ਦਸੂਹਾ 3 ਅਗਸਤ (PPT NEWS )
: ਸੁਰੇਂਦਰ ਲਾਂਬਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ, ਕਪਤਾਨ ਪੁਲਿਸ/ਤਫਤੀਸ਼ ਹੁਸ਼ਿਆਰਪੁਰ,ਜਗਦੀਸ਼ ਰਾਜ ਅੱਤਰੀ ਪੀ.ਪੀ.ਐਸ, ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਦਸੂਹਾ, ਦੀ ਯੋਗ ਨਿਗਰਾਨੀ ਸਬ ਇੰਸਪੈਕਟਰ ਹਰਪ੍ਰੇਮ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਏ.ਐਸ.ਆਈ ਅਨਿਲ ਕੁਮਾਰ 1529/ਹੁਸ਼ਿ: ਅਤੇ ਸਪੈਸ਼ਲ ਬ੍ਰਾਂਚ ਦੇ ਕਰਮਚਾਰੀਆਂ ਨੂੰ ਉਸ ਵਕਤ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਉਹ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਮੇਨ ਰੋਡ ਗੁਰਦੁਆਰਾ ਗਰਨਾ ਸਾਹਿਬ ਬੋਦਲਾਂ, ਮੇਨ ਜੀ.ਟੀ ਰੋਡ ਪਰ ਖੜੇ ਸਨ ਤਾਂ ਇੱਕ ਟਾਟਾ ਏਸ (ਛੋਟਾ ਹਾਥੀ) ਪੀ.ਬੀ-08-ਸੀ.ਬੀ-9428 ਨੂੰ ਰੋਕਿਆ ਤਾਂ ਡਰਾਇਵਰ ਦੇ ਨਾਲ ਬੈਠਾ ਵਿਅਕਤੀ ਹਨੇਰੇ ਦਾ ਫਾਇਦਾ ਲੈ ਕੇ ਖਿਸਕਣ ਲੱਗਾ ਤਾਂ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸੁਰਜੀਤ ਸਿੰਘ ਪੁੱਤਰ ਜਗਤ ਸਿੰਘ ਵਾਸੀ ਅਰਗੋਵਾਲ ਥਾਣਾ ਗੜਦੀਵਾਲਾ ਅਤੇ ਦੂਸਰੇ ਨੇ ਆਪਣਾ ਨਾਮ ਗੁਰਦੀਪ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਗੋਂਦਪੁਰ ਥਾਣਾ ਗੜਦੀਵਾਲਾ ਦੱਸਿਆ। ਟਾਟਾ ਏਸ ਦੀ ਤਲਾਸ਼ੀ ਕਰਨ ਤੇ ਇਹਨਾਂ ਪਾਸੋ 6 ਕਿਲੋ ਡੋਡੇ ਚੂਰਾ ਪੋਸਤ ਬ੍ਰਾਮਦ ਹੋਏ ਅਤੇ 22200/- ਰੁਪਏ ਭਾਰਤੀ ਕਰੰਸੀ ਨੋਟ ਬ੍ਰਾਮਦ ਹੋਏ। ਜਿਸਤੇ ਮੁਕੱਦਮਾ ਨੰਬਰ 162 ਮਿਤੀ 03-08-2024 ਅ/ਧ 15- 61-85 ਐਨ.ਡੀ. ਪੀ.ਐਸ ਐਕਟ ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀਆ ਨੂੰ ਪੇਸ਼ ਅਦਾਲਤ ਕਰਕੇ ਅਤੇ ਉਹਨਾਂ ਦਾ ਰਿਮਾਂਡ ਹਾਸਲ ਕਰਕੇ ਬੈਕਵਰਡ ਅਤੇ ਫਰਵਰਡ ਲਿੰਕਾ ਬਾਰੇ ਪਤਾ ਜੋਈ ਕੀਤੀ ਜਾ ਰਹੀ ਹੈ।








