Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਆਈ ਟੀ ਛੇਵੇਂ ਸਮੈਸਟਰ ਦੀ ਵਿਦਿਆਰਥਣ ਪ੍ਰਭਜੋਤ ਨੇ ਪਹਿਲਾ ਸਥਾਨ ਕੀਤਾ ਹਾਸਲ

ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਆਈ ਟੀ ਛੇਵੇਂ ਸਮੈਸਟਰ ਦੀ ਵਿਦਿਆਰਥਣ ਪ੍ਰਭਜੋਤ ਨੇ ਪਹਿਲਾ ਸਥਾਨ ਕੀਤਾ ਹਾਸਲ

ਦਸੂਹਾ 5 ਅਗਸਤ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ ਅਪ੍ਰੈਲ 2024 ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐਸ.ਸੀ ਆਈ ਟੀ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿੱਚ ਪ੍ਰਭਜੋਤ ਪੁੱਤਰੀ ਨਿਰਮਲ ਸਿੰਘ (ਐਸ.ਜੀ.ਪੀ.ਏ 9.11) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਆਸ਼ਿਮਾ ਕੁਮਾਰੀ ਪੁੱਤਰੀ ਸਤਨਾਮ ਸਿੰਘ (ਐਸ.ਜੀ.ਪੀ.ਏ 8.81) ਅਤੇ ਪਿੰਕੀ ਦੇਵੀ ਪੁੱਤਰੀ ਓਮ ਰਾਜ (ਐਸ.ਜੀ.ਪੀ.ਏ 8.81) ਨੇ ਦੂਸਰਾ ਸਥਾਨ ਸਾਂਝਾ ਕੀਤਾ, ਮਨੀਸ਼ਾ ਰਾਜੂ ਪੁੱਤਰੀ ਜਗਜੀਵਨ ਰਾਮ (ਐਸ.ਜੀ.ਪੀ.ਏ 8.41) ਅਤੇ ਮੀਨਾਕਸ਼ੀ ਪੁੱਤਰੀ ਜਗੀਰ ਸਿੰਘ (ਐਸ.ਜੀ.ਪੀ.ਏ 8.41) ਨੇ ਤੀਸਰਾ ਸਥਾਨ ਸਾਂਝਾ ਕੀਤਾ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅੱਗੇ ਵੀ ਇਸੇ ਤਰ੍ਹਾਂ ਵਧੀਆ ਮੁਕਾਮ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਆਈ ਟੀ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਟੀਚਰਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣ ਵਿੱਚ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਉਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਆਈ ਟੀ ਵਿਭਾਗ ਦੇ ਫੈਕਲਟੀ ਮੈਂਬਰ ਰਾਜਨਦੀਪ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਲਵਦੀਪ ਸਿੰਘ, ਮਨਪ੍ਰੀਤ ਕੌਰ ਅਤੇ ਪ੍ਰਭਜੋਤ ਕੌਰ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।