Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਖ਼ਾਲਸਾ ਕਾਲਜ ਦੇ ਕਮਰਸ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ ਕਮਰਸ ਡੇ ਮਨਾਇਆ ਗਿਆ

ਖ਼ਾਲਸਾ ਕਾਲਜ ਦੇ ਕਮਰਸ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ ਕਮਰਸ ਡੇ ਮਨਾਇਆ ਗਿਆ

ਗੜ੍ਹਦੀਵਾਲਾ 5 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਖ਼ਾਲਸਾ ਕਾਲਜ ਦੇ ਕਮਰਸ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ ਕਮਰਸ ਡੇ ਮਨਾਇਆ ਗਿਆ। ਜਿਸ ਵਿੱਚ ਕਮਰਸ ਵਿਭਾਗ ਦੇ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਵਿੱਚ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਅਤੇ ਕਮਰਸ ਤੇ ਅਧਾਰਿਤ ਮਾਡਲ ਮੇਕਿੰਗ ਮੁਕਾਬਲਿਆਂ ਵਿੱਚ ਹਿੱਸਾ ਲਿਆ। ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਵਿਭਾਗ ਦੇ ਮੁੱਖੀ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ, ਸਮਾਜ ਵਿੱਚ ਅਤੇ ਸਾਡੇ ਦੇਸ਼ ਦੀ ਤਰੱਕੀ ਵਿੱਚ ਕਮਰਸ ਦੀ ਮਹੱਤਤਾ ਬਾਰੇ ਦੱਸਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਭਵਿੱਖ ਵਿੱਚ ਵੀ ਹਿੱਸਾ ਲੈਣ ਲਈ ਪ੍ਰੇਰਿਆ। ਇਸ ਮੌਕੇ ਕਮਰਸ ਵਿਭਾਗ ਦੇ ਬਾਕੀ ਅਧਿਆਪਕ ਸਾਹਿਬਾਨ ਮੈਡਮ ਕੁਸ਼ਮਾ,ਡਾ. ਕ੍ਰਿਤਿਕਾ ਸ਼ਰਮਾ, ਡਾ. ਗਗਨਦੀਪ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਪੂਜਾ ਅਤੇ ਮੈਡਮ ਇਸ਼ੀਤਾ ਵੀ ਸ਼ਾਮਲ ਸਨ।