Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

ਕੇ.ਐਮ.ਐਸ ਕਾਲਜ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

ਦਸੂਹਾ 3 ਅਗਸਤ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸਾਵਣ ਦੇ ਮਹੀਨੇ ਵਿੱਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਤੇ ਗੀਤਿਕਾ ਰੰਜਨ ਸਮਾਜ ਸੇਵਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਜਵਲਿਤ ਨਾਲ ਕੀਤੀ ਗਈ। ਇਸ ਮੌਕੇ ਤੇ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਗਿੱਧਾ, ਭੰਗੜਾ, ਲੋਕ ਗੀਤ ਅਤੇ ਬੋਲੀਆਂ ਸ਼ਾਮਲ ਸਨ। ਕਾਲਜ ਦੇ ਵੱਖ ਵੱਖ ਵਿਭਾਗਾਂ ਦੀਆਂ ਟੀਮਾਂ ਦੇ ਨਾਮ ਪੰਜਾਬੀ ਵਿਰਸੇ ਨੂੰ ਦਰਸਾਉਂਦੇ ਹੋਏ ਰੱਖੇ ਗਏ, ਜਿਹਨਾਂ ਵਿੱਚ ਕਲੀਰੇ ਟੀਮ, ਸੱਗੀਫੁਲ ਟੀਮ, ਸ਼ਿੰਗਾਰ ਟੀਮ, ਪੰਜੇਬਾਂ ਟੀਮ ਅਤੇ ਪਿੱਪਲ ਪੱਤੀਆਂ ਟੀਮ ਨੇ ਗਿੱਧਾ ਅਤੇ ਭੰਗੜਾ ਪੇਸ਼ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅੱਜ ਦੇ ਵਿਦਿਆਰਥੀ ਦੇਸ਼ ਦਾ ਭਵਿੱਖ ਹਨ। ਉਹਨਾਂ ਵਿਦਿਆਰਥੀਆਂ ਨੂੰ ਸਮਾਜ ਅਤੇ ਦੇਸ਼ ਪ੍ਰਤੀ ਆਪਣੀ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਵਿਦਿਆਰਥੀਆਂ ਨੂੰ ਪੰਜਾਬੀ ਵਿਰਸੇ ਦੇ ਨਾਲ ਜੁੜੇ ਰਹਿਣ ਅਤੇ ਪੰਜਾਬੀ ਸੱਭਿਆਚਾਰ ਨੂੰ ਹਮੇਸ਼ਾ ਯਾਦ ਰੱਖਣ ਲਈ ਅਪੀਲ ਕੀਤੀ। ਉਹਨਾਂ ਵਿਦਿਆਰਥੀਆਂ ਨੂੰ ਆਪਣੇ ਮਾਤਾ ਪਿਤਾ, ਪੰਜਾਬੀ ਸੱਭਿਆਚਾਰ ਅਤੇ ਦੇਸ਼ ਪ੍ਰਤੀ ਵਫਾਦਾਰ ਅਤੇ ਇਮਾਨਦਾਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਵੱਲੋਂ ਮੁੱਖ ਮਹਿਮਾਨ ਮੈਡਮ ਗੀਤਿਕਾ ਰੰਜਨ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਰਾਜਨਦੀਪ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ, ਸੋਨਮ ਸਲਾਰੀਆ, ਅਮਨਦੀਪ ਕੌਰ, ਅਮਨਪ੍ਰੀਤ ਕੌਰ, ਮਨਜੀਤ, ਸੰਦੀਪ ਕਲੇਰ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਨੇਹਾ, ਮੁਸਕਾਨ, ਮਨਜੀਤ ਕੌਰ, ਜਗਰੂਪ ਕੌਰ, ਮਲਕੀਤ ਕੌਰ, ਲਵਦੀਪ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਸਮਾਗਮ ਦੌਰਾਨ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਮੈਡਮ ਗੀਤਿਕਾ ਰੰਜਨ, ਸਟਾਫ਼ ਅਤੇ ਵਿਦਿਆਰਥੀ।