ਹੁਸਿਆਰਪੁਰ 3 ਅਗਸਤ (PPT NEWS)
: ਸੁਰੇਂਦਰ ਲਾਂਬਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕੱਸਦੇ ਹੋਏ,ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ, ਕਪਤਾਨ ਪੁਲਿਸ/ਤਫਤੀਸ਼ ਹੁਸ਼ਿਆਰਪੁਰ, ਪਰਮਿੰਦਰ ਸਿੰਘ ਫਫਸ਼, ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਗੜਸ਼ੰਕਰ ਦੀ ਯੋਗ ਨਿਗਰਾਨੀ ਹੇਠ ਇੰਸਪੈਕਟਰ ਗੁਰਪ੍ਰੀਤ ਇੰਚਾਰਜ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਅਤੇ ਐਸ.ਆਈ ਰਮਨ ਕੁਮਾਰ ਮੁੱਖ ਅਫਸਰ ਥਾਣਾ ਮਾਹਿਲਪੁਰ ਨੰ 02/ਅਗਸਤ ਨੂੰ ਹੋਏ ਇੱਕ ਅੰਨੇ ਕਤਲ ਨੂੰ ਟਰੇਸ ਕਰਨ ਵਿੱਚ ਵੱਡੀ ਕਾਮਯਾਬੀ ਹਾਸਲ ਹੋਈ।ਇਸ ਸਬੰਧੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਿਤੀ 02/08/2024 ਨੂੰ ਪਿੰਡ ਖੈਰੜ ਰਾਵਲ ਬੱਸੀ, ਥਾਣਾ ਮਾਹਿਲਪੁਰ ਵਿਖੇ ਘਰ ਵਿੱਚ ਇਕੱਲੇ ਰਹਿ ਰਹੇ ਵਿਅਕਤੀ ਹਰਮੇਸ਼ ਲਾਲ ਪੁੱਤਰ ਰਾਮ ਲੁਭਾਇਆ ਵਾਸੀ ਖੈਰੜ ਰਾਵਲ ਬੱਸੀ, ਥਾਣਾ ਮਾਹਿਲਪੁਰ ਉਮਰ ਕਰੀਬ 60 ਸਾਲ ਦਾ ਅੰਨਾ ਕਤਲ ਹੋਇਆ ਸੀ। ਜਿਸਤੇ ਥਾਣਾ ਮਾਹਿਲਪੁਰ ਵਿਖੇ ਮੁਕੱਦਮਾ ਨੰਬਰ- 103 ਬੀ.ਐਨ.ਐਸ ਥਾਣਾ ਮਾਹਿਲਪੁਰ ਬਰਖਿਲਾਫ ਨਾ-ਮਾਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਹੋਇਆ ਸੀ। ਜੋ ਇਸ ਅੰਨੇ ਕਤਲ ਨੂੰ ਟਰੇਸ ਕਰਨ ਲਈ ਸਬ-ਡਵੀਜ਼ਨ ਗੜਸ਼ੰਕਰ ਦੀ ਲੋਕਲ ਪੁਲਿਸ ਅਤੇ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਕਤ ਟੀਮਾਂ ਨੇ ਟੈਕਨੀਕਲ, ਸੀ.ਸੀ.ਟੀ.