Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੋਸਾਇਟੀ ਨੇ ਪ੍ਰਵਾਸੀ ਵੀਰ ਦਾ ਇਲਾਜ ਕਰਵਾਉਣ ਉਪਰੰਤ ਘਰ ਭੇਜਿਆ

ਸੋਸਾਇਟੀ ਨੇ ਪ੍ਰਵਾਸੀ ਵੀਰ ਦਾ ਇਲਾਜ ਕਰਵਾਉਣ ਉਪਰੰਤ ਘਰ ਭੇਜਿਆ

ਗੜ੍ਹਦੀਵਾਲਾ 1 ਅਗਸਤ (ਚੌਧਰੀ)

: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਵੀਰ ਸੰਤੋਸ਼ ਕੁਮਾਰ ਪੁੱਤਰ ਰਾਮ ਨਰਾਇਣ ਵਾਸੀ ਪਟਨਾ ਬਿਹਾਰ ਨੂੰ ਇਲਾਜ ਤੋਂ ਬਾਅਦ ਵਾਪਸ ਘਰ ਭੇਜਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਅੱਜ ਤੋਂ ਤਕਰੀਬਨ ਦੋ ਮਹੀਨੇ ਪਹਿਲਾਂ ਪੰਜਾਬ ਵਿਚ ਮਜਦੂਰੀ ਕਰਨ ਲਈ ਟ੍ਰੇਨ ਰਾਹੀਂ ਬਿਹਾਰ ਤੋਂ ਆ ਰਿਹਾ ਸੀ, ਤੇ ਜਦੋਂ ਟ੍ਰੇਨ ਹੁਸ਼ਿਆਰਪੁਰ ਦੇ ਰੇਲਵੇ ਸਟੇਸ਼ਨ ਤੇ ਪਹੁੰਚੀ ਤਾਂ ਕੁਝ ਨਸ਼ੇੜੀ ਨੌਜਵਾਨ ਵਲੋਂ ਇਸ ਨੂੰ ਟ੍ਰੇਨ ਚੋਂ ਧੱਕਾ ਮਾਰ ਦਿੱਤਾ। ਜਿਸ ਨਾਲ ਇਸ ਵੀਰ ਦੀ ਲੱਤ ਟੁੱਟ ਗਈ। ਫਿਰ ਸੰਸਥਾ ਵਲੋਂ ਇਸ ਵੀਰ ਦਾ ਇਲਾਜ ਕਰਵਾਇਆ ਗਿਆ ਤੇ ਹੁਣ ਵੀਰ ਤੁਰਨ ਫਿਰਨ ਲੱਗ ਪਿਆ। ਹੁਣ ਵੀਰ ਨੂੰ ਬਿਹਾਰ ਭੇਜ ਦਿੱਤਾ ਗਿਆ ਹੈ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਜਸਵਿੰਦਰ ਸਿੰਘ ਤੇ ਵਿਸ਼ਾਲ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।