Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ,ਪੇ-ਕਮਿਸ਼ਨ ਦੇ ਬਕਾਏ ਜਾਰੀ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ

ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ,ਪੇ-ਕਮਿਸ਼ਨ ਦੇ ਬਕਾਏ ਜਾਰੀ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ

ਬਟਾਲਾ / ਪਠਾਨਕੋਟ 5 ਅਗਸਤ (ਅਵਿਨਾਸ਼ ਸ਼ਰਮਾ)

: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਅੱਜ ਪੀਐੱਸਐੱਸਐੱਫ ਦੇ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸ਼ਿਮਲਾ ਪਹਾੜੀ ਪਠਾਨਕੋਟ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।ਇਸ ਮੌਕੇ ਪੀ. ਐਸ.ਐਸ.ਐਫ ਦੇ ਜ਼ਿਲ੍ਹਾ ਪ੍ਰਧਾਨ ਰਵੀ ਦੱਤ, ਪੀ.ਡਬਲਿਊ. ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਚੇਅਰਮੈਨ ਸਤੀਸ਼ ਸ਼ਰਮਾ, ਜਨਰਲ ਸਕੱਤਰ ਸੁਰੇਸ਼ ਕੁਮਾਰ, ਪ੍ਰਿੰਸੀਪਲ ਰਜਿੰਦਰ ਕੁਮਾਰ, ਸਰਪੰਚ ਮੰਗਤ ਸਿੰਘ, ਯੁੱਧਵੀਰ ਸਿੰਘ, ਖਜ਼ਾਨਚੀ ਮੋਹਨ ਸਿੰਘ, ਅਮਰਜੀਤ ਸਿੰਘ ਨੇ ਕਿਹਾ ਕਿ ਜਲੰਧਰ ਵਿੱਚ ਸ. ਜ਼ਿਮਨੀ ਚੋਣ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ ਮੁਲਾਜ਼ਮਾਂ ਤੇ ਪੈਨਸ਼ਨਰ ਜਥੇਬੰਦੀਆਂ ਨੂੰ ਦੋ ਵਾਰ ਸਮਾਂ‌ ਦੇ ਕੇ ਬੈਠਕ ਰੱਦ ਕਰ ਦਿੱਤੀ ਉਨ੍ਹਾਂ ਕਿਹਾ ਕਿ ਹੁਣ 22 ਅਗਸਤ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਮੂਹ ਮੁਲਾਜ਼ਮ ਜਥੇਬੰਦੀਆਂ ਇਕੱਠੇ ਹੋ ਕੇ ਸੰਘਰਸ਼ ਵਿੱਢਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਉਣੀ ਚਾਹੁੰਦੀ ਹੈ। ਉਹਨਾਂ ਨੇ ਕਿਹਾ ਕੇਂਦਰ , ਚੰਡੀਗੜ੍ਹ, ਜੰਮੂ ਕਸ਼ਮੀਰ, ਹਰਿਆਣਾ, ਹਿਮਾਚਲ ਸਰਕਾਰ ਵੱਲੋਂ ਆਪਣੇ ਕਰਮਚਾਰੀਆਂ ਨੂੰ ਡੀ ਏ 50 ਪ੍ਰਤੀਸ਼ਤ ਦਿੱਤਾ ਜਾ ਰਿਹਾ ਹੈ ਜਦੋਂ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 38% ਡੀ.