ਵੀ ਫੁਟੇਜ਼ ਦੀ ਮਦਦ ਨਾਲ ਅਤੇ ਖੁਫੀਆ ਸੋਰਸ ਲਗਾ ਕੇ ਡੂੰਘਾਈ ਨਾਲ ਤਫਤੀਸ਼ ਕਰਦੇ ਹੋਏ ਉਕਤ ਮੁਕੱਦਮਾ ਵਿੱਚ 03 ਦੋਸ਼ੀਆਨ ਨੂੰ 24 ਘੰਟੇ ਦੇ ਅੰਦਰ-ਅੰਦਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਜੋ ਉਕਤ ਮਰਨ ਵਾਲਾ ਵਿਅਕਤੀ ਹਰਮੇਸ਼ ਲਾਲ ਆਪਣੇ ਪਰਿਵਾਰ ਨਾਲ ਸਹਿਮਤੀ ਨਾ ਹੋਣ ਕਰਕੇ ਘਰ ਵਿੱਚ ਇਕੱਲਾ ਹੀ ਰਹਿੰਦਾ ਸੀ ਅਤੇ ਉਸ ਦੀ ਪਤਨੀ ਅਰਸਾ ਕਰੀਬ 08/09 ਸਾਲ ਪਹਿਲਾਂ ਆਪਣੇ 04 ਬੱਚੇ (3 ਲੜਕੀਆਂ ਅਤੇ 1 ਲੜਕਾ) ਨਾਲ ਲੈ ਕੇ ਆਪਣੇ ਪੇਕੇ ਪਿੰਡ ਰਹੱਲੀ, ਥਾਣਾ ਮੇਹਟੀਆਣਾ ਚਲੀ ਗਈ ਸੀ। ਦੌਰਾਨੇ ਤਫਤੀਸ਼ ਮੁਕੱਦਮਾ ਦੀ ਡੂੰਘਾਈ ਨਾਲ ਤਫਤੀਸ਼ ਕਰਦਿਆ ਅਤੇ ਖੁਫੀਆ ਸੋਰਸ ਲੱਗਾ ਕੇ 24 ਘੰਟਿਆਂ ਦੇ ਅੰਦਰ-ਅੰਦਰ ਮੁਕੱਦਮਾ ਟਰੇਸ ਕਰਕੇ ਅਮਰਜੀਤ ਸਿੰਘ ਅਤੇ ਸੁਨੀਲ ਕੁਮਾਰ ਪੁੱਤਰਾਨ ਰਾਮ ਪ੍ਰਕਾਸ਼, ਸੰਦੀਪ ਸਿੰਘ ਪੁੱਤਰ ਗੁਰਮੀਤ ਸਿੰਘ, ਵਾਸੀਆਨ ਖੈਰੜ ਰਾਵਲ ਬੱਸੀ ਥਾਣਾ ਮਾਹਿਲਪੁਰ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਦੌਰਾਨੇ ਪੁੱਛਗਿੱਛ ਉਕਤ ਦੋਸ਼ੀਆਨ ਨੇ ਮੰਨਿਆ ਕਿ ਉਹ ਚੋਰੀ ਕਰਨ ਦੀ ਨੀਅਤ ਨਾਲ ਹਰਮੇਸ਼ ਲਾਲ ਉਕਤ ਦੇ ਘਰ ਵਿੱਚ ਦਾਖਲ ਹੋਏ ਸਨ ਅਤੇ ਹਰਮੇਸ਼ ਲਾਲ ਉਕਤ ਨੂੰ ਕੱਪੜੇ ਨਾਲ ਉਸਦਾ ਮੂੰਹ ਦਬਾ ਕੇ ਉਸਦਾ ਕਤਲ ਕਰ ਦਿਤਾ ਸੀ ਅਤੇ ਕਤਲ ਕਰਨ ਤੇ ਬਾਅਦ ਮੋਕਾ ਤੋ ਫਰਾਰ ਹੋ ਗਏ ਸੀ। ਜਿਸਤੇ ਉਕਤ ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਹਨਾਂ ਪਾਸੋ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਫੋਟੋ:ਕੈਪਸ਼ਨ-ਪਿੰਡ ਖੈਰੜ ਰਾਵਲ ਬੱਸੀ, ਥਾਣਾ ਮਾਹਿਲਪੁਰ ਵਿਖੇ ਹੋਏ ਕਾਤਲ ਸਬੰਧੀ ਜਾਣਕਾਰੀ ਦਿੰਦੇ ਜਿਲ੍ਹਾ ਪੁਲਿਸ ਕਪਤਾਨ ਅਤੇ ਗਿ੍ਫਤਾਰ ਕਾਤਲ।








