ਪ੍ਰਤੀ ਸੁਹਿਰਦਤਾ ਨਾਲ ਕੰਮ ਕਰਨ ਦੀ ਜਰੂਰਤ ਹੈ, ਉਨ੍ਹਾਂ ਕਿਹਾ ਕਿ ਮਨੁੱਖ ਤੇਜ਼ ਗਤੀ ਨਾਲ ਜ਼ਿੰਦਗੀ ਵਿੱਚ ਅੱਗੇ ਵੱਧਣ ਦੇ ਚੱਕਰ ਵਿੱਚ ਵਾਤਾਵਰਣ ਨਾਲ ਖਿਲਵਾੜ ਕਰ ਰਿਹਾ ਹੈ ਤੇ ਇਸੇ ਕਾਰਨ ਅੱਜ ਵਿਸ਼ਵ ਦੇ ਕਿਸੇ ਖੇਤਰ ਵਿੱਚ ਗਰਮੀ ਵੱਧ ਰਹੀ ਹੈ ਤੇ ਕਿਤੇ ਠੰਡ, ਕਿਤੇ ਹੜ੍ਹ ਆ ਰਹੇ ਹਨ ਤੇ ਕਿਤੇ ਸੋਕੇ ਦੇ ਹਾਲਾਤ ਬਣ ਰਹੇ ਹਨ, ਇਸ ਲਈ ਸਾਨੂੰ ਸਭ ਨੂੰ ਚਾਹੀਦਾ ਹੈ ਕਿ ਵਾਤਾਵਰਣ ਦੀ ਸੰਭਾਲ ਕਰੀਏ ਤੇ ਵੱਧ ਤੋਂ ਵੱਧ ਬੂਟੇ ਲਗਾਈਏ। ਇਸ ਮੌਕੇ ਬਲਰਾਜ ਸਿੰਘ ਚੌਹਾਨ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਸਤਵਿੰਦਰ ਸਿੰਘ ਆਹਲੂਵਾਲੀਆ ਆਦਿ ਵੀ ਹਾਜਰ ਸਨ।
ਕੈਪਸ਼ਨ-ਸ਼ਹਿਰ ਵਾਸੀਆਂ ਨੂੰ ਬੂਟੇ ਵੰਡਦੇ ਹੋਏ ਲਾਲੀ ਬਾਜਵਾ, ਇੰਦਰਜੀਤ ਕੰਗ ਤੇ ਹੋਰ।