ਏ ਦਿੱਤਾ ਜਾ ਰਿਹਾ ਹੈ।. ਉਹਨਾਂ ਨੇ ਕਿਹਾ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ ਅਤੇ ਤਨਖ਼ਾਹ ਕਮਿਸ਼ਨ ਦਾ ਬਕਾਇਆ ਅਦਾ ਕੀਤਾ ਜਾਵੇ, ਪੇ-ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ, ਆਊਟਸੋਰਸ, ਠੇਕਾ ਮੁਲਾਜ਼ਮਾਂ ਅਤੇ ਆਰਜ਼ੀ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ 1972 ਦੇ ਨਿਯਮਾਂ ਅਨੁਸਾਰ ਤਨਖਾਹ ਦਿੱਤੀ ਜਾਵੇ ਕਮਿਸ਼ਨ ਦੇ ਬਕਾਏ ਜਾਰੀ ਕੀਤੇ ਜਾਣ, ਬਕਾਇਆ 12 ਫੀਸਦੀ ਡੀਏ ਦਿੱਤਾ ਜਾਵੇ, ਫੀਲਡ ਮੁਲਾਜ਼ਮਾਂ ਨੂੰ ਟਾਈਮ ਸਕੇਲ ਦਿੱਤਾ ਜਾਵੇ, ਮ੍ਰਿਤਕ ਮੁਲਾਜ਼ਮਾਂ ਦੇ ਆਸ਼ਰਿਤਾਂ ਨੂੰ ਬਿਨਾਂ ਸ਼ਰਤ ਨੌਕਰੀ ਦਿੱਤੀ ਜਾਵੇ, ਜੋ ਕਿ 37 ਭੱਤਿਆਂ ਵਿੱਚ ਕਟੌਤੀ ਕੀਤੀ ਗਈ ਹੈ, ਉਨ੍ਹਾਂ ਨੂੰ ਬਹਾਲ ਕੀਤਾ ਜਾਵੇ ਇਸ ਮੌਕੇ ਰਜਿੰਦਰ ਕੁਮਾਰ, ਸੁਭਾਸ਼ ਚੰਦਰ, ਸਰਪ੍ਰਸਤ ਮੰਗਤ ਸਿੰਘ, ਯੁੱਧਵੀਰ ਸਿੰਘ, ਮੋਹਨ ਸਿੰਘ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ, ਰਜੇਸ਼ ਸੈਣੀ, ਮਨਜੀਤ ਸਿੰਘ, ਮਹਿੰਦਰ ਪਾਲ, ਸਰੇਸ਼ ਕੁਮਾਰ, ਅਨਲ ਕੁਮਾਰ, ਕੁਲਦੀਪ ਸ਼ਰਮਾ, ਸੁਰਿੰਦਰ ਸੈਣੀ, ਨਿਰਮਲ ਸਿੰਘ, ਵਿਜੇ ਕੁਮਾਰ ,ਮਕੰਦ ਲਾਲ ਸੈਣੀ ,ਪਵਨ ਕੁਮਾਰ, ਪਿਆਰਾ ਸਿੰਘ, ਗਵਰਨ ਸਿੰਘ, ਕਮਲਦੇਵ ,ਅਸ਼ਵਨੀ ਸ਼ਰਮਾ, ਬਲਵੰਤ ਸਿੰਘ, ਸ਼ਮਸ਼ੇਰ ਸਿੰਘ, ਜਰਨੈਲ ਸਿੰਘ ,ਸੁਰਿੰਦਰ ਸਿੰਘ, ਅਸ਼ਵਨੀ ਸੈਣੀ, ਕੁਲਦੀਪ ਰਾਜ, ਸਿਕੰਦਰ ਸਿੰਘ, ਸੱਤ ਵੀਰ ਅਜੇ ਸਿੰਘ, ਮਦਨ ਲਾਲ, ਠਾਕੁਰ ਕਰਨ ਸਿੰਘ, ਰਮੇਸ਼ ਦੱਤ, ਜਸਪਾਲ ,ਪੂਰਨ ਸਿੰਘ, ਜਸਪਾਲ ਸੈਣੀ, ਜੋਧਾ ਮੱਲ ,ਰਜਿੰਦਰ ਕੁਮਾਰ, ਗੁਰਮੀਤ ਸਿੰਘ ਸੈਣੀ, ਰਮੇਸ਼ ਲਵਲੀ, ਸਤਿੰਦਰ ਕੁਮਾਰ, ਵਰਿੰਦਰ ਕੁਮਾਰ ਆਦਿ ਹਾਜਰ ਸਨ।