Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਬਾਬਾ ਜ਼ੋਰਾਵਰ ਸਿੰਘ ਜੀ ਯੂਥ ਕਲੱਬ ਦੇ ਮੈਂਬਰਾਂ ਦੀ ਚੋਣ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਬਾਬਾ ਜ਼ੋਰਾਵਰ ਸਿੰਘ ਜੀ ਯੂਥ ਕਲੱਬ ਦੇ ਮੈਂਬਰਾਂ ਦੀ ਚੋਣ

ਗੜ੍ਹਦੀਵਾਲਾ 2 ਅਗਸਤ (ਚੌਧਰੀ) 

 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਪ੍ਰੇਰਨਾ  ਹੇਠ ਧਰਮ ਅਧਿਐਨ ਵਿਭਾਗ ਦੇ ਮੁਖੀ ਜਤਿੰਦਰ ਕੌਰ (ਧਾਰਮਿਕ ਅਧਿਆਪਕਾ) ਦੀ ਅਗਵਾਈ ਹੇਠ ਕਾਲਜ ਵਿਖੇ ਸਥਾਪਿਤ ਬਾਬਾ ਜ਼ੋਰਾਵਰ ਸਿੰਘ ਜੀ ਯੂਥ ਕਲੱਬ ਲਈ ਮੈਂਬਰਾਂ ਦੀ ਚੋਣ ਕੀਤੀ ਗਈ।   ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਕਲੱਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਾਰੇ ਵਿਸ਼ਵ ਵਿੱਚ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ 450 ਸਾਲਾਂ ਗੁਰਤਾਗੱਦੀ ਦਿਵਸ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ 450 ਸਾਲਾਂ ਜੋਤੀ ਜੋਤ  ਦਿਵਸ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਨਾਈਆਂ ਜਾ ਰਹੀਆਂ ਸ਼ਤਾਬਦੀਆਂ ਨੂੰ ਸਮਰਪਿਤ ਕਾਲਜ ਦੇ ਅੱਵਲ ਤੇ ਹੋਣਹਾਰ ਵਿਦਿਆਰਥੀਆਂ ਦੀ ਭਾਲ ਕਰਕੇ ਉਹਨਾਂ ਦੀ ਸਚਿਆਰ ਮਨੁੱਖ ਵਜੋਂ ਘਾੜਤ ਘੜਨ ਲਈ ਵਿਉਂਤਬੱਧ ਵਿਧੀ ਨਾਲ ਕਾਰਜਸ਼ੀਲ ਹੋਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਵਿਦਿਆਰਥੀ ਆਪਣੇ ਅਮੀਰ ਵਿਰਸੇ ਨਾਲ ਜੁੜ ਸਕਣ। ਇਸ ਕਲੱਬ ਲਈ ਤਨਪ੍ਰੀਤ ਕੌਰ (ਬੀ.ਕਾਮ ਤੀਜਾ ਸਮੈਸਟਰ) ਜਗਰੂਪ ਸਿੰਘ( ਬੀ. ਏ. ਤੀਜਾ ਸਮੈਸਟਰ ) ਨੂੰ  ਪ੍ਰਧਾਨ, ਮਨਜੋਤ ਕੌਰ (ਬੀ.ਐਸ.ਸੀ. ਪਹਿਲਾ ਸਮੈਸਟਰ)ਰਾਜਵੀਰ ਸਿੰਘ (ਬੀ. ਏ. ਪਹਿਲਾਂ ਸਮੈਸਟਰ)  ਨੂੰ ਸੈਕਟਰੀ ਦੇ ਤੌਰ ਤੇ ਚੁਣਿਆ ਗਿਆ ਅਤੇ ਲਵਪ੍ਰੀਤ ਕੌਰ, ਕਿਰਨ, ਅਮਨਪ੍ਰੀਤ ਕੌਰ, ਸਨਮਪ੍ਰੀਤ ਕੌਰ, ਮਨਜੋਤ ਕੌਰ, ਅਮਨਦੀਪ ਸਿੰਘ, ਰਵਨੀਤ ਸਿੰਘ, ਅੰਜਲੀ, ਹਰਪ੍ਰੀਤ ਕੌਰ, ਸਿਮਰਨ, ਰਾਜਦੀਪ ਕੌਰ, ਮਨਦੀਪ ਸਿੰਘ, ਅਮਨਦੀਪ ਸਿੰਘ, ਰਮਨ, ਹਰਸਿਮਰਨ  ਕੌਰ, ਸਿਮਰਨ ਜਸਲੀਨ ਕੌਰ, ਲਵਪ੍ਰੀਤ ਕੌਰ, ਲਵਪ੍ਰੀਤ ਕੌਰ, ਹਰਵੀਰ ਸਿੰਘ, ਪ੍ਰਭ ਇੰਦਰ ਸਿੰਘ, ਮਨਵੀਰ ਸਿੰਘ ਸਮਰਾ, ਪਰਮਿੰਦਰ ਕੌਰ, ਸੁਨੇਹ, ਹਰਮਨਪ੍ਰੀਤ ਕੌਰ, ਮਨਜੋਤ ਕੌਰ ਨੂੰ ਮੈਂਬਰ ਚੁਣਿਆ ਗਿਆ। ਇਸ ਮੌਕੇ ਕਾਲਜ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।