Prime Punjab Times

Latest news
ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ...
ADVERTISEMENT
You are currently viewing ਖਾਲਸਾ ਕਾਲਜ ਦੇ ਫੈਸਨ ਡਿਜਾਇਨਿੰਗ ਵਿਭਾਗ ਵਲੋਂ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ

ਖਾਲਸਾ ਕਾਲਜ ਦੇ ਫੈਸਨ ਡਿਜਾਇਨਿੰਗ ਵਿਭਾਗ ਵਲੋਂ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ

ਗੜ੍ਹਦੀਵਾਲਾ 5 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਦੇ ਫੈਸ਼ਨ ਡਿਜਾਇਨਿੰਗ ਵਿਭਾਗ ਵਲੋਂ ਬੀ.ਐੱਸ.ਸੀ.ਫੈਸ਼ਨ ਡਿਜਾਇਨਿੰਗ ਪਹਿਲੇ ਭਾਗ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਫੈਸ਼ਨ ਡਿਜਾਇਨਿੰਗ ਦੇ ਮੁਖੀ ਮੈਡਮ ਸ਼ਰਨਜੀਤ ਕੌਰ ਨੇ ਨਵੇਂ ਵਿਦਿਆਰਥੀਆਂ ਦਾ ਕਾਲਜ ਵਿੱਚ ਸਵਾਗਤ ਕਰਦੇ ਹੋਏ ਕਾਲਜ ਦੀਆਂ ਵੱਖ-ਵੱਖ ਕਮੇਟੀਆਂ, ਸੈਲਾਂ, ਨਿਯਮਾਂ, ਕਾਲਜ ਲਾਇਬ੍ਰੇਰੀ ਦੀਆਂ ਸਹੂਲਤਾਂ ਸਕਾਲਰਸ਼ਿਪ ਤੇ ਕਾਲਜ ਦੇ ਕੋਡ ਆਫ ਕੰਡਕਟ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਫੈਸ਼ਨ ਡਿਜਾਇਨਿੰਗ ਕੋਰਸ ਕਰਨ ਉਪਰੰਤ ਕੈਰੀਅਰ ਆਪਸ਼ਨ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ।ਉਹਨਾਂ ਇਹ ਵੀ ਦੱਸਿਆ ਕਿ ਹਾਲ ਵਿੱਚ ਹੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋ.ਗੁ.ਪ੍ਰ. ਕਮੇਟੀ ਵਲੋਂ ਕਰਵਾਏ ਗਏ ਮੈਗਾ ਪਲੇਸਮੈਂਟ ਡਰਾਈਵ ਵਿੱਚ ਕਾਲਜ ਦੇ ੧੨ ਵਿਦਿਆਰਥੀਆਂ ਨੂੰ ਵੱਡੀਆਂ ਕੰਪਨੀਆਂ ਵਿੱਚ ਨੌਕਰੀਆਂ ਮਿਲੀਆਂ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਜਗਤ ਗੁਰੂ ਨਾਨਕ ਪੰਜਾਬ ਸਟੇਟ ੳਪਨ ਯੂਨੀਵਰਸਿਟੀ, ਪਟਿਆਲਾ ਵਲੋਂ ਕਾਲਜ ਵਿੱਚ ਕਰਵਾਏ ਜਾ ਰਹੇ ਵੱਖਰੇ ਵੱਖਰੇ ਕੋਰਸ ਅਤੇ ਗੁਰੂ ਨਾਨਕ ਇੰਸਟੀਚਿਊਟ ਆਫ਼ ਗਲੋਬਲ ਸਟੱਡੀਜ਼, ਕਨੇਡਾ ਵਲੋਂ ਭਵਿੱਖ ਵਿੱਚ ਕਾਲਜ ਵਿੱਚ ਕਰਵਾਏ ਜਾਣ ਵਾਲੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਹਨਾ ਨੇ ਆਸ ਪ੍ਰਗਟਾਈ ਕਿ ਸਾਡੇ ਵਿਦਿਆਰਥੀ ਕਾਲਜ ਦੇ ਅਨੁਸ਼ਾਸਨ ਨੂੰ ਬਣਾਈ ਰੱਖਣ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ। ਉਹਨਾ ਨੇ ਵਿਦਿਆਰਥੀਆਂ ਨੂੰ ਪੜ੍ਹਨ, ਮਿਹਨਤ ਕਰਨ ਅਤੇ ਨਵੇਂ ਤਕਨੀਕੀ ਹੁਨਰ ਸਿੱਖਣ ਲਈ ਪ੍ਰੇਰਿਆ।ਇਸ ਮੌਕੇ ਮੈਡਮ ਨੇਹਾ ਅਤੇ ਵਿਦਿਆਰਥੀ ਹਾਜ਼ਰ ਸਨ।